spot_img
spot_img

Moga Police ਦੀ ਵੱਡੀ ਸਫ਼ਲਤਾ; ਕ*ਤ*ਲ ਮਾਮਲੇ ‘ਚ ਮੁਲਜ਼ਮ 24 ਘੰਟਿਆਂ ਵਿੱਚ ਗ੍ਰਿਫ਼ਤਾਰ

Date:

spot_img

Moga News: Moga Police ਵੱਲੋਂ ਗੰਭੀਰ ਅਪਰਾਧਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤ ਕਾਰਵਾਈ ਦੇ ਤਹਿਤ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਇੱਕ ਕਤਲ ਦੇ ਸੰਗੀਨ ਮਾਮਲੇ ਵਿੱਚ ਤੇਜ਼ੀ ਅਤੇ ਪੇਸ਼ੇਵਰ ਢੰਗ ਨਾਲ ਕਾਰਵਾਈ ਕਰਦਿਆਂ ਵਾਰਦਾਤ ਤੋਂ 24 ਘੰਟਿਆਂ ਤੋਂ ਪਹਿਲਾਂ ਹੀ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਮਿਤੀ 16.07.2026 ਨੂੰ ਥਾਣਾ ਬੱਧਨੀ ਕਲਾਂ ਵਿਖੇ ਐਫ.ਆਈ.ਆਰ. ਨੰਬਰ 145 ਅਧੀਨ ਧਾਰਾ 103(1) ਭਾਰਤੀ ਨਿਆਂ ਸੰਹਿਤਾ, 2023 ਅਤੇ ਧਾਰਾ 25, 27 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।ਸ਼ਿਕਾਇਤਕਰਤਾ ਦੇ ਬਿਆਨਾਂ ਅਨੁਸਾਰ ਉਸਦੇ ਪਿਤਾ ਨਿਰਮਲ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਦੋਧਰ ਸ਼ਰਕੀ ਵਿਖੇ ਬੱਸ ਅੱਡੇ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ  ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਇਸ ਦੌਰਾਨ ਸਾਹਮਣੇ ਤੋਂ ਬੁਲੇਟ ਮੋਟਰਸਾਈਕਲ ‘ਤੇ ਆ ਰਹੇ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਦੋਧਰ ਸ਼ਰਕੀ ਨਾਲ ਮੋਟਰਸਾਈਕਲ ਪਾਸ ਕਰਨ ਨੂੰ ਲੈ ਕੇ ਬਹਿਸ ਹੋ ਗਈ। ਬਹਿਸ ਦੌਰਾਨ ਦੋਸ਼ੀ ਨੇ ਕਥਿਤ ਤੌਰ ‘ਤੇ ਆਪਣੇ ਕੋਲ ਮੌਜੂਦ ਰਿਵਾਲਵਰ ਨਾਲ ਦੋ ਫਾਇਰ ਕੀਤੇ, ਜੋ ਨਿਰਮਲ ਸਿੰਘ ਦੇ ਪੇਟ ਦੇ ਖੱਬੇ ਪਾਸੇ ਲੱਗੇ। ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੋਗਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਤਕਨੀਕੀ ਸਬੂਤਾਂ, ਖੁਫੀਆ ਜਾਣਕਾਰੀ ਅਤੇ ਹੋਰ ਸੁਰਾਗਾਂ ਦੇ ਆਧਾਰ ‘ਤੇ ਲਗਾਤਾਰ ਛਾਪੇਮਾਰੀ ਕਰਦਿਆਂ 24 ਘੰਟਿਆਂ ਤੋਂ ਪਹਿਲਾਂ ਹੀ, ਮਿਤੀ 17.07.2026 ਨੂੰ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਦੋਧਰ ਸ਼ਰਕੀ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  Bathinda Police ‘ਚ SHO ਤੋਂ ਬਾਅਦ ਹੁਣ ਇੱਕ ਦਰਜ਼ਨ ਚੌਂਕੀ ਇੰਚਾਰਜ਼ਾਂ ਦੇ ਤਬਾਦਲੇ

ਗ੍ਰਿਫ਼ਤਾਰੀ ਦੌਰਾਨ ਦੋਸ਼ੀ ਪਾਸੋਂ ਵਾਰਦਾਤ ਵਿੱਚ ਵਰਤਿਆ ਗਿਆ ਕਾਲੇ ਰੰਗ ਦਾ ਬੁਲੇਟ ਮੋਟਰਸਾਈਕਲ ਅਤੇ ਮ੍ਰਿਤਕ ਦੇ ਖੂਨ ਨਾਲ ਲਿਬੜੇ ਕੱਪੜੇ ਪੁਲਿਸ ਕਬਜ਼ੇ ਵਿੱਚ ਲਏ ਗਏ ਹਨ। ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਸਮੇਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਮੋਗਾ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਭੰਗ ਕਰਨ ਵਾਲੇ ਅਤੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਤੋਂ ਬਚਣ ਨਹੀਂ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

👉ਪੰਜਾਬ ਭਾਜਪਾ-ਅਕਾਲੀ 'ਡਬਲ ਇੰਜਣ' ਸਰਕਾਰ ਵੱਲੋਂ ਕੀਤੇ ਨੁਕਸਾਨ ਨੂੰ...

ਪਟਿਆਲਾ ‘ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਡਾ ਬਲਬੀਰ ਸਿੰਘ

👉ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ...