Bathinda News: Bathinda Police ਦੇ CIA-1 Staff ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਦੇਸੀ ਤੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਇੱਕ ਨੌਜਵਾਨ ਨੁੰ ਕਾਬੂ ਕੀਤਾ ਹੈ। ਸੂਚਨਾ ਮੁਤਾਬਕ ਇੱਕ ਗੁਪਤ ਇਤਲਾਹ ‘ਤੇ ਗਰੇਟਰ ਟਾਊਨਸਿੱਪ ਕਲੋਨੀ ਬਾਹੱਦ ਭੁੱਚੋ ਕਲਾਂ ਬਠਿੰਡਾ ਤੋਂ ਜਸਪਾਲ ਸਿੰਘ ਉਰਫ ਜੱਸਾ ਵਾਸੀ ਪਿੰਡ ਜੈਦ ਜਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ ਇਸ ਦੇ ਕਬਜਾ ਵਿੱਚੋਂ ਦੋ ਪਿਸਤੌਲ, ਜਿਨਾਂ ਵਿੱਚ ਇੱਕ ਪਿਸਤੌਲ ਗਲੋਕ .9 ਐਮ.ਐਮ. (ਮੇਡ ਇੰਨ ਆਸਟ੍ਰੀਆ) ਨਜਾਇਜ ਅਤੇ ਇੱਕ ਪਿਸਤੌਲ .30 (ਕੰਟਰੀਮੇਡ) ਨਜਾਇਜ, ਸਮੇਤ ਚਾਰ ਜਿੰਦਾ ਰੋਂਦ ਬ੍ਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ Moga Police ਵੱਲੋਂ ਲੁੱਟ-ਖੋਹ ਤੇ ਨਸ਼ਾ ਤਸਕਰੀ ਮਾਮਲੇ ਵਿਚ ਮੁਲਜ਼ਮ ਕਾਬੂ, ਵਹੀਕਲ ਤੇ ਤੇਜ਼ਧਾਰ ਹਥਿਆਰ ਬਰਾਮਦ
ਪੁਲਿਸ ਅਧਿਕਾਰੀਆਂ ਮੁਤਾਬਕ ਜਸਪਾਲ ਸਿੰਘ ਉਰਫ ਜੱਸਾ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਮਿਤੀ 18.11.2025 ਨੂੰ ਕਪੂਰਥਲਾ ਜੇਲ੍ਹ ਵਿੱਚੋਂ ਜਮਾਨਤ ਪਰ ਬਾਹਰ ਆਇਆ ਹੈ। ਪਿਛਲੇ ਦਿਨੀਂ ਪਿੰਡ ਲਹਿਰਾ ਮਹੱਬਤ ਵਿਖੇ ਜਮੀਨੀ ਵਿਵਾਦ ਦੇ ਚੱਲਦੇ ਹੋਈ ਫਾਇਰਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਇਹ ਫਰਾਰ ਚੱਲ ਰਿਹਾ ਸੀ। ਜਸਪਾਲ ਸਿੰਘ ਉਰਫ ਜੱਸਾ ਸੋਨੂੰ ਖੱਤਰੀ ਗੈਂਗ ਨਾਲ ਸਬੰਧ ਰੱਖਦਾ ਹੈ। ਜਿਸਦੀ ਪੁੱਛਗਿੱਛ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਪਾਸੋਂ ਬ੍ਰਾਮਦ ਹੋਏ ਦੋਨੋਂ ਪਿਸਤੌਲ ਉਕਤਾਨ ਇਸ ਨੂੰ ਸੋਨੂੰ ਖੇਤਰੀ ਗੈਂਗ ਵੱਲੋਂ ਮੁਹੱਈਆ ਕਰਵਾਏ ਗਏ ਹਨ। ਜਿਸ ਸਬੰਧੀ ਮਾਨਯੋਗ ਅਦਾਲਤ ਪਾਸੋਂ ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





