Haryana News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਰਿਆਣਾ ਸੂਬੇ ਨੂੰ ਵੱਡੀ ਸੋਗਾਤ ਦਿੰਦਿਆਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜੀਂਦ ਅਤੇ ਸੋਨੀਪਤ ਵਿਚਕਾਰ ਚੱਲਣ ਵਾਲੀ ਇਹ ਟ੍ਰੇਨ ਰਾਸਤੇ ਵਿਚ 12 ਸਟੇਸ਼ਨਾਂ ‘ਤੇ ਰੁਕੇਗੀ ਅਤੇ ਇਸਦਾ ਕੁੱਲ ਸਫ਼ਰ 90 ਕਿਲੋਮੀਟਰ ਦਾ ਹੋਵੇਗਾ। ਰੇਲਵੇ ਦੀ ਇਸ ਵੱਡੀ ਉਪਲਬਧੀ ਦੇ ਨਾਲ ਭਾਰਤ ਹਾਈਡ੍ਰੋਜਨ-ਈਂਧਨ ਨਾਲ ਟ੍ਰੇਨ ਚਲਾਉਣ ਵਾਲਾ ਦੁਨੀਆ ਦਾ ਪੰਜਵਾਂ ਦੇਸ਼ ਬਣ ਗਿਆ। ਗ੍ਰੀਨ ਐਨਰਜ਼ੀ ਨਾਲ ਚੱਲਣ ਵਾਲੀ ਇਸ ਟ੍ਰੇਨ ਦੇ ਸ਼ੁਰੂ ਹੋਣ ਨਾਲ ਆਉਣ ਵਾਲੇ ਸਮੇਂ ਵਿਚ ਇਸ ਖੇਤਰ ਵਿਚ ਵਿਕਾਸ ਦੇ ਹੋਰ ਰਾਹ ਖੁੱਲਣਗੇ।
ਇਹ ਵੀ ਪੜ੍ਹੋ 👉ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਤੇ ਹਰਿਆਣਾ ਦੌਰੇ ‘ਤੇ; ਦੇਣਗੇ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੀ ਸੋਗਾਤ
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅੱਠ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ, ਜਿਸ ਵਿੱਚ ਇੱਕ ਐਲੀਵੇਟਿਡ ਰੇਲਵੇ ਟ੍ਰੈਕ ਅਤੇ ਦੋ ਮੈਡੀਕਲ ਕਾਲਜ ਸ਼ਾਮਲ ਹਨ। ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਸ਼੍ਰੀ ਮੋਦੀ ਨੇ ਲੋਕਾਂ ਦੇ ਇਕੱਠ ਨੂੰ ਵੀ ਸੰਬੋਧਨ ਕੀਤਾ ਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਇਸਤੋਂ ਪਹਿਲਾਂ ਹਰਿਆਣਾ ਪੁੱਜਣ ‘ਤੇ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰਾਜਪਾਲ ਅਸੀਮ ਕੁਮਾਰ ਘੋਸ਼ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





