spot_img
spot_img

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

Date:

spot_img

👉ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 2 ਲੱਖ ਨਾਲ ਪਟਿਆਲਾ ਦੂਜੇ ਅਤੇ 1.68 ਲੱਖ ਕਿੱਟਾਂ ਦੀ ਵੰਡ ਨਾਲ ਬਠਿੰਡਾ ਤੀਜੇ ਸਥਾਨ ’ਤੇ
Punjab News:ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ।

ਇਹ ਵੀ ਪੜ੍ਹੋ  CM Bhagwant Singh Mann ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ।ਹੁਣ ਤੱਕ ਵੰਡੀਆਂ ਗਈਆਂ 27.18 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 300480 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 203591 ਨਾਲ ਦੂਜੇ ਸਥਾਨ ’ਤੇ, ਬਠਿੰਡਾ 168811 ਕਿੱਟਾਂ ਨਾਲ ਤੀਜੇ ਸਥਾਨ, ਅੰਮ੍ਰਿਤਸਰ 159408 ਕਿੱਟਾਂ ਨਾਲ ਚੌਥੇ,ਫਾਜ਼ਿਲਕਾ 151458 ਕਿੱਟਾਂ ਨਾਲ ਪੰਜਵੇਂ ਸਥਾਨ ਅਤੇ ਸੰਗਰੂਰ 147339 ਕਿੱਟਾਂ ਨਾਲ ਛੇਵੇਂ ਸਥਾਨ ’ਤੇ ਹੈ।ਜਦੋਂ ਕਿ ਜਲੰਧਰ ਵਿੱਚ 144965 ਕਿੱਟਾਂ ਦੀ ਵੰਡ ਕੀਤੀ ਗਈ ਹੈ।

ਇਹ ਵੀ ਪੜ੍ਹੋ  ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਸ੍ਰੀ ਮੁਕਤਸਰ ਸਾਹਿਬ ਵਿੱਚ 138009, ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ 133220, ਤੇ ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 128720, ਗੁਰਦਾਸਪੁਰ ਵਿੱਚ 126901, ਗੁਰਦਾਸਪੁਰ ਵਿੱਚ 102695, ਮੋਗਾ ਵਿੱਚ 107324, ਮਾਨਸਾ ਵਿੱਚ 91274, ਫਤਿਹਗੜ੍ਹ ਸਾਹਿਬ ਵਿੱਚ 80910, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 76928, ਫਰੀਦਕੋਟ ਵਿੱਚ 77574, ਕਪੂਰਥਲਾ ਵਿੱਚ 75274, ਪਠਾਨਕੋਟ ਵਿੱਚ 73793, ਬਰਨਾਲਾ ਵਿੱਚ 66193, ਰੂਪਨਗਰ ਵਿੱਚ 60785, ਮਲੇਰਕੋਟਲਾ ਵਿੱਚ 50841 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 45546 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ।ਵੰਡ ਸਬੰਧੀ ਪੂਰੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਤਾ, ਮਿਲਾਵਟੀ ਚੀਜਾਂ ਤੇ ਰੋਕ ਅਤੇ ਹਰੇਕ ਲੋੜਵੰਦ ਘਰ ਤੱਕ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਲਾਹੇਵੰਦ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰਨ ਤਾਲਮੇਲ ਨਾਲ ਕੰਮ ਕਰ ਰਹੇ ਹਨ।ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨ.ਐਫ.ਐਸ.ਏ. ਕਣਕ ਦੀ ਵੰਡ ਦੇ ਨਾਲੋ-ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਲ ਕਰਕੇ ਸਰਕਾਰ ਵੱਲੋਂ ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕਰਨ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

योजनाओं को समयबद्व ढंग से निर्धारित अवधि में करें पूरा- मुख्यमंत्री

👉 मंडी शैडों पर सौर ऊर्जा उपकरण लगाए जाएं 👉 गन्नौर मंडी...

Congress ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਿਹਾ ‘ਸਸਪੈਂਸ’ ਕੀਤਾ ਖ਼ਤਮ!

Punjab News: punjab congress ਵਿੱਚ ਮੁੱਖ ਮੰਤਰੀ ਦੇ ਚਿਹਰੇ...

Bhagwant Mann Govt ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

👉ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ...