👉ਰਾਮ ਮੰਦਰ ਦੇ ਨਾਮ ‘ਤੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕਰਕੇ ਚੰਦਾ ਚੋਰੀ ਕਰਨ ਵਾਲੀ ਭਾਜਪਾ ਦੇਸ਼ ਪ੍ਰਤੀ ਕਦੇ ਇਮਾਨਦਾਰ ਨਹੀਂ ਹੋ ਸਕਦੀ: ਧਾਲੀਵਾਲ
👉ਕੇਂਦਰ ਸਰਕਾਰ ਨੇ ਪੰਜਾਬ ਦੇ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਆਰਡੀਐੱਫ ਅਤੇ ਹੋਰ ਫੰਡ ਰੋਕ ਰੱਖੇ ਹਨ: ਧਾਲੀਵਾਲ
👉ਭਾਜਪਾ-ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਫੈਲਿਆ, ਮਾਨ ਸਰਕਾਰ ਨੇ ਨਸ਼ਾ ਰੋਕਣ ਲਈ ਸਰਹੱਦ ‘ਤੇ ਐਂਟੀ-ਡ੍ਰੋਨ ਸਿਸਟਮ ਲਗਾਏ ਧਾਲੀਵਾਲ
Amritsar News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਫਲਾਪ ਸ਼ੋਅ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲੀ ਸੀ।
ਸ਼ਨੀਵਾਰ ਨੂੰ ‘ਆਪ’ ਆਗੂ ਗੁਰਪ੍ਰਤਾਪ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੇ ਤੌਰ ‘ਤੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ ਜੋ ਲੋਕ ਰਾਮ ਮੰਦਰ ਵਰਗੇ ਪਵਿੱਤਰ ਅਸਥਾਨ ਦੇ ਨਾਂ ‘ਤੇ ਚੰਦਾ ਚੋਰੀ ਕਰ ਸਕਦੇ ਹਨ, ਉਹ ਦੇਸ਼ ਪ੍ਰਤੀ ਕਦੇ ਵੀ ਇਮਾਨਦਾਰ ਨਹੀਂ ਹੋ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਰਾਮ ਮੰਦਰ ਨਿਰਮਾਣ ਦੇ ਨਾਂ ‘ਤੇ ਦੇਸ਼ ਭਰ ਦੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕਰਕੇ ਸਰੇਆਮ ਚੰਦਾ ਚੋਰੀ ਕੀਤੀ ਹੈ।ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ਼ ਆਪਣੇ ਚਹੇਤੇ ਉਦਯੋਗਪਤੀਆਂ ਜਿਵੇਂ ਕਿ ਅੰਬਾਨੀ ਅਤੇ ਅਡਾਨੀ ਨੂੰ ਫਾਇਦਾ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਰੋੜਾਂ ਰੁਪਏ ਦਾ ਆਰਡੀਐੱਫ ਅਤੇ ਹੋਰ ਫੰਡ ਕੇਂਦਰ ਸਰਕਾਰ ਨੇ ਰੋਕ ਰੱਖਿਆ ਹੈ। ਜਦੋਂ ਅਸੀਂ ਪੰਜਾਬ ਦੇ ਵਿਕਾਸ ਲਈ ਕਰਜ਼ਾ ਲੈਂਦੇ ਹਾਂ, ਤਾਂ ਇਹ ਸਾਨੂੰ ਦੋਸ਼ੀ ਠਹਿਰਾਉਂਦੇ ਹਨ, ਜਦਕਿ ਸੱਚ ਇਹ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਜਾਇਜ਼ ਹੱਕ ਦਾ ਪੈਸਾ ਦੱਬ ਕੇ ਬੈਠੀ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਵੀ ਕਰਜ਼ਾ ਲੈ ਰਹੀ ਹੈ, ਉਹ ਕਿਸੇ ਉਦਯੋਗਪਤੀ ਨੂੰ ਫਾਇਦਾ ਪਹੁੰਚਾਉਣ ਲਈ ਨਹੀਂ ਬਲਕਿ ਹਸਪਤਾਲ, ਸਕੂਲ, ਕਾਲਜ, ਸੜਕਾਂ, ਸਿਹਤ ਸਹੂਲਤਾਂ, ਗਰੀਬਾਂ ਦੀ ਪੈਨਸ਼ਨ ਅਤੇ ਲੋਕ ਭਲਾਈ ਸਕੀਮਾਂ ‘ਤੇ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਨਾ ਅਡਾਨੀ ਹੈ ਅਤੇ ਨਾ ਹੀ ਅੰਬਾਨੀ, ਇਸ ਲਈ ਪੰਜਾਬ ਦਾ ਪੈਸਾ ਸਿਰਫ਼ ਪੰਜਾਬ ਦੇ ਲੋਕਾਂ ‘ਤੇ ਹੀ ਖ਼ਰਚ ਹੋ ਰਿਹਾ ਹੈ।ਪੈਟਰੋਲ ਵਿੱਚ 20% ਇਥੇਨੌਲ ਮਿਲਾਉਣ ਦੇ ਮੁੱਦੇ ‘ਤੇ ਧਾਲੀਵਾਲ ਨੇ ਇਸ ਨੂੰ ਜਨਤਾ ਦੀ ਜੇਬ ‘ਤੇ ਇੱਕ ਹੋਰ ਡਾਕਾ ਦੱਸਿਆ।
ਉਨ੍ਹਾਂ ਸਵਾਲ ਕੀਤਾ ਕਿ ਕਿਸ ਕਾਨੂੰਨ ਤਹਿਤ ਆਮ ਲੋਕਾਂ ‘ਤੇ ਇਹ ਜ਼ਬਰਦਸਤੀ ਥੋਪੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇਥੇਨੌਲ ਨਾਲ ਤੇਲ ਸਸਤਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਪਰ ਇਸ ਦੇ ਉਲਟ ਕੀਮਤਾਂ ਹੋਰ ਵਧ ਗਈਆਂ, ਜਿਸ ਦਾ ਸਿੱਧਾ ਬੋਝ ਆਮ ਆਦਮੀ ਦੀ ਕਮਰ ਤੋੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਨਾਲ ਕੁਝ ਚੋਣਵੀਆਂ ਕੰਪਨੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਆਮ ਜਨਤਾ ਇਸ ਦੀ ਕੀਮਤ ਚੁਕਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਭਾਸ਼ਣ ਦੇਣ ਦੀ ਬਜਾਏ ਦੇਸ਼ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਸ ਕਾਨੂੰਨ ਤਹਿਤ ਇਹ ਵਿਵਸਥਾ ਲਾਗੂ ਕੀਤੀ ਗਈ ਅਤੇ ਜਨਤਾ ਨੂੰ ਇਸ ਦਾ ਕੀ ਲਾਭ ਮਿਲਿਆ।ਨਸ਼ੇ ਦੇ ਮੁੱਦੇ ‘ਤੇ ਧਾਲੀਵਾਲ ਨੇ ਭਾਜਪਾ ਨੂੰ ਆਈਨਾ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਨਸ਼ਾ ਉਦੋਂ ਫੈਲਿਆ ਜਦੋਂ ਭਾਜਪਾ ਅਤੇ ਅਕਾਲੀ ਦਲ ਦੀ ਗਠਜੋੜ ਸਰਕਾਰ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕੇਂਦਰ ਸਰਕਾਰ ਤੋਂ ਪੰਜਾਬ ਦੀ 532 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ‘ਤੇ ਆਧੁਨਿਕ ਐਂਟੀ-ਡਰੋਨ ਸਿਸਟਮ ਲਗਾਉਣ ਦੀ ਮੰਗ ਕਰ ਰਹੇ ਹਨ ਤਾਂ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ‘ਤੇ ਰੋਕ ਲੱਗ ਸਕੇ, ਪਰ ਕੇਂਦਰ ਨੇ ਅੱਜ ਤੱਕ ਇਸ ਦਿਸ਼ਾ ਵਿੱਚ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ।ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਦੇ ‘ਤੇ ਵੀ ਪੂਰੀ ਤਰ੍ਹਾਂ ਖਾਮੋਸ਼ ਰਹੇ। 720 ਕਿਸਾਨਾਂ ਦੀ ਸ਼ਹਾਦਤ ਅਤੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦੇ ਵਾਅਦੇ ‘ਤੇ ਕੇਂਦਰ ਸਰਕਾਰ ਨੇ ਅੱਜ ਤੱਕ ਇੱਕ ਧੇਲਾ ਨਹੀਂ ਦਿੱਤਾ।ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦੌਰਾਨ ਇਹ ਨਹੀਂ ਦੱਸਿਆ ਕਿ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਦਾ ਪੰਜਾਬ ਦੇ ਕਿਸਾਨਾਂ ‘ਤੇ ਕੀ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਲਗਾਤਾਰ ਆਪਣੀਆਂ ਚਿੰਤਾਵਾਂ ਪ੍ਰਗਟਾ ਰਹੇ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਸਿਰਫ਼ ਸਿਆਸੀ ਭਾਸ਼ਣ ਦੇ ਰਹੀ ਹੈ।ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਖਾਲੀ ਹੱਥ ਆਏ ਅਤੇ ਖਾਲੀ ਹੱਥ ਗਏ। ਪੰਜਾਬ ਦੇ ਭਾਜਪਾ ਆਗੂ ਇਹ ਦੱਸਣ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਕੀ ਦਿੱਤਾ? ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੜ੍ਹ ਪੀੜਤਾਂ ਲਈ 20-20 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਹੋਰ ਰਾਹਤ ਸਹਾਇਤਾ ਦੇ ਕੇ ਉਨ੍ਹਾਂ ਦਾ ਸਾਥ ਦਿੱਤਾ, ਜਦਕਿ ਕੇਂਦਰ ਸਰਕਾਰ ਸਿਰਫ਼ ਝੂਠੇ ਵਾਅਦੇ ਕਰਦੀ ਰਹੀ। ਅਜਿਹੇ ਵਿੱਚ ਪ੍ਰਧਾਨ ਮੰਤਰੀ ਦਾ ਇਹ ਦੌਰਾ ਪੰਜਾਬ ਦੇ ਜ਼ਖਮਾਂ ‘ਤੇ ਲੂਣ ਛਿੜਕਣ ਤੋਂ ਸਿਵਾਏ ਕੁਝ ਨਹੀਂ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





