spot_img
spot_img

ਕੋਟ ਈਸੇ ਖਾ ਪੁਲਿਸ ਵੱਲੋ 500 ਗ੍ਰਾਮ ਹੈਰਇਨ,1 ਹਾਡਾਂ ਐਕਟੀਵਾ ਸਕੂਟਰੀ ਸਮੇਤ 2 ਨਸ਼ਾ ਤਸਕਰ ਕਾਬੂ

Date:

spot_img

Moga News:ਸ੍ਰੀ ਸਰਤਾਜ ਸਿੰਘ ਚਾਹਲ,ਸੀਨੀਅਰ ਕਪਤਾਨ ਪੁਲਿਸ, ਮੋਗਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੋਟ ਈਸੇ ਖਾਂ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਕਾਰਵਾਈ ਦੌਰਾਨ 500 ਗ੍ਰਾਮ ਹੈਰੋਇਨ ਸਮੇਤ 02 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੌਂਡਾ ਐਕਟਿਵਾ ਸਕੂਟਰੀ ਨੰਬਰ PB-02-FG-0104 ਵੀ ਬਰਾਮਦ ਕੀਤੀ ਗਈ ਹੈ।ਐਸ.ਐਸ.ਪੀ. ਮੋਗਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀਮਤੀ ਨਿਲਾਂਬਰੀ ਜਗਦਲੇ, ਆਈ.ਪੀ.ਐਸ., ਆਈ.ਜੀ. ਫਰੀਦਕੋਟ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ. (ਇਨਵੈਸਟੀਗੇਸ਼ਨ) ਮੋਗਾ ਦੀ ਸੁਪਰਵੀਜ਼ਨ ਅਤੇ ਸ੍ਰੀ ਸੁਖਵਿੰਦਰ ਸਿੰਘ ਬਰਾੜ, ਡੀ.ਐਸ.ਪੀ. ਧਰਮਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਨੀਤਾ ਰਾਣੀ, ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ, ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ।

ਇਹ ਵੀ ਪੜ੍ਹੋ  Vigilance Bureau ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਇਸ ਦੌਰਾਨ ਮਿਲੀ ਭਰੋਸੇਯੋਗ ਗੁਪਤ ਸੂਚਨਾ ਦੇ ਆਧਾਰ ‘ਤੇ ਤੁਰੰਤ ਛਾਪੇਮਾਰੀ ਕਰਦਿਆਂ ਦਾਣਾ ਮੰਡੀ, ਪਿੰਡ ਮੰਦਰ ਵਿਖੇ ਮੌਜੂਦ ਸਾਵਣ ਮਸੀਹ ਉਰਫ਼ ਗੈਰੀ ਪੁੱਤਰ ਆਨੰਦ ਮਸੀਹ ਵਾਸੀ ਚੁਰਾ ਨੇੜੇ ਅਟਾਰੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਅਰਜਨ ਉਰਫ਼ ਡੱਡੋ ਪੁੱਤਰ ਧਰਮਾ ਵਾਸੀ ਅਟਾਰੀ, ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ ਇੱਕ ਹੌਂਡਾ ਐਕਟਿਵਾ ਸਕੂਟਰੀ ਨੰਬਰ PB-02-FG-0104 ਬਰਾਮਦ ਕੀਤੀ ਗਈ।ਇਸ ਸਬੰਧੀ ਦੋਵਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 148 ਮਿਤੀ 06.07.2026 ਅਧੀਨ ਧਾਰਾ 21, 61, 85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਪਲਾਈ ਚੇਨ ਅਤੇ ਹੋਰ ਸਾਥੀਆਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Nayab Singh Saini से आइकिया इंडिया के सीईओ ने की मुलाकात

👉हरियाणा में नए निवेश अवसरों पर हुई चर्चा, मुख्यमंत्री...