spot_img
spot_img

ਕਾਂਗਰਸ ਦੇ ਕਾਟੋ-ਕਲੈਸ਼ ਦੇ ਦੌਰਾਨ ਚੰਨੀ ਧੜੇ ਦੀ ਭੁਪੇਸ਼ ਬਘੇਲ ਨਾਲ ਮੀਟਿੰਗ ਸ਼ੁਰੂ

Date:

spot_img

Chandigarh News: ਪਿਛਲੇ 10 ਦਿਨਾਂ ਤੋਂ ਕਾਂਗਰਸ ਪਾਰਟੀ ਵਿਚ ‘ਕੁਰਸੀ’ ਨੂੰ ਲੈ ਕੇ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਪਾਰਟੀ ਇੰਚਾਰਜ ਭੁਪੇਸ਼ ਬਘੇਲ ਦੇ ਨਾਲ ਸ਼ਨੀਵਾਰ ਨੂੰ ਚਰਨਜੀਤ ਸਿੰਘ ਚੰਨੀ ਧੜੇ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਘਰ ਸ਼ੁਰੂ ਹੋ ਰਹੀ ਹੈ। ਇਸ ਮੀਟਿੰਗ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਇਲਾਵਾ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਚੰਨੀ ਧੜੇ ਦੇ ਦਰਜ਼ਨਾਂ ਆਗੂ ਪੁੱਜ ਰਹੇ ਹਨ।

ਇਹ ਵੀ ਪੜ੍ਹੋ 👉ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਕਾਂਗਰਸ

ਵੱਡੀ ਗੱਲ ਇਹ ਹੈ ਕਿ ਇਸ ਮੀਟਿੰਗ ਵਿਚ ਪ੍ਰਤਾਪ ਸਿੰਘ ਬਾਜਵਾ ਵੀ ਵਿਸ਼ੇਸ ਤੌਰ ‘ਤੇ ਪੁੱਜ ਰਹੇ ਹਨ ਪ੍ਰੰਤੂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਇਸ ਮੀਟਿੰਗ ਵਿਚ ਨਹੀਂ ਜਾ ਰਹੇ ਹਨ। ਚਰਚਾ ਮੁਤਾਬਕ ਚੰਨੀ ਧੜੇ ਨੇ ਹੀ ਇਸ ਮੀਟਿੰਗ ਵਿਚ ਵੜਿੰਗ ਦੀ ਸਮੂਲੀਅਤ ਨਾ ਕਰਵਾਉਣ ਦੀ ਮੰਗ ਰੱਖੀ ਗਈ ਸੀ। ਜਿਕਰਯੋਗ ਹੈ ਕਿ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਭੁਪੇਸ਼ ਬਘੇਲ ਪੰਜਾਬ ਦੌਰੇ ‘ਤੇ ਪੁੱਜੇ ਹੋਏ ਹਨ ਅਤੇ ਲਗਾਤਾਰ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ

ਇਹ ਵੀ ਪੜ੍ਹੋ 👉Amritsar ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

ਪ੍ਰੰਤੂ ਹੁਣ ਤੱਕ ਚੰਨੀ ਧੜਾ ਇੰਨ੍ਹਾਂ ਮੀਟਿੰਗਾਂ ਤੋਂ ਲਗਾਤਾਰ ਦੂਰੀਆਂ ਬਣਾ ਕੇ ਚੱਲ ਰਹੇ ਸਨ। ਇਸਤੋਂ ਇਲਾਵਾ ਚੰਨੀ ਧੜੇ ਵੱਲੋਂ ਤਿੰਨ ਮੀਟਿੰਗਾਂ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਨਾਲ-ਨਾਲ ਹਾਈਕਮਾਂਡ ਨੂੰ ਵੀ ਅਸਿੱਧੇ ਢੰਗ ਨਾਲ ਚੁਣੌਤੀ ਦਿੱਤੀ ਜਾ ਰਹੀ ਸੀ। ਜਿਸਦੇ ਚੱਲਦੇ ਭੁਪੇਸ਼ ਬਘੇਲ ਨੇ ਸਪੱਸ਼ਟ ਕਰ ਦਿੱਤਾ ਕਿ ਪਾਰਟੀ ਖਿਲਾਫ਼ ਚੱਲਣ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ ਤੇ ਬਾਹਰ ਦਾ ਰਾਸਤਾ ਵਿਖਾਇਆ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; ਜਲੰਧਰ ‘ਚ ਭਿਆਨਕ ਸੜਕ ਹਾਦਸੇ ਵਿਚ 2 ਕਬੱਡੀ ਖਿਡਾਰੀਆਂ ਦੀ ਹੋਈ ਮੌ*ਤ

Jalandhar News: ਸ਼ੁੱਕਰਵਾਰ ਸ਼ਾਮ ਜਲੰਧਰ-ਮੋਗਾ ਨੈਸ਼ਨਲ ਹਾਈਵੇ 'ਤੇ ਵਾਪਰੇ...

हरियाणा के आम अब वैश्विक बाजारों तक पहुंचाने का लक्ष्य : मुख्यमंत्री नायब सिंह सैनी

👉कहा- एआई, प्राकृतिक खेती और मूल्य संवर्धन से बढ़ेगी...

Amritsar ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

👉ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ...