Chandigarh News:ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।ਇਹ ਅਹਿਮ ਪ੍ਰਾਪਤੀ, ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦੀ ਪ੍ਰਤੱਖ ਪ੍ਰਮਾਣ ਹੈ। ਸ਼੍ਰੀ ਗੁਰਵਿੰਦਰ ਸਿੰਘ ਜੌਹਲ, ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ), ਘਰੋ-ਘਰੀ ਗਣਨਾ ਅਭਿਆਸ ਨੂੰ ਪੂਰਾ ਕਰਨ ਵਾਲਾ ਰਾਜ ਦਾ ਪਹਿਲਾ ਹਲਕਾ ਬਣ ਕੇ ਉਭਰਿਆ।
ਇਸ ਤੋਂ ਬਾਅਦ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐਸ. ਬਲਾਚੌਰ (ਜ਼ਿਲ੍ਹਾ ਐਸ.ਬੀ.ਐਸ. ਨਗਰ); ਸ਼੍ਰੀ ਤਰਸੇਮ ਚੰਦ, ਪੀਸੀਐਸ, ਦਿੜ੍ਹਬਾ (ਜ਼ਿਲ੍ਹਾ ਸੰਗਰੂਰ); ਸ਼੍ਰੀ ਗਗਨਦੀਪ, ਪੀਸੀਐਸ, ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ); ਸ਼੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ., ਬਾਘਾ ਪੁਰਾਣਾ (ਜ਼ਿਲ੍ਹਾ ਮੋਗਾ); ਸ਼੍ਰੀ ਸਤਵਿੰਦਰ ਪਾਲ ਰਣੀਕੇ, ਪੀਸੀਐਸ, ਮੋਗਾ (ਜ਼ਿਲ੍ਹਾ ਮੋਗਾ); ਸ਼੍ਰੀਮਤੀ ਇਸਮਤ ਵਿਜੇ ਸਿੰਘ, ਪੀ.ਸੀ.ਐਸ., ਧੂਰੀ (ਜ਼ਿਲ੍ਹਾ ਸੰਗਰੂਰ) ਅਤੇ ਸ਼੍ਰੀ ਵਿਪਨ ਭੰਡਾਰੀ, ਪੀ.ਸੀ.ਐਸ., ਬੰਗਾ (ਜ਼ਿਲ੍ਹਾ ਐਸਬੀਐਸ ਨਗਰ) ਸ਼ਾਮਲ ਹਨ।ਜ਼ਿਲ੍ਹਾ ਚੋਣ ਅਧਿਕਾਰੀਆਂ, ਈਆਰਓਜ਼, ਏ.ਈ.ਆਰ.ਓਜ਼., ਸੁਪਰਵਾਈਜ਼ਰਾਂ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਉਨ੍ਹਾਂ ਦੇ ਸਮੂਹਿਕ ਸਮਰਪਣ ਅਤੇ ਮਿਸ਼ਨ-ਅਧਾਰਤ ਕੰਮ ਨੂੰ ਦਰਸਾਉਂਦਾ ਹੈ।
ਇਸ ਮੌਕੇ ਬੋਲਦਿਆਂ ਸੀ.ਈ.ਓ. ਨੇ ਅਧਿਕਾਰੀਆਂ ਦੀ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਜਮਹੂਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਪੜਾਅ ਦਾ ਸਫਲਤਾਪੂਰਵਕ ਪੂਰਾ ਹੋਣਾ ਮਜ਼ਬੂਤ ਅਤੇ ਪੂਰੀ ਤਰ੍ਹਾਂ ਡਿਜੀਟਾਈਜ਼ਡ ਵੋਟਰ ਸੂਚੀ ਬਣਾਉਣ ਵੱਲ ਅਹਿਮ ਕਦਮ ਹੈ, ਜਿਸ ਨਾਲ ਨਾ ਸਿਰਫ਼ ਨਾਗਰਿਕਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ ਸਗੋਂ ਉਨ੍ਹਾਂ ਦਾ ਵੋਟਾਂ ਦੇ ਅਮਲ ਵਿੱਚ ਵਿਸ਼ਵਾਸ ਵੀ ਵਧਿਆ ਹੈ।ਸੀ.ਈ.ਓ. ਨੇ ਸਾਰੇ ਜ਼ਿਲਿ੍ਹਆਂ ਨੂੰ ਐਸ.ਆਈ.ਆਰ.- 2026 ਦੇ ਆਉਣ ਵਾਲੇ ਪੜਾਵਾਂ ਵਿੱਚ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਸਬੰਧਤ ਬੂਥ ਲੈਵਲ ਅਫਸਰਾਂ ਨੂੰ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ 3 ਅਗਸਤ (ਆਖਰੀ ਮਿਤੀ ) ਤੋਂ ਪਹਿਲਾਂ ਅਜਿਹਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੇ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀਆਂ ਵਿੱਚ ਸ਼ਾਮਲ ਕੀਤੇ ਜਾ ਸਕਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





