spot_img
spot_img

ਆਜ਼ਾਦੀ ਦਿਹਾੜਾ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋ-ਸੌਕਤ ਮਨਾਇਆ ਜਾਵੇਗਾ, ਡਿਪਟੀ ਕਮਿਸ਼ਨਰ

Date:

spot_img

👉ਆਜ਼ਾਦੀ ਦਿਹਾੜੇ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਬੈਠਕ
Bathinda News:ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼ਾਨੋ-ਸ਼ੌਕਤ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਆਜ਼ਾਦੀ ਦਿਹਾੜੇ ਦੀ ਤਿਆਰੀਆਂ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਦੇ ਨਾਲ-ਨਾਲ ਸਮਾਗਮ ‘ਚ ਸ਼ਾਨਦਾਰ ਪੁਲਸ ਅਤੇ ਹਥਿਆਰਬੰਦ ਬਲਾਂ ਵੱਲੋਂ ਪਰੇਡ ਪੇਸ਼ ਕੀਤੀ ਜਾਵੇਗੀ। ਨਾਲ ਹੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਵੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ।

ਇਹ ਵੀ ਪੜ੍ਹੋ  Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ

ਉਨ੍ਹਾਂ ਹਿਦਾਇਤ ਕੀਤੀ ਕਿ ਸਮਾਗਮ ਵਾਲੇ ਦਿਨ ਅਤੇ ਰਿਹਰਸਲਾਂ ਦੌਰਾਨ ਪਰੇਡ ਅਤੇ ਸੱਭਿਆਚਾਰਕ ਸਮਾਗਮ ਚ ਭਾਗ ਲੈਣ ਵਾਲੇ ਲੋਕਾਂ ਲਈ ਪਾਣੀ ਦਾ ਵਿਸ਼ੇਸ਼ ਪ੍ਰਬੰਧ ਰੱਖਿਆ ਜਾਵੇ। ਇਸ ਤੋਂ ਇਲਾਵਾ ਪੁਲਸ ਨੂੰ ਹਿਦਾਇਤ ਕੀਤੀ ਗਈ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਅਤੇ ਟ੍ਰੈਫਿਕ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਇਸ ਤੋਂ ਇਲਾਵਾ ਨਗਰ ਨਿਗਮ ਬਠਿੰਡਾ ਨੂੰ ਸ਼ਹਿਰ ਦੀ ਸਾਫ ਸਫਾਈ, ਜ਼ਿਲ੍ਹਾ ਖੇਡ ਅਫ਼ਸਰ ਨੂੰ ਸਟੇਡੀਅਮ ਦੇ ਰੱਖ-ਰਖਾਵ ਸਬੰਧੀ ਨਿਰਦੇਸ਼ ਦਿੱਤੇ ਗਏ । ਸ਼ਹਿਰ ਵਿਚ ਵੱਖ-ਵੱਖ ਥਾਵਾਂ ਉੱਤੇ ਸਵਾਗਤੀ ਗੇਟ ਲਗਾਏ ਜਾਣੇ ਹਨ ਅਤੇ ਇਨ੍ਹਾਂ ਗੇਟਾਂ ਨੂੰ ਸਜਾਉਣ ਦਾ ਕੰਮ ਵੱਖ-ਵੱਖ ਵਿਭਾਗਾਂ ਨੂੰ ਦਿੱਤਾ ਗਿਆ ਹੈ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਤੇ ਉਪ ਮੰਡਲ ਮੈਜਿਸਟਰੇਟ ਮੌੜ ਸ਼੍ਰੀ ਗੁਰਜਿੰਦਰ ਪਾਲ ਸਿੰਘ, ਉਪ ਮੰਡਲ ਮਾਜਿਸਟੇਟ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਸਿਹਤ ਅਫਸਰ ਡਾ ਊਸ਼ਾ ਗੋਇਲ, ਡੀ. ਐੱਸ.ਪੀ. ਸ਼੍ਰੀ ਕਰਮਜੀਤ ਸਿੰਘ ਸੰਧਾਂਵਾਲੀਆ, ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪਿੰਦਰ ਸਿੰਘ ਬਰਾੜ ਅਤੇ ਹੋਰ ਅਫਸਰ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

SIR-2026 : ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

Chandigarh News:ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ...

Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ

👉ਆਧੁਨਿਕ ਤਕਨਾਲੋਜੀ ਨਾਲ ਹੋਵੇਗੀ ਮੁੱਖ ਸੜਕਾਂ ਦੀ ਸਫ਼ਾਈ, ਬਠਿੰਡਾ...