spot_img
spot_img

Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ

Date:

spot_img

👉ਆਧੁਨਿਕ ਤਕਨਾਲੋਜੀ ਨਾਲ ਹੋਵੇਗੀ ਮੁੱਖ ਸੜਕਾਂ ਦੀ ਸਫ਼ਾਈ, ਬਠਿੰਡਾ ਹੋਵੇਗਾ ਹੋਰ ਵੀ ਸਾਫ਼-ਸੁਥਰਾ ਤੇ ਸੁੰਦਰ : ਮੇਅਰ ਪਦਮਜੀਤ ਸਿੰਘ ਮਹਿਤਾ
Bathinda News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਨੂੰ ਆਧੁਨਿਕ ਅਤੇ ਸਾਫ਼-ਸੁਥਰਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਬਠਿੰਡਾ ਨਗਰ ਨਿਗਮ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੱਤੀ ਹੈ। ਨਗਰ ਨਿਗਮ ਵੱਲੋਂ ਲਗਭਗ 70 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਦੋ ਅਤਿ-ਆਧੁਨਿਕ ਹੈਵੀ ਡਿਊਟੀ ਸਕਸ਼ਨ ਮਸ਼ੀਨਾਂ (ਲਿਟਰ ਪਿਕਰ-ਡਰਾਈ ਅਤੇ ਵੈੱਟ ਵੇਸਟ ਕਲੈਕਸ਼ਨ ਮਸ਼ੀਨਾਂ) ਨੂੰ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਸਾਥੀ ਕੌਂਸਲਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਵਿਖਾ ਕੇ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫ਼ਾਈ ਲਈ ਰਵਾਨਾ ਕੀਤਾ। ਇਸ ਮੌਕੇ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਉਮੇਸ਼ ਗਰਗ, ਸ੍ਰੀ ਰਾਣਾ, ਸ੍ਰੀ ਅਸ਼ੋਕ ਕੰਸਲ, ਸ੍ਰੀ ਗੁਰਚਰਨ ਸਿੰਘ, ਸ੍ਰੀ ਰਾਜ ਮਹਿਤਾ, ਸ੍ਰੀ ਗੁਰਸੇਵਕ ਸਿੰਘ, ਸ੍ਰੀ ਹਰਪਾਲ ਸਿੰਘ, ਸ੍ਰੀ ਅਸੇਸਰ ਪਾਸਵਾਨ, ਸ੍ਰੀ ਮਨੀਸ਼ ਡਿੰਪੀ ਬਾਘਲਾ, ਸ੍ਰੀ ਗੋਬਿੰਦ ਮਸੀਹ, ਸ੍ਰੀ ਕੁਲਵਿੰਦਰ ਸਿੰਘ ਮਾਂਕੜ, ਸ੍ਰੀਮਤੀ ਰਾਜਿੰਦਰ ਕੌਰ, ਸ੍ਰੀਮਤੀ ਨੇਹਾ ਕੁਮਾਰੀ, ਸ੍ਰੀ ਬਲਦੇਵ ਸਿੰਘ, ਸ੍ਰੀ ਬਲਵਿੰਦਰ ਸਿੰਘ ਬਿੰਦਰ, ਐਡਵੋਕੇਟ ਲਿਤੇਸ਼ ਗਰਗ, ਸ੍ਰੀ ਮੋਹਿੰਦਰ ਬਾਲਾ ਜੀ, ਸ੍ਰੀ ਵਿਪਨ ਮੀਤੂ, ਸ੍ਰੀ ਮਨੀਸ਼ ਪਾਂਧੀ ਸਮੇਤ ਸੈਨੇਟਰੀ ਇੰਸਪੈਕਟਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ  Diljit Dosanjh ਦੇ Manager ਦੇ ਘਰ ‘ਤੇ ਫ਼ਾਈਰਿੰਗ ਕਰਨ ਵਾਲੇ ਬਦਮਾਸ਼ ਪੁਲਿਸ ਵੱਲੋਂ ਗ੍ਰਿਫਤਾਰ

ਇਸ ਦੌਰਾਨ ਮੇਅਰ ਨੇ ਦੋਵਾਂ ਮਸ਼ੀਨਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੋਂ ਉਨ੍ਹਾਂ ਦੀ ਕਾਰਜ-ਪ੍ਰਣਾਲੀ ਅਤੇ ਸੰਚਾਲਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਹਰ ਇੱਕ ਮਸ਼ੀਨ ਦੀ ਕੀਮਤ ਲਗਭਗ 35 ਲੱਖ ਰੁਪਏ ਹੈ ਅਤੇ ਦੋਵਾਂ ਮਸ਼ੀਨਾਂ ’ਤੇ ਕੁੱਲ 70 ਲੱਖ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਮਸ਼ੀਨਾਂ ਦੇ ਸ਼ਾਮਲ ਹੋਣ ਨਾਲ ਨਗਰ ਨਿਗਮ ਦੀ ਸਫ਼ਾਈ ਪ੍ਰਣਾਲੀ ਹੋਰ ਆਧੁਨਿਕ, ਪ੍ਰਭਾਵਸ਼ਾਲੀ ਅਤੇ ਤੇਜ਼ ਹੋਵੇਗੀ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਹ ਅਤਿ-ਆਧੁਨਿਕ ਹਾਈ ਸਕਸ਼ਨ ਮਸ਼ੀਨਾਂ ਸ਼ਹਿਰ ਦੀਆਂ ਮੁੱਖ ਸੜਕਾਂ, ਜੀ.ਟੀ. ਰੋਡ ਅਤੇ ਹੋਰ ਲੰਬੀਆਂ ਸੜਕਾਂ ’ਤੇ ਪਈ ਧੂੜ, ਮਿੱਟੀ, ਪਲਾਸਟਿਕ ਅਤੇ ਸੁੱਕੇ ਤੇ ਗਿੱਲੇ ਕੂੜੇ ਦੀ ਸਫ਼ਾਈ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਪਹਿਲਾਂ ਇਨ੍ਹਾਂ ਸੜਕਾਂ ਦੀ ਸਫ਼ਾਈ ਲਈ ਵੱਧ ਸਮਾਂ ਅਤੇ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀਆਂ ਦੀ ਲੋੜ ਪੈਂਦੀ ਸੀ, ਪਰ ਹੁਣ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਘੱਟ ਸਮੇਂ ਵਿੱਚ ਵੱਧ ਖੇਤਰ ਦੀ ਬਿਹਤਰ ਸਫ਼ਾਈ ਸੰਭਵ ਹੋਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਸ਼ਹਿਰ ਵਿੱਚ ਆਧੁਨਿਕ ਤਕਨਾਲੋਜੀ ਆਧਾਰਿਤ ਸਫ਼ਾਈ ਪ੍ਰਣਾਲੀ ਨੂੰ ਵਿਕਸਤ ਕਰਨਾ ਹੈ। ਇਸੇ ਨੀਤੀ ਅਨੁਸਾਰ ਬਠਿੰਡਾ ਨਗਰ ਨਿਗਮ ਵੀ ਲਗਾਤਾਰ ਨਵੀਂ ਤਕਨਾਲੋਜੀ ਨੂੰ ਅਪਣਾ ਕੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਕੰਮ ਕਰ ਰਿਹਾ ਹੈ।ਮੇਅਰ ਨੇ ਕਿਹਾ ਕਿ ਹੁਣ ਮੁੱਖ ਸੜਕਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਹੋਣ ਨਾਲ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਅਤੇ ਹੋਰ ਅੰਦਰੂਨੀ ਇਲਾਕਿਆਂ ਦੀ ਸਫ਼ਾਈ ਲਈ ਵੱਧ ਸਮਾਂ ਮਿਲੇਗਾ। ਇਸ ਨਾਲ ਪੂਰੇ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਪਹਿਲਾਂ ਨਾਲੋਂ ਹੋਰ ਪ੍ਰਭਾਵਸ਼ਾਲੀ ਬਣੇਗੀ ਅਤੇ ਸਫ਼ਾਈ ਮੁਹਿੰਮ ਨੂੰ ਨਵੀਂ ਰਫ਼ਤਾਰ ਮਿਲੇਗੀ।

ਇਹ ਵੀ ਪੜ੍ਹੋ  ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣਾ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ। ਨਗਰ ਨਿਗਮ ਲਗਾਤਾਰ ਨਵੀਆਂ ਤਕਨੀਕਾਂ ਅਪਣਾ ਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ। 70 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਹ ਦੋਵੇਂ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਵਿੱਚ ਇਨਕਲਾਬੀ ਬਦਲਾਅ ਲਿਆਉਣਗੀਆਂ।ਸ੍ਰੀ ਮਹਿਤਾ ਨੇ ਕਿਹਾ ਕਿ ਮੁੱਖ ਸੜਕਾਂ ਅਤੇ ਜੀ.ਟੀ. ਰੋਡ ਵਰਗੀਆਂ ਲੰਬੀਆਂ ਸੜਕਾਂ ਦੀ ਸਫ਼ਾਈ ਹੁਣ ਹੋਰ ਤੇਜ਼, ਵਿਗਿਆਨਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੋਵੇਗੀ। ਇਸ ਨਾਲ ਸਫ਼ਾਈ ਕਰਮਚਾਰੀਆਂ ਦਾ ਸਮਾਂ ਬਚੇਗਾ ਅਤੇ ਉਹ ਸ਼ਹਿਰ ਦੀਆਂ ਅੰਦਰੂਨੀ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਦੀ ਸਫ਼ਾਈ ਵੱਲ ਹੋਰ ਵੱਧ ਧਿਆਨ ਦੇ ਸਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਬਠਿੰਡਾ ਨੂੰ ਪੰਜਾਬ ਦੇ ਸਭ ਤੋਂ ਸਾਫ਼-ਸੁਥਰੇ, ਸੁੰਦਰ ਅਤੇ ਵਿਕਸਿਤ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਹੈ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਗਰ ਨਿਗਮ ਦੀ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ, ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਾਫ਼-ਸੁਥਰੇ ਬਠਿੰਡੇ ਦੀ ਉਸਾਰੀ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਬਠਿੰਡਾ ਨੂੰ ਇੱਕ ਆਦਰਸ਼, ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਜ਼ਾਦੀ ਦਿਹਾੜਾ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋ-ਸੌਕਤ ਮਨਾਇਆ ਜਾਵੇਗਾ, ਡਿਪਟੀ ਕਮਿਸ਼ਨਰ

👉ਆਜ਼ਾਦੀ ਦਿਹਾੜੇ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਬੈਠਕ Bathinda News:ਆਜ਼ਾਦੀ...

SIR-2026 : ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

Chandigarh News:ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ...