spot_img
spot_img

Aman Arora ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

Date:

spot_img

👉ਨਵੀਨਤਾ ਅਤੇ ਨਿਵੇਸ਼ ਵਿਚਲੇ ਪਾੜੇ ਨੂੰ ਪੂਰੇਗਾ ‘ਨਿਵੇਸ਼ਕ ਸਰਕਲ’ ; ਨਿਊਰੋਨ 2.0 ਉੱਨਤ ਹੁਨਰ ਅਤੇ ਸਾਈਬਰ ਸੁਰੱਖਿਆ ’ਤੇ ਕੇਂਦਰਿਤ : ਉਦਯੋਗ ਮੰਤਰੀ
SAS Nagar News: ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ।ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖੇਤਰਾਂ ਦੇ 14 ਨਵੀਨਤਾਕਾਰੀ ਉੱਦਮਾਂ ਵੱਲੋਂ ਪਿੱਚਿੰਗ ਸੈਸ਼ਨ ਪੇਸ਼ ਕੀਤੇ ਗਏ। ਇਸ ਸਮਾਗਮ ਨੇ ਉੱਦਮੀਆਂ, ਨਿਵੇਸ਼ਕਾਂ ਅਤੇ ਸਲਾਹਕਾਰਾਂ ਨੂੰ ਇੱਕ ਛਤ ਥੱਲੇ ਇਕੱਠੇ ਹੋ ਕੇ ਸਟਾਰਟਅੱਪਸ ਸਬੰਧੀ ਆਪਣੀਆਂ ਵਿਕਾਸ ਯੋਜਨਾਵਾਂ ਪੇਸ਼ ਕਰਨ ਦੇ ਨਾਲ-ਨਾਲ ਫੰਡਿੰਗ, ਰਣਨੀਤਕ ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਸਬੰਧੀ ਮੌਕਿਆਂ ਦੀ ਪੜਚੋਲ ਲਈ ਵੀ ਢੁਕਵਾਂ ਮੰਚ ਪ੍ਰਦਾਨ ਕੀਤਾ ।

ਇਹ ਵੀ ਪੜ੍ਹੋ  Gurmeet Singh Khudian ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਮਲੀ, ਨਵੀਨਤਾਕਾਰੀ ਤੇ ਨਰੋਈ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ, “ਸਟਾਰਟਅੱਪ ਪੰਜਾਬ ਨੇ ਨੀਤੀਗਤ ਪ੍ਰੋਤਸਾਹਨ, ਸੀਡ ਫੰਡਿੰਗ ਅਤੇ ਇਨਕਿਊਬੇਸ਼ਨ ਸਹਾਇਤਾ ਪ੍ਰਦਾਨ ਕੀਤੀ ਹੈ। ਪੰਜਾਬ ਇਨਵੈਸਟਰ ਸਰਕਲ ਨਾਲ, ਅਸੀਂ ਹੁਣ ਨਵੀਨਤਾ ਅਤੇ ਨਿਵੇਸ਼ ਵਿਚਕਾਰਲੇ ਮਹੱਤਵਪੂਰਨ ਪਾੜੇ ਨੂੰ ਪੂਰਨ ਲਈ ਲੰਬੇ ਸਮੇਂ ਦਾ ਸੰਸਥਾਗਤ ਮੰਚ ਤਿਆਰ ਕਰ ਰਹੇ ਹਾਂ। ਸਰਕਾਰ ਇੱਕ ਸਮਰੱਥ ਈਕੋਸਿਸਟਮ ਤਿਆਰ ਕਰ ਸਕਦੀ ਹੈ, ਪਰ ਟਿਕਾਊ ਵਿਕਾਸ ਲਈ ਨਿਵੇਸ਼ਕਾਂ ਨਾਲ ਮਜ਼ਬੂਤ ਭਾਈਵਾਲੀ ਦੀ ਲੋੜ ਹੁੰਦੀ ਹੈ।”ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਵਧ ਰਹੇ ਸਟਾਰਟਅੱਪਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿੱਚ 2500 ਤੋਂ ਵੱਧ ਡੀ.ਪੀ.ਆਈ.ਆਈ.ਟੀ.-ਮਾਨਤਾ ਪ੍ਰਾਪਤ ਸਟਾਰਟਅੱਪ ਹਨ। ਉਨ੍ਹਾਂ ਕਿਹਾ ਕਿ ਸਟਾਰਟਅੱਪ ਪੰਜਾਬ ਨੇ 6.8 ਕਰੋੜ ਰੁਪਏ ਤੋਂ ਵੱਧ ਦੇ ਸੀਡ ਫੰਡਿੰਗ ਰਾਹੀਂ 222 ਤੋਂ ਵੱਧ ਸਟਾਰਟਅੱਪਸ ਦੀ ਸਹਾਇਤਾ ਕੀਤੀ ਹੈ। ਸੂਬੇ ਦੇ ਸਮਾਵੇਸ਼ੀ ਵਿਕਾਸ ਦੇ ਪ੍ਰਮਾਣ ਵਜੋਂ, ਇਨ੍ਹਾਂ ਮਾਨਤਾ ਪ੍ਰਾਪਤ ਸਟਾਰਟਅੱਪਸ ਵਿੱਚੋਂ ਲਗਭਗ ਅੱਧੇ ਸਟਾਰਟਅੱਪਸ ਵਿੱਚ ਘੱਟੋ-ਘੱਟ ਇੱਕ ਮਹਿਲਾ ਨਿਰਦੇਸ਼ਕ ਹੈ, ਜੋ ਕਿ ਪੰਜਾਬ ਦੇ ਆਰਥਿਕ ਖੇਤਰ ਵਿੱਚ ਮਹਿਲਾ ਉੱਦਮੀਆਂ ਦੀ ਵੱਧ ਰਹੀ ਪ੍ਰਮੁੱਖਤਾ ਦਾ ਪ੍ਰਤੱਖ ਪ੍ਰਮਾਣ ਹੈ।

ਇਹ ਵੀ ਪੜ੍ਹੋ  6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਉਦਯੋਗ ਮੰਤਰੀ ਨੇ ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0 ਦਾ ਵੀ ਉਦਘਾਟਨ ਕੀਤਾ, ਜੋ ਕਿ ਪਹਿਲਾਂ ਦੇ ਪ੍ਰੋਗਰਾਮ ਦਾ ਅਪਗ੍ਰੇਡਿਡ ਵਰਜ਼ਨ ਹੈ। ਉਨ੍ਹਾਂ ਕਿਹਾ ਕਿ ਨਿਊਰੋਨ ਪਹਿਲਕਦਮੀ ਨੇ 114 ਤਕਨੀਕੀ ਸਟਾਰਟਅੱਪਸ ਨੂੰ ਪ੍ਰਫੁੱਲਿਤ ਕੀਤਾ, 67 ਇੰਟਲੈਕਚੂਆਲ ਪ੍ਰਾਪਰਟੀ ਫਾਈਲਿੰਗ ਦੀ ਸਹੂਲਤ ਦਿੱਤੀ, ਲਗਭਗ 2700 ਨੌਕਰੀਆਂ ਪੈਦਾ ਕੀਤੀਆਂ ਅਤੇ ਸਟਾਰਟਅੱਪਸ ਨੂੰ ਲਗਭਗ 890 ਕਰੋੜ ਰੁਪਏ ਦੇ ਕੁੱਲ ਮੁੱਲਾਂਕਣ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਨਵੇਂ ਵਰਜ਼ਨ ਨਿਊਰੋਨ 2.0 ਦਾ ਟੀਚਾ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਅਤੇ ਅਤਿ-ਆਧੁਨਿਕ ਹੁਨਰ ਬੁਨਿਆਦੀ ਢਾਂਚਾ ਸਥਾਪਤ ਕਰਕੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨਾ ਹੈ।ਇਸ ਸਮਾਗਮ ਵਿੱਚ ਸਟਾਰਟਅੱਪਸ, ਨਿਵੇਸ਼ਕਾਂ ਅਤੇ ਸਲਾਹਕਾਰਾਂ ਵਿਚਕਾਰ ਨੈੱਟਵਰਕਿੰਗ ਸੈਸ਼ਨ ਵੀ ਹੋਏ, ਜਿਸ ਨਾਲ ਭਵਿੱਖੀ ਨਿਵੇਸ਼ਾਂ ਅਤੇ ਰਣਨੀਤਕ ਸਹਿਯੋਗ ਲਈ ਰਾਹ ਪੱਧਰਾ ਹੋਇਆ। ਇਨ੍ਹਾਂ ਦੋ ਪਹਿਲਕਦਮੀਆਂ ਦੀ ਸ਼ੁਰੂਆਤ ਨਾਲ, ਪੰਜਾਬ ਸਰਕਾਰ ਨੇ ਸਟਾਰਟਅੱਪਸ ਅਤੇ ਨਵੀਨਤਾ-ਸੰਚਾਲਿਤ ਉੱਦਮਾਂ ਲਈ ਸੂਬੇ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ‘ਚੋਂ ਇੱਕ ਵਜੋਂ ਸਥਾਪਿਤ ਕਰਨ ਦੀ ਆਪਣੀ ਵਚਨਬੱਧਤਾ ਦ੍ਰਿੜਾਈ ਹੈ।ਇਸ ਮੌਕੇ ਉਦਯੋਗ ਤੇ ਵਣਜ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਇਨਵੈਸਟ ਪੰਜਾਬ ਦੇ ਸੀ ਈ ਓ ਸ੍ਰੀ ਅਮਿਤ ਢਾਕਾ, ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...