Bathinda News: ਸਿੱਖ ਕੌਮ ਦੀਆਂ ਨੁਮਾਇੰਦਾ ਜਥੇਬੰਦੀਆਂ ਨੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਉੱਪਰ ਬਣੀ ਫ਼ਿਲਮ ‘ਸਤਲੁਜ’ ਨੂੰ ਮੁੜ ਰਿਲੀਜ ਕਰਵਾਉਣ, ਉਸਦੇ ਕਾਤਲ ਡੀਐਸਪੀ ਨੂੰ ਲੱਭਣ ਅਤੇ ਪੰਜਾਬ ਵਿਚ ਬੇ-ਦੋਸ਼ਿਆਂ ਦੇ ਕਤਲਾਂ ਦੀ ਜਾਂਚ ਲਈ ‘ਟਰੁੱਥ ਕਮਿਸ਼ਨ’ ਬਣਾਉਣ ਦੀ ਮੰਗ ਰੱਖੀ ਹੈ। ਇਸ ਸਬੰਧ ਵਿਚ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ, ਯੁਨਾਈਟਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਪੰਥਕ ਆਜਾਦ ਗਰੁੱਪ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਮੰਗ ਪੱਤਰ ਵੀ ਭੇਜਿਆ ਹੈ। ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਥਕ ਆਗੂਆਂ ਨੇ ਕਿਹਾ ਕਿ 1980-95 ਦੇ ਡੇਢ ਦਹਾਕੇ ਦੌਰਾਨ ਪੰਜਾਬ ਵਿਚ ਇੱਕ ਅਜਿਹਾ ਕਾਲਾ ਦੌਰ ਚਲਾਇਆ ਗਿਆ, ਜਦੋਂ ਆਪਣੇ ਭਵਿੱਖ ਲਈ ਸੰਘਰਸ਼ ਕਰ ਰਹੇ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੂੰ ਨਸਲਕੁਸ਼ੀ ਦੀ ਹੱਦ ਤੱਕ ਮੁਕਾ ਦੇਣ ਦੀ ਕੋਸ਼ਿਸ਼ ਹੋਈ।
ਇਹ ਵੀ ਪੜ੍ਹੋ 👉Punjab government ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ
ਇਸ ਸਮੇਂ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਕਿੰਨੇ ਸਿੱਖ ਬੱਚਿਆਂ, ਬੀਬੀਆਂ, ਨੌਜਵਾਨਾਂ ਅਤੇ ਬਜੁਰਗਾਂ ਨੂੰ ਜਾਲਮ ਪੁਲਿਸ ਅਫਸਰਾਂ ਵੱਲੋਂ ਕਤਲ ਕਰ ਦਿੱਤਾ ਗਿਆ, ਇਸ ਦੀ ਕੋਈ ਅਧਿਕਾਰਤ ਗਿਣਤੀ ਉਪਲੱਬਧ ਨਹੀਂ ਹੈ। ਇਸ ਬਾਰੇ ਤੱਥਾਂ ਦੀ ਖੋਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੇ ਜਰਨਲ ਸਕੱਤਰ ਸ ਜਸਵੰਤ ਸਿੰਘ ਖਾਲੜਾ ਨੇ ਇਕ ਕੋਸ਼ਿਸ਼ ਕੀਤੀ ਸੀ, ਜਿਸ ਵਿੱਚ ਉਹਨਾਂ ਨੇ ਇਕ ਜਿਲ੍ਹੇ ਵਿੱਚੋਂ ਸਬੂਤ ਇਕੱਠੇ ਕਰਕੇ ਅੰਦਾਜ਼ਨ ਅੰਕੜਾ ਦਿੱਤਾ ਸੀ ਕਿ ਪੂਰੇ ਪੰਜਾਬ ਵਿੱਚ ਕੋਈ ਪੰਝੀ ਹਜਾਰ ਦੇ ਕਰੀਬ ਲੋਕਾਂ ਨੂੰ ਕਤਲ ਕਰਕੇ, ਲਾਵਾਰਿਸ ਕਹਿ ਕੇ ਸਾੜ ਦਿੱਤਾ ਗਿਆ। ਸ ਖਾਲੜਾ ਵੱਲੋਂ ਦਿੱਤੇ ਗਏ ਸਬੂਤਾਂ ਦੀ ਜਾਂਚ ਤਾਂ ਕੀ ਹੋਣੀ ਸੀ, ਉਲਟਾ ਉਹਨਾਂ ਨੂੰ ਵੀ ਮਾਰ ਕੇ ਖਪਾ ਦਿੱਤਾ ਗਿਆ। ਅੱਜ ਤੀਹ ਸਾਲ ਬਾਦ ਜਦੋਂ ਸ ਖਾਲੜਾ ਵੱਲੋਂ ਇਕੱਠੇ ਕੀਤੇ ਸਬੂਤਾਂ ਦੇ ਆਧਾਰ ‘ਤੇ, ਜਿੰਨਾਂ ਨੂੰ ਸੁਪਰੀਮ ਕੋਰਟ ਨੇ ਵੀ ਸਹੀ ਮੰਨਦਿਆਂ ਕਰੀਬ ਦੋ ਹਜਾਰ ਪਰਿਵਾਰਾਂ ਨੂੰ ਮੁਆਵਜਾ ਦਿੱਤਾ ਹੈ, ਇਕ ਫਿਲਮ ਬਣੀ ਹੈ, ਜਿਸ ਨੂੰ ਬਿਨਾ ਕੋਈ ਠੋਸ ਕਾਰਨ ਦੱਸੇ ਬੈਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ 👉Amritsar ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ
ਆਗੂਆਂ ਨੇ ਮੰਗ ਕੀਤੀ ਕਿ ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ‘ਤੇ ਆਧਾਰਿਤ ਫਿਲਮ ‘ਪੰਜਾਬ 95’ ਨੂੰ ਉਸੇ ਨਾਮ ਹੇਠ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾਂ ਘਰਾਂ ਵਿੱਚ ਰਿਲੀਜ ਕੀਤਾ ਜਾਵੇ। ਸ. ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਵਿੱਚ ਸਜਾ-ਜਾਫਤਾ ਮੁਜਰਿਮ ਡੀ.ਐਸ.ਪੀ ਜਸਪਾਲ ਸਿੰਘ ਲੰਬੇ ਸਮੇਂ ਤੋਂ, ਜੇਲ੍ਹ ‘ਚੋਂ ਛੁੱਟੀ ਆਉਣ ‘ਤੇ, ਫਰਾਰ ਦੱਸਿਆ ਜਾ ਰਿਹਾ ਹੈ। ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਕਾਰ ਨੇ ਉਸਦੀ ਸਜਾ ਮਾਫੀ ਦੀ ਸਿਫਾਰਸ਼ ਵੀ ਕੀਤੀ ਸੀ। ਇਸ ਸਾਰੇ ਮਾਮਲੇ ਦੀ ਪੜਤਾਲ ਕਰਵਾ ਕੇ, ਮੁਜਰਿਮ ਨੂੰ ਲੱਭ ਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ ਅਤੇ ਸਜਾ ਮਾਫੀ ਦੀਆਂ ਸਿਫਾਰਸ਼ਾਂ ਕਰਨ ਵਾਲਿਆਂ ਨੂੰ ਨਸ਼ਰ ਕੀਤਾ ਜਾਵੇ।
ਇਹ ਵੀ ਪੜ੍ਹੋ 👉Vigilance Bureau ਵੱਲੋਂ ਮਾਨਸਾ ‘ਚ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਇਸਤੋਂ ਇਲਾਵਾ ਭਾਰਤ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਕਿ 1982 ਦੇ ਧਰਮਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 ਵਿੱਚ ਸ ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਦੇ ਸਮੇਂ ਵਿੱਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਇਕ ‘ਪੰਜਾਬ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ’ (Punjab Truth, Accountability & Reconciliation Commission) ਬਣਾਇਆ ਜਾਵੇ, ਜੋ ਤੱਥਾਂ ‘ਤੇ ਅਧਾਰਿਤ ਰਿਪੋਰਟ ਲੋਕਾਂ ਸਾਹਮਣੇ ਰੱਖੇ। ਆਗੂਆਂ ਨੇ ਕਿਹਾ ਕਿ ਸਿੱਖ ਭਾਰਤ ਦੇ ਜਿੰਮੇਵਾਰ ਨਾਗਰਿਕ ਹਨ ਜਿੰਨਾਂ ਨੇ ਦੇਸ਼ ਦੀ ਆਜਾਦੀ ਤੋਂ ਲੈਕੇ, ਦੇਸ਼ ਦੀ ਰੱਖਿਆ ਅਤੇ ਅੰਨ-ਪੂਰਤੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣਾ ਬੇਜੋੜ ਹਿੱਸਾ ਪਾਇਆ ਹੈ। ਇਸ ਮੌਕੇ ਗੁਰਦੀਪ ਸਿੰਘ ਬਰਾੜ, ਭੋਲਾ ਸਿੰਘ ਗਿੱਲ ਪੱਤੀ, ਸੁਖਮਨਦੀਪ ਸਿੰਘ, ਰਾਜਵਿੰਦਰ ਸਿੰਘ ਰਾਣਾ,ਬਿਕਰਮ ਸਿੰਘ ਧਿੰਗੜ, ਬਲਜਿੰਦਰ ਸਿੰਘ, ਬਲਤੇਜ ਸਿੰਘ, ਗੁਰਮੀਤ ਸਿੰਘ, ਮਾਨ ਸਿੰਘ,ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ,ਦੀਵਾਨ ਸਿੰਘ ਡਿਖ ਆਦਿ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





