Mohali News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਆਟਾ-ਦਾਲ ਸਕੀਮ ਤੇ ਹੋਰ ਲਾਭ ਲੈਣ ਲਈ ਲਾਭਪਾਤਰੀਆਂ ਦੀਆਂ ਲੱਗਦੀਆਂ ਲੰਮੀਆਂ ਲਾਈਨਾਂ ਅਤੇ ਦੂਰ ਦੇ ਪੈਂਡੇ ਨੂੰ ਘਟਾਉਣ ਦੇ ਲਈ ਨਵੇਂ ਰਾਸ਼ਨ ਡਿੱਪੂਆਂ ਦੀ ਵੰਡ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸ: ਮਾਨ ਅੱਜ ਮੋਹਾਲੀ ਦੇ ਵਿਕਾਸ ਭਵਨ ਵਿਖੇ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਜਾਰੀ ਕਰਨਗੇ।
ਇਹ ਵੀ ਪੜ੍ਹੋ 👉AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ
ਸੂਚਨਾ ਮੁਤਾਬਕ ਨਵੀਂ ਨੀਤੀ ਤਹਿਤ, ਇੰਨ੍ਹਾਂ 2,800 ਡਿਪੂਆਂ ਵਿੱਚੋਂ 633 ਅਨੁਸੂਚਿਤ ਜਾਤੀਆਂ ਨੂੰ, 199 ਪੱਛੜੀਆਂ ਸ਼੍ਰੇਣੀਆਂ ਨੂੰ, 181 ਸਾਬਕਾ ਸੈਨਿਕਾਂ ਨੂੰ, 39 ਆਜ਼ਾਦੀ ਘੁਲਾਟੀਆਂ ਨੂੰ, 156 ਅਪਾਹਜਾਂ ਨੂੰ ਅਤੇ 17 ਦੰਗਾ ਪ੍ਰਭਾਵਿਤ ਪਰਿਵਾਰਾਂ ਨੂੰ ਅਲਾਟ ਕੀਤੇ ਜਾ ਰਹੇ ਹਨ। ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਨਵੇਂ ਰਾਸ਼ਨ ਡਿਪੂਆਂ ਦੇ ਖੁੱਲ੍ਹਣ ਨਾਲ, ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਰਾਸ਼ਨ ਮਿਲੇਗਾ।
ਇਹ ਵੀ ਪੜ੍ਹੋ 👉‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ
ਗੌਰਤਲਬ ਹੈ ਕਿ ਇਸ ਵੇਲੇ, ਮਾਨ ਸਰਕਾਰ 14,000 ਰਾਸ਼ਨ ਡਿਪੂਆਂ ਰਾਹੀਂ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਰਜਿਸਟਰਡ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ “ਮੇਰੀ ਰਸੋਈ” ਰਾਸ਼ਨ ਕਿੱਟਾਂ ਪ੍ਰਦਾਨ ਕਰ ਰਹੀ ਹੈ। ਨਵੀਂ ਡਿਪੂ ਅਲਾਟਮੈਂਟ ਨੀਤੀ ਸਰਕਾਰ ਦੁਆਰਾ ਸਮਾਜਿਕ ਨਿਆਂ, ਪਾਰਦਰਸ਼ੀ ਸ਼ਾਸਨ ਅਤੇ ਜਨਤਕ ਸਹੂਲਤ ਵੱਲ ਇੱਕ ਇਤਿਹਾਸਕ ਕਦਮ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





