spot_img
spot_img

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

Date:

spot_img

Chandigarh News: ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ।ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ 👉ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਸ਼ਾਨਦਾਰ ਹੁੰਗਾਰਾ: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ

ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖਰੜੇ ਵਿੱਚ ਆਪਣੇ ਨਾਮ ਦਰਜ ਕਰਵਾਉਣ ਲਈ ਜਲਦ ਤੋਂ ਜਲਦ ਗਣਨਾ ਫਾਰਮ ਬੀਐਲਓ ਕੋਲ ਜਮ੍ਹਾ ਕਰਵਾਉਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਦਾ ਥਾਣੇਦਾਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...