spot_img
spot_img

15 ਦਿਨਾਂ ਤੋਂ ਲਾਪਤਾ ਹੋਏ ਨੌਜਵਾਨ ਦੀ ਲਾ+ਸ਼ ਮਿਲੀ

Date:

spot_img

Sangrur News:ਸੰਗਰੂਰ ਦੇ ਪਿੰਡ ਰਾਮਗੜ੍ਹ ਸੰਧੂਆਂ ਵਿਖੇ 15 ਦਿਨਾਂ ਤੋਂ ਲਾਪਤਾ ਇਕ 19 ਸਾਲਾ ਨੌਜਵਾਨ ਹਰਮਨਦੀਪ ਸਿੰਘ ਦੀ ਲਾਸ਼ ਪੁਲਿਸ ਨੇ ਬਰਾਮਦ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਮਨਦੀਪ ਸਿੰਘ 5 ਜੁਲਾਈ ਨੂੰ ਘਰੋਂ ਹਸਪਤਾਲ ਵਿੱਚ ਦਵਾਈ ਲੈਣ ਗਿਆ ਸੀ ਪ੍ਰੰਤੂ ਉਹ ਕਾਫੀ ਦੇਰ ਘਰ ਨਹੀਂ ਪਹੁੰਚਿਆ ਜਦੋਂ ਪਰਿਵਾਰ ਨੇ ਉਸਨੂੰ ਫੋਨ ਕੀਤਾ ਤਾਂ ਉਸ ਦਾ ਮੋਬਾਈਲ ਬੰਦ ਆ ਰਿਹਾ ਸੀ। ਪਰਿਵਾਰਿਕ ਮੈਂਬਰਾਂ ਅਤੇ ਸਥਾਨਿਕ ਲੋਕਾਂ ਨੇ ਉਸ ਦੀ ਕਾਫੀ ਭਾਲ ਕੀਤੀ ਪ੍ਰੰਤੂ ਹਰਮਨ ਦਾ ਕੁਝ ਵੀ ਸੁਰਾਗ ਨਹੀਂ ਮਿਲਿਆ।

ਇਹ ਵੀ ਪੜ੍ਹੋ  ਤੇਜ਼ ਰਫਤਾਰ ਕਾਰ ਤੇ ਬੁਲਟ ਮੋਟਰਸਾਈਕਲ ਵਿਚਕਾਰ ਟੱਕਰ,ਨੌਜਵਾਨ ਦੀ ਮੌ+ਤ

ਉਸ ਤੋਂ ਬਾਅਦ ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਦੀ ਬੜੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਤਿੰਨ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ ਪੁੱਛਗਿੱਛ ਕੀਤੀ। ਪੁਲਿਸ ਨੇ ਪੁੱਛਗਿੱਛ ਦੇ ਆਧਾਰ ‘ਤੇ ਹਰਮਨਦੀਪ ਦੀ ਲਾਸ਼ ਨੂੰ ਵਾਟਰ ਵਰਕਸ ਨੇੜੇ ਝਾੜੀਆਂ ਵਿੱਚੋਂ ਬਰਾਮਦ ਕਰ ਲਿਆ ਗਿਆ ਹੈ। ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਨੂੰ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਨੇ ਤਿੰਨਾਂ ਨੌਜਵਾਨਾਂ ਖਿਲਾਫ ਕਤਲ ਦਾ ਮੁਕਦਮਾ ਦਰਜ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related