Fatehgarh Sahib News: ਕਰੀਬ ਛੇ ਸਾਲ ਪਹਿਲਾਂ ਇੱਕ ਗੁਰੂ ਘਰ ਵਿੱਚ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਤਲਾਂ ਨੇ ਇਸ ਦਾ ਸਿਰ ਧੜ ਨਾਲੋਂ ਅਲੱਗ ਕਰ ਦਿੱਤਾ। ਇਹ ਘਟਨਾ ਫਤਿਹਗੜ੍ਹ ਸਾਹਿਬ ਜਿਲੇ ਦੇ ਪਿੰਡ ਤੂਰਾ ਵਿਖੇ ਬੀਤੀ ਅੱਧੀ ਰਾਤ ਵਿਖੇ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਬਠਿੰਡਾ ਜ਼ਿਲ੍ਹੇ ‘ਚ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ
ਮ੍ਰਿਤਕ ਦੀ ਪਹਿਚਾਣ ਮੇਵਾ ਸਿੰਘ ਵਜੋਂ ਹੋਈ ਹੈ, ਜਿਸ ਦੇ ਉੱਪਰ ਸਾਲ 2020 ਵਿੱਚ ਮੰਡੀ ਗੋਬਿੰਦਗੜ੍ਹ ਦੇ ਪਿੰਡ ਲਾਡਪੁਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਵਿੱਚ ਮੇਵਾ ਸਿੰਘ ਵਿਰੁੱਧ ਪਰਚਾ ਵੀ ਦਰਜ ਹੋਇਆ ਸੀ ਅਤੇ ਉਸਨੂੰ ਪੁਲਿਸ ਨੇ ਗਿਰਫਤਾਰ ਵੀ ਕੀਤਾ ਸੀ। ਦੱਸਿਆ ਜਾ ਰਿਹਾ ਕਿ ਅੱਜ ਕੱਲ ਮੇਵਾ ਸਿੰਘ ਜਮਾਨਤ ਉੱਪਰ ਬਾਹਰ ਆਇਆ ਹੋਇਆ ਸੀ। ਮੁਢਲੀ ਜਾਣਕਾਰੀ ਮੁਤਾਬਕ ਰਾਤ ਕਰੀਬ ਇੱਕ-ਡੇਢ ਵਜੇ ਕੁਝ ਮੁਲਜਮ ਮੇਵਾ ਸਿੰਘ ਦੇ ਘਰ ਦਾਖਲ ਹੋਏ ਅਤੇ ਉਸਦਾ ਕਿਰਪਾਨਾਂ ਤੇ ਹੋਰ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





