spot_img
spot_img

Vigilance Bureau ਵੱਲੋਂ ਮਾਨਸਾ ‘ਚ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Date:

spot_img

Mansa News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਾਰਡ ਨੰਬਰ 2, ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਮਾਨਸਾ ਖੁਰਦ ਵਿੱਚ ਆਪਣੀ ਪਤਨੀ ਦੇ ਨਾਂ ‘ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ। ਫਿਰ ਸ਼ਿਕਾਇਤਕਰਤਾ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ।

ਇਹ ਵੀ ਪੜ੍ਹੋ  Vigilance ਨੇ 30,000 ਰੁਪਏ ਰਿਸ਼ਵਤ ਲੈਂਦੇ ਹੋਏ ਇੱਕ ਹੋਰ ਥਾਣੇਦਾਰ ਨੂੰ ਚੁੱਕਿਆ

ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 25,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।ਰਿਸ਼ਵਤ ਦੀ ਰਕਮ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Dr. Neha Dhawan को शिक्षा, शोध और सामाजिक सरोकारों के लिए नेहा धवन को मिलेगा मानद डॉक्टरेट सम्मान

👉शिक्षा को लेखन–शोध एवं सोशल इंजीनियरिंग के क्षेत्र में...

स्वदेशी तकनीक और डिजाइन का अनूठा उदाहरण है देश की पहली हाइड्रोजन ट्रेनसेट: मुख्यमंत्री

👉पीएम मोदी देंगे ग्रीन इंडिया और आत्मनिर्भर भारत के...

Amritsar ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

👉ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ...