Faridkot News: 1980-90 ਦੇ ਦਹਾਕੇ ਦੌਰਾਨ ਪੰਜਾਬ ਵਿਚ ਅੱਤਵਾਦ ਦੇ ਨਾਂ ‘ਤੇ ਹਜ਼ਾਰਾਂ ਨਿਰਦੋਸ਼ਾਂ ਨੂੰ ਕੋਹ-ਕੋਹ ਕੇ ਮਾਰਨ ਦੇ ਮਾਮਲੇ ਵਿਚ ਅਵਾਜ਼ ਚੁੱਕਣ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਯਾਦਗਾਰ ਬਣਾਉਣ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ (MP Sarbjeet Singh Khalsa) ਵੱਲੋਂ ਆਪਣੇ ਫੰਡ ਵਿੱਚੋਂ ₹1 ਕਰੋੜ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਪੋਸਟ ਪਾ ਕੇ ਵੀ ਜਾਣਕਾਰੀ ਦਿੱਤੀ ਹੈ, ਜਿਸਦੇ ਵਿਚ ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਦੀ ਯਾਦਗਾਰ ਉਸੇ ਪਵਿੱਤਰ ਸਥਾਨ ‘ਤੇ ਬਣਾਈ ਜਾਵੇ, ਜਿੱਥੇ ਉਨ੍ਹਾਂ ਨੂੰ ਸਤਲੁਜ ਦਰਿਆ ਦੇ ਕੰਢੇ ਸ਼ਹੀਦ ਕੀਤਾ ਗਿਆ ਸੀ। ਇਸਦੇ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਤੁਰੰਤ ਹਰੀਕੇ ਪੱਤਣ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਦੀ ਯਾਦਗਾਰ ਉਸਾਰਨ ਲਈ ਸਰਕਾਰੀ ਜ਼ਮੀਨ ਮੁਹੱਈਆ ਕਰਵਾਉਣ ਲਈ ਲਈ ਵੀ ਕਿਹਾ ਹੈ।
ਇਹ ਵੀ ਪੜ੍ਹੋ 👉Amritsar ‘ਚ ਆਟੋ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਕਿਰਾਇਆ ਵਧਾਉਣ ਦੀ ਮੰਗ ਨੂੰ ਲੈ ਕੇ ਹੋਈ ਹੜਤਾਲ
ਪੰਜਾਬੀ ਖ਼ਬਰਸਾਰ ਵੈਬਸਾਈਟ ਦੇ ਪ੍ਰਤੀਨਿਧ ਨਾਲ ਵੀ ਗੱਲਬਾਤ ਕਰਦਿਆਂ ਐਮਪੀ ਖ਼ਾਲਸਾ ਨੇ ਦਾਅਵਾ ਕੀਤਾ ਕਿ ਉਹ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਮੁੱਦਾ ਅਗਲੇ ਲੋਕ ਸਭਾ ਦੇ ਸੈਸ਼ਨ ਵਿਚ ਵੀ ਚੂੱਕਣਗੇ ਤਾਂ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਦਸਣਾ ਬਣਦਾ ਹੈ ਕਿ ਸ਼ਹੀਦ ਭਾਈ ਖ਼ਾਲੜਾ ਦਾ ਪ੍ਰਵਾਰ ਅੱਜ ਵੀ ਇਨਸਾਫ਼ ਦੀ ਮੰਗ ਕਰ ਰਿਹਾ। ਸ਼ਹੀਦ ਖਾਲੜਾ ਵੱਲੋਂ ਲਾਵਾਰਿਸ ਲਾਸ਼ਾਂ ਦੇ ਨਾਂ ‘ਤੇ ਲਾਪਤਾ ਹੋਏ ਨੌਜਵਾਨਾਂ ਦਾ ਮੁੱਦਾ ਚੁੱਕਿਆ ਸੀ। ਇਸ ਸੰਘਰਸ਼ ਉੱਪਰ ਹੁਣ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਫ਼ਿਲਮ ‘ਸਤਲੁਜ਼’ ਬਣਾਈ ਗਈ ਹੈ, ਜਿਸਨੂੰ ਹੁਣ ਓਟੀਟੀ ਪਲੇਟਫ਼ਾਰਮ ਤੋਂ ਉਤਾਰ ਦਿੱਤਾ ਗਿਆ। ਇਸ ਮੁੱਦੇ ‘ਤੇ ਵੀ ਪੰਜਾਬ ਵਿਚ ਰੋਸ਼ ਪ੍ਰਗਟਾਇਆ ਜਾ ਰਿਹਾ ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਇਸਨੂੰ ਆਪਣੇ ਪੱਧਰ ਊਪਰ ਦਿਖਾਇਆ ਜਾ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





