spot_img
spot_img

ਵਾਰਡ ਨੰਬਰ 22 ਵਿੱਚ ‘ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Date:

spot_img

👉ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ, ਕੋਈ ਵੀ ਪਰਿਵਾਰ ਭੁੱਖਾ ਨਹੀਂ ਰਹੇਗਾ: ਮੇਅਰ ਪਦਮਜੀਤ ਸਿੰਘ ਮਹਿਤਾ
Bathinda News: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ ਦੇ ਵਾਰਡ ਨੰਬਰ 22 ਵਿੱਚ ‘ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਮੇਅਰ ਨੇ ਵਾਰਡ ਦੇ ਤਿੰਨ ਵੱਖ-ਵੱਖ ਡਿਪੂਆਂ ’ਤੇ ਪਹੁੰਚ ਕੇ ਖੁਦ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਸੌਂਪੀਆਂ ਅਤੇ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਆਪਣੇ ਸੰਬੋਧਨ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਮੋਦੀ ਸਰਕਾਰ ਨੇ ਦਿੱਤੀ ਵੱਡੀ ਜਿੰਮੇਵਾਰੀ

ਉਨ੍ਹਾਂ ਕਿਹਾ ਕਿ ਸਰਕਾਰ ਖਾਸ ਤੌਰ ’ਤੇ ਮਾਵਾਂ ਅਤੇ ਭੈਣਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਕਈ ਲੋਕ-ਪੱਖੀ ਯੋਜਨਾਵਾਂ ਲਾਗੂ ਕਰ ਰਹੀ ਹੈ, ਤਾਂ ਜੋ ਉਹ ਆਤਮ ਨਿਰਭਰ ਬਣ ਕੇ ਸਮਾਜ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਇਸੇ ਸੋਚ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚੇ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ 👉ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮੇਅਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਸਰਕਾਰ ਦੀ ਇੱਕ ਅਹਿਮ ਪਹਿਲ ਹੈ।ਇਸ ਯੋਜਨਾ ਰਾਹੀਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਤਮਵਿਸ਼ਵਾਸ ਨਾਲ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਅਹਿਮ ਭੂਮਿਕਾ ਨਿਭਾ ਸਕਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਵੱਡੀ ਰਾਹਤ ਮਿਲੀ ਹੈ।ਮੇਅਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਪ੍ਰਭਾਵਸ਼ਾਲੀ ਕੰਮ ਸਦਕਾ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਲਗਭਗ 50 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਸਰਕਾਰ ਦੀ ਜਨ ਸੁਰੱਖਿਆ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰੱਖਿਆ ਪ੍ਰਤੀ ਗੰਭੀਰ ਵਚਨਬੱਧਤਾ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ 👉ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ ਯੋਜਨਾ’ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਲੋੜਵੰਦ ਪਰਿਵਾਰ ਭੁੱਖਾ ਨਾ ਰਹੇ। ਇਸ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਨਿਯਮਿਤ ਤੌਰ ’ਤੇ ਜ਼ਰੂਰੀ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਘਰੇਲੂ ਖਰਚ ਦਾ ਬੋਝ ਘਟ ਰਿਹਾ ਹੈ ਅਤੇ ਉਹ ਇੱਜ਼ਤ ਨਾਲ ਆਪਣਾ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।ਇਸ ਮੌਕੇ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਵਾਰਡ ਵਿੱਚ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

आज का भारत दुनिया के सामने विकास के नए मॉडल का उदाहरण पेश कर रहा: मुख्यमंत्री

👉मुख्यमंत्री नायब सैनी ने हरियाणा को विकास की सौगातें...

अमृत भारत स्टेशन योजना के तहत हरियाणा के दो पुनर्विकसित रेलवे स्टेशनों का उद्घाटन

👉मुख्यमंत्री ने पुनर्विकसित कालका रेलवे स्टेशन पर आयोजित कार्यक्रम...