👉ਦੋਸ਼ੀ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
ਗ੍ਰਿਫਤਾਰ ਦੋਸ਼ੀ ਜੋਗਾ ਸਿੰਘ ਲੰਮੇ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਸਾਲ 2002 ਵਿੱਚ ਉਸ ਵਿਰੁੱਧ ਪਹਿਲਾ ਕੇਸ ਦਰਜ ਕੀਤਾ ਗਿਆ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ, ਵੀ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ Bathinda Police ਵੱਲੋ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 219 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ, ਜੋ ਅਪਰਾਧਿਕ ਤੱਤਾਂ ਨੂੰ ਡਿਲੀਵਰੀ ਲਈ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਮੁਲਜ਼ਮ ਜੋਗਾ ਸਿੰਘ ਨੂੰ ਚਾਰ ਗੈਰ-ਕਾਨੂੰਨੀ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਪੁਲਿਸ ਨੇ ਉਸਦੇ ਖੁਲਾਸੇ ਦੇ ਆਧਾਰ ‘ਤੇ ਦੋ ਹੋਰ .30 ਬੋਰ ਪਿਸਤੌਲ ਬਰਾਮਦ ਕੀਤੇ।ਅਗਲੇ ਆਪਰੇਸ਼ਨ ਦੌਰਾਨ, ਸੀਪੀ ਪੁਲਿਸ ਦੀਆਂ ਟੀਮਾਂ ਨੇ ਦੋਸ਼ੀ ਮਨਪ੍ਰੀਤ ਸਿੰਘ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਖੁਲਾਸੇ ਦੇ ਆਧਾਰ ‘ਤੇ ਬਾਅਦ ਵਿੱਚ 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਜੋਗਾ ਸਿੰਘ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਚਲਾ ਰਿਹਾ ਸੀ, ਜਦੋਂ ਕਿ ਦੋਸ਼ੀ ਮਨਪ੍ਰੀਤ ਸਿੰਘ ਸਾਂਝੇ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਚਲਾ ਰਿਹਾ ਸੀ।
ਇਹ ਵੀ ਪੜ੍ਹੋ ਨਜਇਜ਼ ਸ਼ਰਾਬ ਤਸਕਰੀ ਦਾ ਮੁੜ ਅੱਡਾ ਬਣਨ ਲੱਗਿਆ ਬਠਿੰਡਾ; 15 ਦਿਨਾਂ ‘ਚ ਤਿੰਨ ਵੱਡੀਆਂ ਖੇਪਾਂ ਬਰਾਮਦ
ਦੋਸ਼ੀ ਜੋਗਾ ਸਿੰਘ ਇੱਕ ਆਦਤਨ ਅਪਰਾਧੀ ਹੈ ਜਿਸਦੇ ਖਿਲਾਫ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ, ਕਪੂਰਥਲਾ ਅਤੇ ਲੁਧਿਆਣਾ ਦਿਹਾਤੀ ਵਿੱਚ ਪਹਿਲਾਂ ਹੀ ਕਤਲ, ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ, ਡਕੈਤੀ ਅਤੇ ਲੁੱਟ ਨਾਲ ਸਬੰਧਤ 21 ਅਪਰਾਧਿਕ ਮਾਮਲੇ ਦਰਜ ਹਨ।ਦੱਸਣਯੋਗ ਹੈ ਕਿ ਦੋਸ਼ੀ ਜੋਗਾ ਸਿੰਘ ਆਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਸਾਲ 2002 ਵਿੱਚ ਉਸ ਵਿਰੁੱਧ ਅਸਲਾ ਐਕਟ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਵਿਰੁੱਧ ਦਰਜ ਕੀਤੇ ਗਏ ਪਿਛਲੇ ਮਾਮਲਿਆਂ ਵਿੱਚ ਥਾਣਾ ਖਾਲੜਾ, ਤਰਨ ਤਾਰਨ ਵਿਖੇ 2019 ਨੂੰ ਦਰਜ ਐਫਆਈਆਰ ਨੰਬਰ 23 ਵੀ ਸ਼ਾਮਲ ਹੈ। ਇਹ ਮਾਮਲਾ ਇੱਕ ਘਟਨਾ ਨਾਲ ਸਬੰਧਤ ਹੈ ਜਿਸ ਵਿੱਚ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਰਾਵੀ ਦਰਿਆ ਦੇ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਦੇ ਸਾਥੀ ਦੀ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਡੁੱਬ ਕੇ ਮੌਤ ਹੋ ਗਈ ਸੀ।ਇਸ ਸਬੰਧੀ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 162 ਮਿਤੀ 17.07.2026 ਨੂੰ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 126 ਮਿਤੀ 17.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਥਾਣਾ ਛਾਉਣੀ ਵਿਖੇ ਦਰਜ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





