spot_img
spot_img

ਤੇਜ਼ ਰਫਤਾਰ ਕਾਰ ਤੇ ਬੁਲਟ ਮੋਟਰਸਾਈਕਲ ਵਿਚਕਾਰ ਟੱਕਰ,ਨੌਜਵਾਨ ਦੀ ਮੌ+ਤ

Date:

spot_img

Chandigarh News:ਅੱਜ ਸਵੇਰੇ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਸ 2 ਵਿੱਚ ਵਿੱਚ ਇੱਕ ਤੇਜ਼ ਰਫਤਾਰ ਬੀ ਐਮ ਡਬਲਯੂ ਕਾਰ ਦੀ ਬੁਲਟ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਪ੍ਰਥਮ ਵਜੋਂ ਹੋਈ ਹੈ ਜੋ ਕਿ ਰਾਮ ਦਰਬਾਰ ਦਾ ਰਹਿਣ ਵਾਲਾ ਸੀ। ਮ੍ਰਿਤਕ ਜਿੰਮ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ ਜਿਵੇਂ ਹੀ ਉਹ ਕਾਲੀ ਬਾੜੀ ਮੰਦਰ ਨੇੜੇ ਪਹੁੰਚਿਆ ਤਾਂ ਦੂਸਰੇ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਮ੍ਰਿਤਕ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਉਸ ਨੂੰ ਕਾਰ ਡਰਾਈਵਰ ਨੇ ਹੀ ਚੁੱਕ ਕੇ ਹਸਪਤਾਲ ਪਹੁੰਚਾਇਆ ਪ੍ਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਬੀਐਮਡਬਲਯੂ ਦੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Barnala Police ਦਾ ਤੜਕਸਾਰ ਬਦਮਾਸ਼ਾਂ ਨਾਲ ਮੁਕਾਬਲਾ; ਹਥਿਆਰਾਂ ਸਮੇਤ ਨਾਮੀਂ ਗੈਂਗਸਟਰ ਕਾਬੂ

Barnala News: Barnala Police ਅਤੇ ਕਾਉਂਟਰ ਇੰਟੈਲੀਜੈਂਸੀ ਟੀਮ ਦਾ...