spot_img
spot_img

ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਰੋਸ ਪ੍ਰਗਟ ਕਰਨ ਦਾ ਐਲਾਨ

Date:

spot_img

Bathinda News: ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ ਦੇ ਅਹੁਦੇਦਾਰ ਕੋ ਸਰਪਰਸਤ ਪਾਲ ਸਿੰਘ ਘੜੂਆ, ਕਨਵੀਨਰ ਪਾਲ ਸਿੰਘ ਫਰਾਂਸ ,ਕੋ ਕਨਵੀਨਰ ਗੁਰਿੰਦਰ ਸਿੰਘ ਭੰਗੂ ,ਬਲਵਿੰਦਰ ਸਿੰਘ ਕਾਲਾ ਅਤੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਫਿਰੋਜ਼ਪੁਰ, ਖਜਾਨਚੀ ਤਰੁਣ ਜੈਨ ਬਾਵਾ ਨਾਲ ਅੱਜ ਹੋਈ ਜੂਮ ਮੀਟਿੰਗ ਦੇ ਵਿਚਕਾਰ ਦੀ ਜਾਣਕਾਰੀ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦਿੱਤੀ ਕਿ ਕੌਮੀ ਇਨਸਾਫ ਮੋਰਚਾ ਪ੍ਰਧਾਨ ਮੰਤਰੀ ਦੇ 17 ਜੁਲਾਈ ਦੇ ਦੌਰੇ ਦੌਰਾਨ ਉਸ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਰੋਸ ਪ੍ਰਗਟ ਕਰਨ ਦੇ ਪ੍ਰੋਗਰਾਮ ਨੂੰ ਆਪਸੀ ਰੂਪ ਦੇਣ ਲਈ 13 ਜੁਲਾਈ ਨੂੰ ਬਰਨਾਲਾ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਦੇ ਘਰ ਅੱਗੇ ਰੋਸ ਧਰਨੇ ਦੌਰਾਨ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਜਾਣਗੀਆਂ ।ਉਨਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀਆਂ ਰਿਹਾਈਆਂ ਨਾ ਕਰਕੇ ਸੰਵਿਧਾਨ , ਕਾਨੂੰਨ ਅਤੇ ਇਨਸਾਫ ਨਾਲ ਮਜ਼ਾਕ ਕਰ ਰਹੇ ਹਨ ।

ਇਹ ਵੀ ਪੜ੍ਹੋ  AIIMS Bathinda ਨੇ ਨਵਾਂ ਕੀਰਤੀਮਾਨ ਕੀਤਾ ਸਥਾਪਤ; ਦੋ ਮਹੀਨਿਆਂ ‘ਚ 10 ਕੋਕਲੀਅਰ ਇੰਪਲਾਂਟ ਸਰਜਰੀਆਂ

ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ,ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇੜਾ ,ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਨ ਦੇ ਨਾਲ ਨਾਲ ਦੇਸ਼ ਭਰ ਦੇ ਰਾਜਸ਼ੀ ਬੰਦੀਆਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਨਜਾਇਜ਼ ਤੌਰ ਤੇ ਬੰਦੀ ਬਣਾਉਣ ਵਿੱਚ ਰੋਸ ਪ੍ਰਗਟ ਕੀਤਾ ਜਾਵੇਗਾ। ਇੱਥੇ ਇਹ ਵਰਣਨ ਯੋਗ ਹੈ ਕਿ ਪ੍ਰਧਾਨ ਮੰਤਰੀ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਪਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿੱਚ ਕੀਤਾ ਸੀ ।ਪ੍ਰੰਤੂ ਬਾਅਦ ਵਿੱਚ ਆਜ਼ਾਦੀ ਵੇਲੇ ਕੌਮੀ ਆਗੂਆਂ ਵੱਲੋਂ ਸਿੱਖਾਂ ਨਾਲ ਕੀਤੇ ਵਾਅਦਿਆਂ ਵਾਂਗ ਪ੍ਰਧਾਨ ਮੰਤਰੀ ਜੀ ਵੀ ਮੁੱਕਰ ਗਏ। ਰੋਸ ਪ੍ਰਗਟ ਕਰਨ ਸਮੇਂ ਸਤਲੁਜ ਫਿਲਮ ਉੱਪਰ ਪਾਬੰਦੀ ਲਾਉਣ ਵਿਰੁੱਧ ਅਤੇ ਭਾਰਤ ਅਮਰੀਕਾ ਕਿਸਾਨੀ ਵਪਾਰ ਸਮਝੌਤੇ ਸਬੰਧੀ ਵੀ ਰੋਸ ਪ੍ਰਗਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਨਸਾਫ ਮੋਰਚਾ ਸਿੰਘਾਂ ਲਈ ਸੰਘਰਸ਼ ਹੋਰ ਤਿੱਖਾ ਕਰੇਗਾ ਅਤੇ ਰਹਾਈਆਂ ਤੱਕ ਜਾਰੀ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related