ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ 93.67 ਫੀਸਦੀ ਮੁਕੰਮਲ
Mansa News: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਵਿੱਚ ਵੋਟਰ ਸੂਚੀਆਂ ਦੀ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ (ਗਹਿਰੀ ਸੁਧਾਈ) ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੇ ਮਕਸਦ ਨਾਲ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹਾ ਮਾਨਸਾ ਦੇ ਸਾਰੇ ਪੋਲਿੰਗ ਬੂਥਾਂ ਵਿੱਚ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਤਾਇਨਾਤ ਰਹੇ, ਜਿਨ੍ਹਾਂ ਨੇ ਗਣਨਾ ਫਾਰਮ ਇਕੱਤਰ ਕੀਤੇ ਅਤੇ ਡਿਜੀਟਾਈਜੇਸ਼ਨ ਪ੍ਰਕਿਰਿਆ ਅਮਲ ਵਿੱਚ ਲਿਆਂਦੀ।
ਇਹ ਵੀ ਪੜ੍ਹੋ ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ;3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ
ਕੈਂਪਾਂ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਸਬੰਧਤ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ, ਏ.ਈ.ਆਰ.ਓ- 1, ਏ.ਈ.ਆਰ.ਓ- 2 , ਚੋਣ ਤਹਿਸੀਲਦਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਆਦਿ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਨਿਗਰਾਨੀ ਕਰਦੇ ਰਹੇ।ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੋਟਰ ਸੂਚੀਆਂ ਨੂੰ ਤਰੁਟੀ-ਰਹਿਤ ਅਤੇ ਅਪਡੇਟ ਕਰਨ ਦੇ ਕੰਮ ਨੂੰ ਤੇਜ਼ੀ ਨਾਲ ਨਿਪਟਾਇਆ ਜਾ ਰਿਹਾ ਹੈ। ਇਸੇ ਸਦਕਾ ਹੁਣ ਤੱਕ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ 93.67 ਫੀਸਦੀ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕੈਂਪਾਂ ਦੇ ਸਫਲ ਆਯੋਜਨ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਸਮੂਹ ਸਟਾਫ਼ ਨੂੰ ਬਾਕੀ ਰਹਿੰਦੇ ਕੰਮ ਨੂੰ ਵੀ ਤਰਜੀਹ ਦੇ ਅਧਾਰ ‘ਤੇ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





