spot_img
spot_img

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

Date:

spot_img

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ ਕੀਤੀਆਂ ਪੂਰੀਆਂ: ਕੁਲਵੰਤ ਸਿੰਘ
Mohali News: MLA Kulwant Singh; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਰਕਾਰ ਦੇ ਕੰਮਕਾਜ ਬਾਰੇ ਲੋਕਾਂ ਦੇ ਵਿਚਾਰ ਜਾਣਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਹਲਕਾ ਮੋਹਾਲੀ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨਾਲ ਗੱਲਬਾਤ ਲਈ ਹੋਣ ਵਾਲੀਆਂ ਇਕੱਤਰਤਾਵਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ।ਇਸੇ ਲੜੀ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਤੰਗੋਰੀ ਅਤੇ ਦੈੜੀ ਦੇ ਵਸਨੀਕਾਂ ਦੇ ਰੂਬਰੂ ਹੋਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਸਬੰਧੀ ਲੋਕਾਂ ਦੇ ਵਿਚਾਰ ਸੁਣੇ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ‘ਚ SIT ਨੇ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਨੋਟਿਸ

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਹੁਣ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਬੋਲਣ ਲਈ ਕੋਈ ਮੁੱਦਾ ਨਹੀਂ ਬਚਿਆ।ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਅਤੇ ਹੁਣ ਤੱਕ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਗਿਣਤੀ ਆਉਣ ਵਾਲੇ ਸਮੇਂ ਵਿੱਚ 80 ਹਜ਼ਾਰ ਤੱਕ ਪਹੁੰਚੇਗੀ ਅਤੇ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਸਿਰਫ਼ ਮੈਰਿਟ ਦੇ ਆਧਾਰ ‘ਤੇ ਨਿਯੁਕਤੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ 👉Powercom ਦੇ JE ਨੂੰ ਨਸ਼ੇ ਦੇ ਝੂਠੇ ਕੇਸ ‘ਚ ਫ਼ਸਾਉਣ ਵਾਲੇ DSP ਵਿਰੁਧ ਪਰਚਾ ਦਰਜ਼

ਵਿਧਾਇਕ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਜਿਸ ਦਾ ਲਾਭ ਲੈਂਦਿਆਂ ਅੱਜ ਪੰਜਾਬ ਦੇ ਲਗਭਗ 85 ਫ਼ੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ।ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਪੰਜਾਬ ਭਰ ਵਿੱਚ 1000 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ।ਸਿੱਖਿਆ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ੀ ਸਿੱਖਿਆ ਪ੍ਰਣਾਲੀਆਂ ਦਾ ਅਧਿਐਨ ਕਰਨ ਲਈ ਭੇਜਿਆ ਗਿਆ, ਸਕੂਲਾਂ ਵਿੱਚ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ।

ਇਹ ਵੀ ਪੜ੍ਹੋ 👉ਸਹਿਕਾਰੀ ਵਿਭਾਗ ਦਾ ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸਾਂ ਵਿੱਚ ਮਨਮਾਨਾ ਵਾਧਾ ਰੋਕਿਆ ਗਿਆ ਹੈ ਅਤੇ ਹੁਣ ਕੋਈ ਵੀ ਪ੍ਰਾਈਵੇਟ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕਦਾ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਅਤੇ 1500 ਰੁਪਏ ਵਾਲੀ ਸਕੀਮ ਵੀ ਲਾਗੂ ਕਰ ਦਿੱਤੀ ਗਈ ਹੈ ਅਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਚੁੱਕੀ ਹੈ, ਜੋ ਹਰ ਮਹੀਨੇ ਜਾਰੀ ਰਹੇਗੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਅਮਨਦੀਪ ਸਿੰਘ, ਬਲਜੀਤ ਸਿੰਘ, ਨਿਰਵੈਰ ਸਿੰਘ, ਨਵਰਿੰਦਰ ਸਿੰਘ, ਗੁਰਸ਼ਰਨ ਸਿੰਘ ਧਾਲੀਵਾਲ, ਹਰਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related