spot_img
spot_img

Patiala Jail ‘ਚ ਹੋਈ ਹਿੰਸਕ ਝੜਪ ਦੌਰਾਨ ਨਸ਼ਾ ਤਸਕਰੀ ਦੇ ਕੇਸ ‘ਚ ਬੰਦ ਹਵਾਲਾਤੀ ਦੀ ਮੌ*ਤ

Date:

spot_img

Patiala News: Patiala Jail ‘ਚ ਕੁੱਝ ਦਿਨ ਪਹਿਲਾਂ ਦੋ ਗਰੁੱਪਾਂ ਵਿਚਕਾਰ ਹੋਈ ਹਿੰਸਕ ਝੜਪ ਦੌਰਾਨ ਜਖ਼ਮੀ ਹੋਏ ਇੱਕ ਹਵਾਲਾਤੀ ਦੀ ਬੀਤੇ ਕੱਲ ਚੰਡੀਗੜ੍ਹ ਦੇ 32 ਸੈਕਟਰ ਸਥਿਤ ਹਸਪਤਾਲ ਵਿਚ ਮੌਤ ਹੋ ਗਈ। ਪਟਿਆਲਾ ਨਾਲ ਸਬੰਧਤ ਇਸ ਹਵਾਲਾਤੀ ਦੀ ਪਹਿਚਾਣ ਅਜੈ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਜੈ ਤੇ ਉਸਦੇ ਭਰਾ ਵਿਜੇ ਨੂੰ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਗ੍ਰਿਫਤਾਰ ਕੀਤਾ ਸੀ, ਜਿਸਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਨਿਆਂਇਕ ਹਿਰਾਸਤ ਅਧੀਨ ਭੇਜ ਦਿੱਤਾ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਕੁੱਝ ਦਿਨ ਪਹਿਲਾਂ ਜੇਲ੍ਹ ਵਿਚ ਦੋਨਾਂ ਭਰਾਵਾਂ ਦੀ ਜੇਲ੍ਹ ‘ਚ ਬੰਦ ਇੱਕ ਹੋਰ ਗੁੱਟ ਦੇ ਨਾਲ ਲੜਾਈ ਹੋ ਗਈ।

ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਇਸ ਲੜਾਈ ਵਿਚ ਦੋਨੋਂ ਜਣੇ ਜਖ਼ਮੀ ਹੋ ਗਏ ਤੇ ਇਲਾਜ਼ ਲਈ ਰਜਿੰਦਰਾ ਮੈਡੀਕਲ ਕਾਲਜ਼ ਲਿਆਂਦਾ ਗਿਆ। ਇਸ ਦੌਰਾਨ ਅਜੈ ਦੀ ਹਾਲਾਤ ਗੰਭੀਰ ਹੋਣ ਕਾਰਨ ਉਸਨੂੰ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਵਿਚ ਇਲਾਜ਼ ਲਈ ਭੇਜ ਦਿੱਤਾ ਸੀ। ਵਿਜੇ ਦੀ ਇਸ ਲੜਾਈ ਵਿਚ ਬਾਂਹ ਟੁੱਟਣ ਦੀ ਜਾਣਕਾਰੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਵਾਲੇ ਦਿਨ ਹੀ ਪਰਚਾ ਦਰਜ਼ ਕੀਤਾ ਜਾ ਚੁੱਕਾ ਹੈ ਤੇ ਹੁਣ ਇਸਦੇ ਵਿਚ ਕਤਲ ਦੀ ਧਾਰਾ ਨੂੰ ਸ਼ਾਮਲ ਕੀਤਾ ਗਿਆ। ਫ਼ਿਲਹਾਲ ਮ੍ਰਿਤਕ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ ਤੇ ਪ੍ਰਵਾਰ ਵੱਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਜਇਜ਼ ਸ਼ਰਾਬ ਤਸਕਰੀ ਦਾ ਮੁੜ ਅੱਡਾ ਬਣਨ ਲੱਗਿਆ ਬਠਿੰਡਾ; 15 ਦਿਨਾਂ ‘ਚ ਤਿੰਨ ਵੱਡੀਆਂ ਖੇਪਾਂ ਬਰਾਮਦ

👉ਐਕਸਾਈਜ਼ ਵਿਭਾਗ ਹੱਥ ਤੇ ਹੱਥ ਧਰ ਕੇ ਬੈਠਿਆਂ; ਸਰਾਬ...

ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਮ੍ਰਿਤਕ ਬੱਚਿਆਂ ਦੀ ਮਾਂ ਸਮੇਤ ਤਿੰਨ ਜਣਿਆਂ ਦੀ ਹਾਲਾਤ...

ਮੁੜ ਇਕੱਠੇ ਬੈਠੇ ਦਿਖਾਈ ਦਿੱਤੇ ਰਾਜਾ ਵੜਿੰਗ ਤੇ ਚਰਨਜੀਤ ਚੰਨੀ; ਦਿੱਲੀ ‘ਚ ਹੋਈ ਮੀਟਿੰਗ

👉ਜਲਦ ਹੀ ਰਾਹੁਲ, ਪ੍ਰਿਅੰਕਾ ਤੋਂ ਇਲਾਵਾ ਖੜਗੇ ਪੰਜਾਬ 'ਚ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...