spot_img
spot_img

ਮੰਦਭਾਗੀ ਖ਼ਬਰ; ਬਠਿੰਡਾ ਜ਼ਿਲ੍ਹੇ ‘ਚ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ

Date:

spot_img

Bathinda News; ਬੀਤੀ ਰਾਤ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿੱਚ ਬਠਿੰਡਾ ਜਿਲੇ ਦੇ ਕਸਬਾ ਤਲਵੰਡੀ ਸਾਬੋ ਵਿਖੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ ਪੁੱਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਦੋ ਛੋਟੀਆਂ ਬੱਚੀਆਂ ਵੀ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ, ਜਿਨਾਂ ਦਾ ਇਲਾਜ ਏਮਜ ਬਠਿੰਡਾ ਹਸਪਤਾਲ ਵਿੱਚ ਚੱਲ ਰਿਹਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਤਲਵੰਡੀ ਸਾਬੋ ਦਾ ਰਹਿਣ ਵਾਲਾ ਧਰਮ ਸਿੰਘ ਉਰਫ ਕਾਲਾ ਆਪਣੇ ਪਰਿਵਾਰ ਦੇ ਨਾਲ ਘਰ ਵਿੱਚ ਸੁੱਤਾ ਹੋਇਆ ਸੀ। ਇਸ ਦੌਰਾਨ ਰਾਤ ਕਰੀਬ 11 ਵਜੇ ਅਚਾਨਕ ਕਮਰੇ ਦੀ ਛੱਤ ਡਿੱਗ ਪਈ ,ਜਿਸ ਕਾਰਨ ਕਾਲੇ ਦੀ ਪਤਨੀ ਵੀਰਪਾਲ ਕੌਰ 40 ਸਾਲ ਅਤੇ ਪੁੱਤਰ ਅਰਸ਼ਦੀਪ ਸਿੰਘ 14 ਸਾਲ ਦੀ ਮੌਤ ਹੋ ਗਈ। ਜਦਕਿ ਦੋ ਧੀਆਂ ਸਨਪ੍ਰੀਤ ਕੌਰ ਤੇ ਖੁਸ਼ਪ੍ਰੀਤ ਕੌਰ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ। ਦੱਸਿਆ ਜਾ ਰਿਹਾ ਕਿ ਘਟਨਾ ਸਮੇਂ ਧਰਮ ਸਿੰਘ ਉਰਫ ਕਾਲਾ ਕਮਰੇ ਤੋਂ ਬਾਹਰ ਪਿਆ ਹੋਣ ਕਾਰਨ ਬਚ ਗਿਆ। ਪਰਿਵਾਰ ਮਿਹਨਤ ਮਜਦੂਰੀ ਕਰਕੇ ਆਪਣਾ ਘਰ ਚਲਾ ਰਿਹਾ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬੇਅਦਬੀ ਦੇ ਦੋਸ਼ੀ ਦਾ ਕ*ਤ*ਲ, ਸਿਰ ਧੜ ਨਾਲੋਂ ਕੀਤਾ ਅਲੱਗ

Fatehgarh Sahib News: ਕਰੀਬ ਛੇ ਸਾਲ ਪਹਿਲਾਂ ਇੱਕ ਗੁਰੂ...

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

👉ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ...