spot_img
spot_img

Moga Police ਵੱਲੋਂ ਲੁੱਟ-ਖੋਹ ਤੇ ਨਸ਼ਾ ਤਸਕਰੀ ਮਾਮਲੇ ਵਿਚ ਮੁਲਜ਼ਮ ਕਾਬੂ, ਵਹੀਕਲ ਤੇ ਤੇਜ਼ਧਾਰ ਹਥਿਆਰ ਬਰਾਮਦ

Date:

spot_img

Moga News: Moga Police ਵੱਲੋਂ ਐਸ.ਐਸ.ਪੀ. ਸਰਤਾਜ਼ ਸਿੰਘ ਚਾਹਲ (SSP Sartaj Singh Chahal ) ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਲਗਾਤਾਰ ਕਾਰਵਾਈ ਕਰਦਿਆਂ ਲੁੱਟ, ਨਸ਼ਾ ਤਸਕਰੀ ਅਤੇ ਸੰਗੀਨ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਕਰਕੇ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਹਨ। ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਨੰਬਰ 172 ਮਿਤੀ 13.07.2026 ਅਧੀਨ ਦਰਜ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; 3 ਸਾਲਾਂ ਬੱਚੇ ਦੀ ਸਕੂਲੀ ਵੈਨ ਹੇਠ ਆਉਣ ਕਾਰਨ ਮੌ*ਤ

ਮੁੱਢਲੀ ਜਾਂਚ ਅਨੁਸਾਰ ਸ਼ਿਕਾਇਤਕਰਤਾ ਨਵਜੋਤ ਸਿੰਘ ਤੋਂ 12 ਜੁਲਾਈ 2026 ਨੂੰ ਕੋਟਕਪੂਰਾ ਬਾਈਪਾਸ ਨੇੜੇ ਰੇਲਵੇ ਪੁਲ ਕੋਲ ਉਸ ਦਾ ਪਲਟੀਨਾ ਮੋਟਰਸਾਈਕਲ ਨੰਬਰ PB10-DT-3017 ਖੋਹ ਲਿਆ ਗਿਆ ਸੀ। ਪੁਲਿਸ ਨੇ ਖੋਹਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਵਿਖੇ ਦਰਜ ਮੁਕੱਦਮਾ ਨੰਬਰ 168 ਮਿਤੀ 09.07.2026 ਅਧੀਨ ਪੁਲਿਸ ਨੇ ਹੁਸਨਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੰਨ੍ਹਾਂ ਕੋਲੋਂ ਇੱਕ ਸਕਾਰਪੀਓ ਗੱਡੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਦਕਿ ਥਾਣਾ ਸਿਟੀ ਸਾਊਥ ਮੋਗਾ ਵੱਲੋਂ 100 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਤਸਕਰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ  CM Bhagwant Mann ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ, 2800 ਨਵੇਂ ਰਾਸ਼ਨ ਡਿੱਪੂ ਹੋਣਗੇ ਜਾਰੀ

ਜਾਣਕਾਰੀ ਮੁਤਾਬਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਡੀ.ਐਮ. ਕਾਲਜ ਨੇੜੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਰਾਜਵੀਰ ਸਿੰਘ ਉਰਫ਼ ਬਾਬੂ ਅਤੇ ਅਰਸ਼ਪ੍ਰੀਤ ਸਿੰਘ ਉਰਫ਼ ਡੁੱਗੂ ਪਾਸੋਂ 100 ਗ੍ਰਾਮ ਹੈਰੋਇਨ ਅਤੇ 21,700 ਡਰੱਗ ਮਨੀ ਬਰਾਮਦ ਹੋਈ। ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੇ ਅਤੇ ਪਿਛਲੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਥਾਣਾ ਸਿਟੀ ਸਾਊਥ ਮੋਗਾ ਵਿਖੇ ਦਰਜ ਮੁਕੱਦਮਾ ਨੰਬਰ 251 ਮਿਤੀ 15.07.2026 ਅਧੀਨ ਮੁਖ਼ਬਰ ਦੀ ਸੂਚਨਾ ‘ਤੇ ਡੀ.ਐਮ. ਕਾਲਜ ਦੀਆਂ ਬਾਹਰਲੀਆਂ ਗਰਾਊਂਡਾਂ ਵਿੱਚ ਰੇਡ ਕਰਕੇ ਡਕੈਤੀ ਦੀ ਯੋਜਨਾ ਬਣਾ ਰਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਭਗਵਾਨ ਦਾਸ, ਇੰਦਰਜੀਤ ਸਿੰਘ ਉਰਫ਼ ਤੋਤਾ, ਸਤਨਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਹੋਰ ਦੋ ਵਿਅਕਤੀਆਂ ਦੀ ਭਾਲ ਜਾਰੀ ਹੈ।ਇੰਨ੍ਹਾਂ ਮੁਲਜਮਾਂ ਦੇ ਕਬਜ਼ੇ ਵਿੱਚੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅਮਰੀਕਾ-ਭਾਰਤ ਵਪਾਰ ਸੰਧੀ; ਕਿਸਾਨਾਂ ਵੱਲੋਂ ਸੰਘਰਸ਼ ਦੀਆਂ ਤਿਆਰੀਆਂ ਸਬੰਧੀ ਬਠਿੰਡਾ ‘ਚ ਮੀਟਿੰਗ

Bathinda News: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ...

MNREGA ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

👉ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ...

Powercom ਦੇ JE ਨੂੰ ਨਸ਼ੇ ਦੇ ਝੂਠੇ ਕੇਸ ‘ਚ ਫ਼ਸਾਉਣ ਵਾਲੇ DSP ਵਿਰੁਧ ਪਰਚਾ ਦਰਜ਼

Jalalabad News: ਪੰਜਾਬ ਪੁਲਿਸ ਨੇ ਆਪਣੇ ਹੀ ਵਿਭਾਗ ਦੇ...