spot_img
spot_img

Goniana Civil Hospital ਦੇ ਸਫਾਈ ਕਰਮੀ ਦੀ ਬਾਥਰੂਮ ਵਿੱਚ ਸ਼ੱਕੀ ਹਾਲਾਤਾਂ ‘ਚ ਮੌਤ

Date:

spot_img

👉ਰਾਤ ਨੂੰ ਡਿਊਟੀ ‘ਤੇ ਆਇਆ, ਸਵੇਰੇ ਬਾਥਰੂਮ ਵਿੱਚੋਂ ਮਿਲੀ ਲਾਸ਼; ਉਸੇ ਦਿਨ ਪਤਨੀ ਨੇ ਪੁੱਤਰ ਨੂੰ ਦਿੱਤਾ ਜਨਮ
Goniana News: ਗੋਨਿਆਣਾ ਦੇ ਸਿਵਲ ਹਸਪਤਾਲ ਵਿੱਚ ਕੱਚੇ ਤੌਰ ‘ਤੇ ਤਾਇਨਾਤ ਸਫਾਈ ਕਰਮੀ ਗੁਰਦੀਪ ਸਿੰਘ ਪੁੱਤਰ ਆਤਮਾ ਸਿੰਘ, ਵਾਸੀ ਵਾਰਡ ਨੰਬਰ 11, ਲੀਨੋ ਪਾਰ, ਦੀ ਬਾਥਰੂਮ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਹਸਪਤਾਲ ਸਟਾਫ ਵਿੱਚ ਸੋਗ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਬੀਤੀ ਰਾਤ ਕਰੀਬ 9 ਵਜੇ ਡਿਊਟੀ ‘ਤੇ ਪਹੁੰਚਿਆ ਸੀ। ਕੁਝ ਸਮੇਂ ਬਾਅਦ ਉਹ ਹਸਪਤਾਲ ਦੇ ਬਾਥਰੂਮ ਵਿੱਚ ਗਿਆ ਅਤੇ ਅੰਦਰੋਂ ਕੁੰਡੀ ਲਗਾ ਲਈ। ਇਸ ਤੋਂ ਬਾਅਦ ਉਹ ਬਾਹਰ ਨਹੀਂ ਆਇਆ।

ਇਹ ਵੀ ਪੜ੍ਹੋ  ਅਮਰੀਕਾ ‘ਚ Police ਦੀ ਵੱਡੀ ਕਾਰਵਾਈ; ਗੈਂ*ਗਸ*ਟਰ ਗੋਲਡੀ ਬਰਾੜ ‘ਤੇ 50 ਲੱਖ ਦਾ ਇਨਾਮ, 24 ਜਣੇ ਗ੍ਰਿਫਤਾਰ

ਰਾਤ ਦੌਰਾਨ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੇ ਵਾਰਸ ਬਾਥਰੂਮ ਬੰਦ ਹੋਣ ਕਾਰਨ ਵਾਪਸ ਮੁੜਦੇ ਰਹੇ, ਪਰ ਕਿਸੇ ਨੇ ਵੀ ਇਸ ਸਬੰਧੀ ਡਿਊਟੀ ‘ਤੇ ਮੌਜੂਦ ਸਟਾਫ ਨੂੰ ਜਾਣਕਾਰੀ ਨਹੀਂ ਦਿੱਤੀ।ਸਵੇਰੇ ਜਦੋਂ ਦੂਸਰਾ ਸਫਾਈ ਕਰਮੀ ਡਿਊਟੀ ‘ਤੇ ਪਹੁੰਚਿਆ ਤਾਂ ਉਸ ਨੇ ਗੁਰਦੀਪ ਦੇ ਮੋਬਾਈਲ ‘ਤੇ ਫ਼ੋਨ ਕੀਤਾ। ਬਾਥਰੂਮ ਦੇ ਅੰਦਰੋਂ ਰਿੰਗ ਦੀ ਆਵਾਜ਼ ਆਉਣ ‘ਤੇ ਸ਼ੱਕ ਹੋਇਆ। ਦਰਵਾਜ਼ਾ ਖੋਲ੍ਹਿਆ ਗਿਆ ਤਾਂ ਗੁਰਦੀਪ ਬੇਹੋਸ਼ ਹਾਲਤ ਵਿੱਚ ਮਿਲਿਆ। ਉਸ ਨੂੰ ਤੁਰੰਤ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।ਸਿਵਲ ਹਸਪਤਾਲ ਦੀ ਐੱਸਐੱਮਓ ਡਾ. ਧੀਰਾ ਗੁਪਤਾ ਨੇ ਦੱਸਿਆ ਕਿ ਨਾ ਤਾਂ ਰਾਤ ਸਮੇਂ ਡਿਊਟੀ ‘ਤੇ ਮੌਜੂਦ ਸਟਾਫ ਵੱਲੋਂ ਅਤੇ ਨਾ ਹੀ ਮਰੀਜ਼ਾਂ ਦੇ ਵਾਰਸਾਂ ਵੱਲੋਂ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਦਿੱਤੀ ਗਈ। ਸਵੇਰੇ ਘਟਨਾ ਦਾ ਪਤਾ ਲੱਗਣ ਉਪਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ  Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਸਪਤਾਲ ਵਿੱਚ ਕੱਚੇ ਸਫਾਈ ਕਰਮੀ ਵਜੋਂ ਕੰਮ ਕਰਦਾ ਸੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਪਹਿਲੂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਹੋ ਸਕੇਗਾ।ਇਸ ਘਟਨਾ ਦਾ ਸਭ ਤੋਂ ਮਾਰਮਿਕ ਪੱਖ ਇਹ ਰਿਹਾ ਕਿ ਬੀਤੀ ਰਾਤ ਗੁਰਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਅੱਜ ਸਵੇਰੇ ਉਸ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ। ਇੱਕ ਪਾਸੇ ਘਰ ਵਿੱਚ ਨਵੇਂ ਮਹਿਮਾਨ ਦੇ ਆਉਣ ਦੀ ਖੁਸ਼ੀ ਸੀ, ਦੂਜੇ ਪਾਸੇ ਪਰਿਵਾਰ ਦੇ ਕਮਾਊ ਮੈਂਬਰ ਦੀ ਅਚਾਨਕ ਮੌਤ ਨੇ ਸਾਰੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਧੱਕ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...