spot_img
spot_img

Finance Minister Harpal Singh Cheema ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

Date:

spot_img

👉ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ: ਹਰਪਾਲ ਸਿੰਘ ਚੀਮਾ
👉ਭਗਵੰਤ ਮਾਨ ਸਰਕਾਰ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਸਰਗਰਮੀ ਨਾਲ ਕਾਰਜ਼ਸ਼ੀਲ: ਹਰਪਾਲ ਸਿੰਘ ਚੀਮਾ
Chandigarh News: Finance Minister Harpal Singh Cheema; ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ ‘ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ।

ਇਹ ਵੀ ਪੜ੍ਹੋ 👉ਲੋਕਾਂ ਦੁਆਰਾ ਚੁਣੀ ਗਈ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੇ ਕੰਮਾਂ ਨੂੰ ਹੀ ਸਮਰਪਿਤ:ਕੁਲਵੰਤ ਸਿੰਘ

ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ ਦੀ ਮੁੜ ਪੁਸ਼ਟੀ ਕੀਤੀ। ਉਨ੍ਹਾਂ ਨੇ ਵਫ਼ਦਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਅਸੀਂ ਤੁਹਾਡੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਇਹ ਪੁਸ਼ਟੀ ਕਰਨਾ ਚਾਹੁੰਦਾ ਹਾਂ ਕਿ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਕੀ ਪ੍ਰਕਿਰਿਆ ਅਧੀਨ ਹੈ।”ਆਗਾਮੀ ਕਾਰਵਾਈ ਦੀ ਮਜ਼ਬੂਤ ਗਾਰੰਟੀ ਦਿੰਦੇ ਹੋਏ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਗਵੰਤ ਮਾਨ ਸਰਕਾਰ ਇਨ੍ਹਾਂ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਹੀ ਸਾਰੇ ਪ੍ਰਭਾਵਿਤ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਲਗਨ ਨਾਲ ਕੰਮ ਕਰ ਰਹੀ ਹੈ।”

ਇਹ ਵੀ ਪੜ੍ਹੋ 👉ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਵਿਚਾਰ-ਵਟਾਂਦਰੇ ਦੌਰਾਨ ਸਿੱਖਿਆ ਖੇਤਰ ਦੀਆਂ ਪੰਜ ਜਥੇਬੰਦੀਆਂ ਜਿਨ੍ਹਾਂ ਵਿੱਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ, ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਸ਼ਾਮਲ ਸਨ, ਨੇ ਸੇਵਾਂਵਾਂ ਦੀ ਸੁਰੱਖਿਆ ‘ਤੇ ਕੇਂਦਰਿਤ ਮੰਗ ਪੱਤਰ ਸੌਂਪੇ। ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨੁਮਾਇੰਦਗੀ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਨੇ ਤਨਖਾਹਾਂ ਵਧਾਉਣ ਦੀ ਮੰਗ ਰੱਖੀ।ਇਸ ਤੋਂ ਇਲਾਵਾ, ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਨੇ ਆਗਾਮੀ 2026 ਕਰਮਚਾਰੀ ਬਿੱਲਾਂ ਅਧੀਨ ਰਸਮੀ ਸ਼ਮੂਲੀਅਤ ਦੇ ਨਾਲ-ਨਾਲ ਸੇਵਾ-ਮੁਕਤੀ ਤੋਂ ਬਾਅਦ ਦੇ ਲਾਭਾਂ ਦੀ ਗਾਰੰਟੀ ਅਤੇ ਨਿਸ਼ਚਿਤ ਘੱਟੋ-ਘੱਟ ਉਜਰਤਾਂ ਦੀ ਮੰਗ ਕੀਤੀ।

ਇਹ ਵੀ ਪੜ੍ਹੋ 👉ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਇਨ੍ਹਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਸਿੰਘ, ਹਰਦੀਪ ਸਿੰਘ ਅਤੇ ਅਵਤਾਰ ਸਿੰਘ; ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨ ਕੌਰ ਅਤੇ ਹਰਬੰਸ ਸਿੰਘ; ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ; ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ; ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਅਮਨਦੀਪ ਕੌਰ; ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਹਰਜੀਤ ਕੌਰ ਪੰਜੋਲਾ, ਅੰਮ੍ਰਿਤਸਰ ਕੌਰ ਅਤੇ ਸੁਭਾਸ਼ ਰਾਣੀ; ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵੱਲੋਂ ਰੀਮਾ ਰਾਣੀ ਅਤੇ ਸ਼ਿੰਦਰਪਾਲ ਕੌਰ; ਅਤੇ ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਸ਼ੇਰ ਸਿੰਘ ਖੰਨਾ, ਅਤੇ ਲਕਸ਼ਮਣ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

नीट मामले में युवाओं को गुमराह कर रहा है विपक्ष- मुख्यमंत्री नायब सिंह सैनी

👉संसद में चर्चा को तैयार तक नहीं है कांग्रेस...

बच्चों को अंतर्राष्ट्रीय भ्रमण पर ले जाएगी हरियाणा सरकार- मुख्यमंत्री नायब सिंह सैनी

👉रोहतक में मुख्यमंत्री ने सभी जिलों से आए मेधावी...

18.15 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਫੇਜ਼-1 ਵਿੱਚ ਇੰਟਰਲਾਕਿੰਗ ਟਾਈਲਾਂ ਦੇ ਬਰਮਾਂ ਦੇ ਨਿਰਮਾਣ ਕਾਰਜ ਦਾ ਆਗਾਜ਼

👉ਅਮਰਜੀਤ ਮਹਿਤਾ ਨੇ ਕੀਤਾ ਉਦਘਾਟਨ, ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ...