spot_img
spot_img

Barnala Police ਦਾ ਤੜਕਸਾਰ ਬਦਮਾਸ਼ਾਂ ਨਾਲ ਮੁਕਾਬਲਾ; ਹਥਿਆਰਾਂ ਸਮੇਤ ਨਾਮੀਂ ਗੈਂਗਸਟਰ ਕਾਬੂ

Date:

spot_img

Barnala News: Barnala Police ਅਤੇ ਕਾਉਂਟਰ ਇੰਟੈਲੀਜੈਂਸੀ ਟੀਮ ਦਾ ਮੰਗਲਵਾਰ ਤੜਕਸਾਰ ਬਦਮਾਸ਼ਾਂ ਨਾਲ ਮੁਕਾਬਲਾ ਹੋਣ ਦੀ ਖਬਰ ਹੈ। ਇਸ ਮੁਕਾਬਲੇ ਦੌਰਾਨ ਦੋਨਾਂ ਧਿਰਾਂ ਵਿਚਕਾਰ ਗੋਲੀਆਂ ਚੱਲੀਆਂ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਪੁਲਿਸ ਟੀਮਾਂ ਵੱਲੋਂ ਕਾਰ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਮਹਿਲ ਕਲਾਂ ਪੁਲਿਸ, ਸੀਆਈਏ ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਸਾਂਝੇ ਆਪਰੇਸ਼ਨ ਦੌਰਾਨ ਪੁਰਾਣੇ ਟੋਲ ਪਲਾਜ਼ਾ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਵਰਨਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।

ਇਹ ਵੀ ਪੜ੍ਹੋ 👉Farmers Delhi March; ਹਰਿਆਣਾ ਪੁਲਿਸ ਨੇ ਮੁੜ ਪੰਜਾਬ ਦੇ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਿਆ, ਮਾਹੌਲ ਤਣਾਅਪੂਰਨ

ਪ੍ਰੰਤੂ ਗੱਡੀ ਵਿੱਚ ਸਵਾਰ ਵਿਅਕਤੀਆਂ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਦਿਆਂ ਅਤੇ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਪਾਰਟੀ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ ਤੇ ਇਸ ਦੌਰਾਨ ਕਾਰ ਖਤਾਨਾਂ ਵਿਚ ਉਤਰ ਗਈ। ਜਿਸਤੋਂ ਬਾਅਦ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।ਇੰਨ੍ਹਾਂ ਕੋਲੋਂ 1 ਪਿਸਟਲ .32 ਬੋਰ ਸਮੇਤ 2 ਜਿੰਦਾ ਕਾਰਤੂਸ ਅਤੇ 1 ਪਿਸਟਲ .30 ਬੋਰ ਸਮੇਤ 2 ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਕਾਬੂ ਕੀਤੇ ਮੁਲਜਮਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਰਸ਼ੀ ਵਾਸੀ ਬਖਤਗੜ ਅਤੇ ਗੁਰਸ਼ਰਨ ਸਿੰਘ ਵਾਸੀ ਰੌਂਤਾ ਵਜੋਂ ਹੋਈ। ਪੁਲਿਸ ਅਧਿਕਾਰੀ ਮੁਤਾਬਕ ਅਰਸ਼ੀ ਪਹਿਲਾਂ ਹੀ ਬਰਨਾਲਾ ਪੁਲਿਸ ਨੂੰ ਕਈ ਕੇਸਾਂ ਵਿਚ ਭਗੋੜਾ ਹੋਣ ਕਾਰਨ ਲੋੜੀਦਾ ਸੀ। ਜਿਸਦੇ ਚੱਲਦੇ ਇਹ ਪੁਲਿਸ ਦੀ ਵੱਡੀ ਕਾਮਯਾਬੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...