spot_img
spot_img

MRSPTU ਦੇ ਉਪ-ਕੁਲਪਤੀ ਵੱਲੋਂ ਸੂਚਨਾ ਤਕਨਾਲੋਜੀ ਅਤੇ ਐਮ.ਐਸ. ਆਫਿਸ ਆਟੋਮੇਸ਼ਨ ਬਾਰੇ ਪੰਜਾਬੀ ਪੁਸਤਕ ਲੋਕ ਅਰਪਿਤ

Date:

spot_img

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਦੇ ਉਪ-ਕੁਲਪਤੀ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਨੇ ਸੂਚਨਾ ਤਕਨਾਲੋਜੀ ਅਤੇ ਐਮ.ਐਸ. ਆਫਿਸ ਆਟੋਮੇਸ਼ਨ ਵਿਸ਼ੇ ‘ਤੇ ਪੰਜਾਬੀ ਭਾਸ਼ਾ ਵਿੱਚ ਲਿਖੀ ਨਿਵੇਕਲੀ ਪੁਸਤਕ ਦਾ ਲੋਕ ਅਰਪਣ ਕੀਤਾ।ਇਸ ਪੁਸਤਕ ਦੇ ਸਾਂਝੇ ਲੇਖਕ ਡਾ. ਮੁਨੀਸ਼ ਜਿੰਦਲ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਕੰਪਿਊਟੇਸ਼ਨਲ ਸਾਇੰਸਜ਼ ਵਿਭਾਗ, ਐਮ.ਆਰ.ਐਸ.ਪੀ.ਟੀ.ਯੂ., ਸਹਾਇਕ ਪ੍ਰੋਫੈਸਰ ਮਨਜਿੰਦਰ ਸਿੰਘ, ਸਹਾਇਕ ਪ੍ਰੋਫੈਸਰ ਮਨਮੀਤ ਕੌਰ, ਐਮ.ਆਰ.ਐਸ.ਪੀ.ਟੀ.ਯੂ. ਅਤੇ ਪ੍ਰੋ. ਮਲਵਿੰਦਰ ਸਿੰਘ, ਪ੍ਰਿੰਸੀਪਲ, ਮੀਰੀ ਪੀਰੀ ਖਾਲਸਾ ਕਾਲਜ, ਭਦੌੜ ਹਨ।ਇਸ ਮੌਕੇ ਲੇਖਕਾਂ ਨੂੰ ਵਧਾਈ ਦਿੰਦਿਆਂ ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਮਾਤ ਭਾਸ਼ਾ ਪੰਜਾਬੀ ਵਿੱਚ ਸੂਚਨਾ ਤਕਨਾਲੋਜੀ ਵਰਗੇ ਆਧੁਨਿਕ ਵਿਸ਼ੇ ਸਬੰਧੀ ਉੱਚ ਗੁਣਵੱਤਾ ਦੀ ਅਕਾਦਮਿਕ ਸਮੱਗਰੀ ਉਪਲਬਧ ਕਰਵਾਉਣਾ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ  3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਇਹ ਪੁਸਤਕ ਵਿਸ਼ੇਸ਼ ਤੌਰ ‘ਤੇ ਪੰਜਾਬੀ ਮਾਧਿਅਮ ਅਤੇ ਪੇਂਡੂ ਪਿਛੋਕੜ ਨਾਲ ਸਬੰਧਿਤ ਵਿਦਿਆਰਥੀਆਂ ਲਈ ਲਾਭਕਾਰੀ ਸਾਬਤ ਹੋਵੇਗੀ ਅਤੇ ਸੂਚਨਾ ਤਕਨਾਲੋਜੀ ਤੇ ਐਮ.ਐਸ. ਆਫਿਸ ਆਟੋਮੇਸ਼ਨ ਦੀ ਸਿੱਖਿਆ ਨੂੰ ਹੋਰ ਸਰਲ, ਪ੍ਰਭਾਵਸ਼ਾਲੀ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।ਡਾ. ਮੁਨੀਸ਼ ਜਿੰਦਲ ਨੇ ਦੱਸਿਆ ਕਿ ਪੁਸਤਕ ਨੂੰ ਸਰਲ ਅਤੇ ਵਿਹਾਰਕ ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀ ਸੂਚਨਾ ਤਕਨਾਲੋਜੀ ਅਤੇ ਐਮ.ਐਸ. ਆਫਿਸ ਆਟੋਮੇਸ਼ਨ ਦੇ ਬੁਨਿਆਦੀ ਸੰਕਲਪਾਂ ਨੂੰ ਆਸਾਨੀ ਨਾਲ ਸਮਝ ਸਕਣ। ਉਨ੍ਹਾਂ ਕਿਹਾ ਕਿ ਇਹ ਪੁਸਤਕ ਐਮ.ਆਰ.ਐਸ.ਪੀ.ਟੀ.ਯੂ. ਨਾਲ ਸੰਬੰਧਤ ਕਾਲਜਾਂ ਦੇ ਬੀ.ਏ. ਕੰਪਿਊਟਰ ਸਾਇੰਸ ਪਾਠਕ੍ਰਮ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਵਿਸ਼ੇ ਸੰਬੰਧੀ ਸਮਝ, ਵਿਹਾਰਕ ਪਹੁੰਚ ਅਤੇ ਰੁਜ਼ਗਾਰ ਯੋਗਤਾ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪ੍ਰਾਪਟੀ ਡੀਲਰ ਦੇ ਘਰ ਫ਼ਿਰੌਤੀ ਲੈਣ ਪੁੱਜੇ 4 ਬਦਮਾਸ਼ ਪੁਲਿਸ ਮੁਕਾਬਲੇ ‘ਚ ਹੋਏ ਹਲਾਕ

ਉਪ-ਕੁਲਪਤੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੰਪਿਊਟੇਸ਼ਨਲ ਸਾਇੰਸਜ਼ ਵਿਭਾਗ ਦੇ ਅਧਿਆਪਕਾਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉੱਚ ਪੱਧਰੀ ਅਕਾਦਮਿਕ ਸਾਹਿਤ ਤਿਆਰ ਕਰਨ ਅਤੇ ਉੱਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਸਾਂਝੇ ਯਤਨ ਜਾਰੀ ਰੱਖਣ ਦਾ ਸੱਦਾ ਦਿੱਤਾ।ਇਸ ਮੌਕੇ ਟ੍ਰੇਨਿੰਗ ਅਤੇ ਪਲੇਸਮੈਂਟ ਦੇ ਡਾਇਰੈਕਟਰ ਇੰਜੀ. ਹਰਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਕੰਪਿਊਟੇਸ਼ਨਲ ਸਾਇੰਸਜ਼ ਵਿਭਾਗ ਦੇ ਅਧਿਆਪਕ ਅਤੇ ਸਟਾਫ਼ ਮੈਂਬਰ ਵੀ ਸਮਾਗਮ ਵਿੱਚ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

👉ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ...