Bathinda News: ਸ਼ਹਿਰ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਪ੍ਰਧਾਨਗੀ ਅਤੇ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕੌਰ ਕਲਸੀ ਦੀ ਮੌਜੂਦਗੀ ਵਿੱਚ ਹੋਈ ਫਾਇਨੈਂਸ ਐਂਡ ਕਾਂਟ੍ਰੈਕਟ ਕਮੇਟੀ (ਐੱਫ. ਐਂਡ ਸੀ.ਸੀ.) ਦੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਲਗਭਗ 17.50 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੰਦਿਆਂ ਵਰਕ ਆਰਡਰ ਜਾਰੀ ਕੀਤੇ ਗਏ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸ਼ਹਿਰ ਦੇ ਪਾਰਕਾਂ ਦਾ ਸੁੰਦਰੀਕਰਨ, ਸੜਕਾਂ ਦਾ ਨਿਰਮਾਣ, ਪੌਧਾਰੋਪਣ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਵਿੱਚ ਵਾਧਾ ਅਤੇ ਆਧੁਨਿਕ ਤਕਨੀਕ ਨਾਲ ਸਫਾਈ ਵਿਵਸਥਾ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ Vigilance Bureau ਨੇ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਕੀਤਾ ਗ੍ਰਿਫਤਾਰ
ਮੀਟਿੰਗ ਵਿੱਚ ਐੱਫ.ਐਂਡ ਸੀ.ਸੀ. ਮੈਂਬਰ ਸ਼੍ਰੀ ਰਤਨ ਰਾਹੀ, ਸ਼੍ਰੀਮਤੀ ਕਮਲੇਸ਼ ਮਹਿਰਾ, ਐੱਸ.ਈ. ਸ਼੍ਰੀ ਸੰਦੀਪ ਗੁਪਤਾ, ਸ਼੍ਰੀ ਸੰਦੀਪ ਰੋਮਾਣਾ, ਐਕਸੀਐਨ ਸ਼੍ਰੀ ਰਾਜਿੰਦਰ ਕੁਮਾਰ, ਸ਼੍ਰੀ ਨੀਰਜ ਕੁਮਾਰ, ਸ਼੍ਰੀ ਅੰਕੁਰ ਅਤੇ ਮੇਅਰ ਦੇ ਪੀ.ਏ. ਸ਼੍ਰੀ ਸੁਰੇਸ਼ ਸੇਤੀਆ ਹਾਜ਼ਰ ਸਨ।ਮੀਟਿੰਗ ਉਪਰੰਤ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਬਠਿੰਡਾ ਨੂੰ ਇੱਕ ਅਜਿਹਾ ਆਧੁਨਿਕ ਸ਼ਹਿਰ ਬਣਾਉਣਾ ਹੈ, ਜਿੱਥੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇ ਨਾਲ ਸਾਫ਼-ਸੁਥਰਾ ਅਤੇ ਸੁਖਦਾਈ ਵਾਤਾਵਰਣ ਮਿਲ ਸਕੇ। ਉਨ੍ਹਾਂ ਕਿਹਾ ਕਿ “ਬਠਿੰਡਾ ਦਾ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਸ਼ਹਿਰ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ
ਸਾਡਾ ਮਕਸਦ ਬਠਿੰਡਾ ਨੂੰ ਪੰਜਾਬ ਦੇ ਮੋਹਰੀ ਆਧੁਨਿਕ ਅਤੇ ਸਾਫ਼-ਸੁਥਰੇ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਹੈ। ਲੋਕਾਂ ਦਾ ਭਰੋਸਾ ਸਾਡੀ ਤਾਕਤ ਹੈ ਅਤੇ ਵਿਕਾਸ ਦੀ ਇਹ ਯਾਤਰਾ ਲਗਾਤਾਰ ਜਾਰੀ ਰਹੇਗੀ।”ਮੇਅਰ ਨੇ ਦੱਸਿਆ ਕਿ ਬਠਿੰਡਾ ਨੂੰ ਹਰਾ-ਭਰਾ ਬਣਾਉਣ ਲਈ ਵੱਡੇ ਪੱਧਰ ’ਤੇ ਪੌਧਾਰੋਪਣ ਕੀਤਾ ਜਾਵੇਗਾ। ਇਸ ਸਬੰਧੀ ਪਲਾਂਟਿੰਗ ਮਟੀਰੀਅਲ ਦੀ ਸਪਲਾਈ ਲਈ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਪਾਰਕਾਂ ਅਤੇ ਦਾਦੀ-ਪੋਤੀ ਪਾਰਕ ਦੀ ਮੁਰੰਮਤ ਅਤੇ ਸੁੰਦਰੀਕਰਨ ਦੇ ਕੰਮ ਵੀ ਸ਼ੁਰੂ ਕੀਤੇ ਜਾਣਗੇ।ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਲੋੜੀਂਦੀ ਯੋਜਨਾ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





