👉ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ – ਕੇਜਰੀਵਾਲ
👉ਦੁਨੀਆ ਵਿੱਚ ਕਿਤੇ ਵੀ ਕੁਝ ਹੋਵੇ ਤਾਂ ਪੀਐਮ ਟਵੀਟ ਕਰਦੇ ਹਨ ਪਰ ਬੱਚਿਆਂ ‘ਤੇ ਹੋਈ ਬੇਰਹਿਮੀ ‘ਤੇ ਇੱਕ ਸ਼ਬਦ ਵੀ ਨਹੀਂ ਬੋਲੇ – ਕੇਜਰੀਵਾਲ
👉ਪੀਐਮ ਦਾ ਬਿਆਨ ਹਾਰੇ ਹੋਏ, ਦਿਸ਼ਾਹੀਣ ਅਤੇ ਹੰਕਾਰੀ ਵਿਅਕਤੀ ਦਾ ਸੁਨੇਹਾ ਲਗਦਾ ਹੈ – ਕੇਜਰੀਵਾਲ
National News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀਐਮ ਤੋਂ ਪੁੱਛਿਆ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦਾ ਕੀ ਹੋਇਆ? ਬੱਚਿਆਂ ਨੇ ਤਾਂ ਫਾਸਟ ਟ੍ਰੈਕ ਕੋਰਟ ਦੀ ਮੰਗ ਹੀ ਨਹੀਂ ਕੀਤੀ ਸੀ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਹੀ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਅਜਿਹਾ ਕੋਈ ਐਲਾਨ ਨਹੀਂ ਹੋਇਆ ਜਿਸ ਨਾਲ ਬੱਚਿਆਂ ਵਿੱਚ ਪੇਪਰ ਲੀਕ ਨਾ ਹੋਣ ਦਾ ਭਰੋਸਾ ਵਧੇ, ਕੀ ਪੀਐਮ ਦਾ ਆਪਣਾ ਕੋਈ ਵਿਜ਼ਨ ਨਹੀਂ ਹੈ? ਪ੍ਰਧਾਨ ਮੰਤਰੀ ਦਾ ਇਹ ਬਿਆਨ ਇੱਕ ਹਾਰੇ ਹੋਏ, ਦਿਸ਼ਾਹੀਣ ਪਰ ਹੰਕਾਰੀ ਵਿਅਕਤੀ ਦਾ ਲੱਗਦਾ ਹੈ।ਵੀਰਵਾਰ ਨੂੰ ਐਕਸ ‘ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ਪੇਪਰ ਲੀਕ ਮਾਮਲਿਆਂ ਵਿੱਚ ਸਜ਼ਾ ਦਿਵਾਉਣ ਲਈ ਫਾਸਟ ਟ੍ਰੈਕ ਕੋਰਟ ਬਣਾਏ ਜਾਣਗੇ। ਪਰ ਪ੍ਰਧਾਨ ਮੰਤਰੀ ਜੀ, ਇਹ ਤਾਂ ਬੱਚਿਆਂ ਨੇ ਮੰਗਿਆ ਹੀ ਨਹੀਂ ਸੀ ਅਤੇ ਨਾ ਹੀ ਇਹ ਉਨ੍ਹਾਂ ਦੀ ਮੰਗ ਸੀ। ਇਹ ਤਾਂ ਅਜਿਹਾ ਲੱਗ ਰਿਹਾ ਹੈ ਜਿਵੇਂ ਤੁਸੀਂ ਬੱਚਿਆਂ ਨੂੰ ਮੂਰਖ ਬਣਾ ਰਹੇ ਹੋ।ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਫਾਸਟ ਟ੍ਰੈਕ ਕੋਰਟ ਤਾਂ ਇਸ ਦੇਸ਼ ਵਿੱਚ ਬਹੁਤ ਬਣੇ ਹੋਏ ਹਨ। ਰੇਪ ਮਾਮਲਿਆਂ ਲਈ ਬਣੇ ਹੋਏ ਹਨ, ਪੋਕਸੋ ਲਈ ਬਣੇ ਹੋਏ ਹਨ ਅਤੇ ਹੋਰ ਵੀ ਕਈ ਤਰ੍ਹਾਂ ਦੇ ਮੁੱਦਿਆਂ ‘ਤੇ ਫਾਸਟ ਟ੍ਰੈਕ ਕੋਰਟ ਬਣੇ ਹੋਏ ਹਨ।
ਇਹ ਵੀ ਪੜ੍ਹੋ ਦਾਦਾ ਲਖਮੀਚੰਦ ਹਰਿਆਣਾ ਦੀ ਆਤਮਾ ਅਤੇ ਸਾਡੀ ਲੋਕ ਸੰਸਕ੍ਰਿਤੀ ਦੇ ਅਮਰ ਬੋਲ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ
ਪਰ ਉਨ੍ਹਾਂ ਵਿੱਚ ਤਾਂ ਸੁਣਵਾਈ ਹੁੰਦੀ ਹੀ ਨਹੀਂ ਹੈ। ਕਈ ਫਾਸਟ ਟ੍ਰੈਕ ਕੋਰਟਾਂ ਵਿੱਚ ਤਾਂ ਨਾਰਮਲ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਇਸ ਲਈ ਅਜਿਹਾ ਲੱਗ ਰਿਹਾ ਹੈ ਕਿ ਹਾਲੇ ਵੀ ਤੁਸੀਂ ਮਾਮਲੇ ਵਿੱਚ ਲੀਪਾਪੋਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਅਤੇ ਹਾਲੇ ਵੀ ਤੁਸੀਂ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹੋ। ਬੱਚਿਆਂ ਨੇ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ, ਪਰ ਉਸ ਦੀ ਮੋਦੀ ਜੀ ਨੇ ਕੋਈ ਗੱਲ ਹੀ ਨਹੀਂ ਕੀਤੀ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਿਰ ਪਾਟ ਗਏ, ਉਨ੍ਹਾਂ ਦੀਆਂ ਲੱਤਾਂ ਟੁੱਟ ਗਈਆਂ, ਉਨ੍ਹਾਂ ਉੱਤੇ ਲਾਠੀਚਾਰਜ ਹੋਇਆ, ਹੰਝੂ ਗੈਸ ਦੇ ਗੋਲੇ ਛੱਡੇ ਗਏ ਅਤੇ ਉਨ੍ਹਾਂ ਉੱਤੇ ਬਰਬਰਤਾ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਬੱਚੇ ਹਸਪਤਾਲ ਵਿੱਚ ਭਰਤੀ ਹਨ। ਮੈਂ ਜੰਤਰ-ਮੰਤਰ ਜਾ ਕੇ ਇਹ ਸਭ ਦੇਖ ਕੇ ਆਇਆ ਸੀ ਅਤੇ ਕਈ ਬੱਚਿਆਂ ਨੂੰ ਮਿਲ ਕੇ ਆਇਆ ਸੀ। ਮੋਦੀ ਜੀ ਨੇ ਉਨ੍ਹਾਂ ਪ੍ਰਤੀ ਹਮਦਰਦੀ ਲਈ ਇੱਕ ਸ਼ਬਦ ਵੀ ਨਹੀਂ ਬੋਲਿਆ। ਪੂਰੀ ਦੁਨੀਆ ਵਿੱਚ ਕੁਝ ਵੀ ਹੋ ਜਾਵੇ ਤਾਂ ਤੁਸੀਂ ਟਵੀਟ ਕਰਦੇ ਹੋ, ਕੀ ਇਹ ਬੱਚੇ ਤੁਹਾਡੇ ਬੱਚੇ ਨਹੀਂ ਹਨ? ਕੀ ਤੁਹਾਨੂੰ ਇਹਨਾਂ ਬੱਚਿਆਂ ਲਈ ਮਾੜੀ ਜਹੀ ਵੀ ਦਇਆ ਆਉਂਦੀ ਹੈ, ਜਿਨ੍ਹਾਂ ‘ਤੇ ਤੁਸੀਂ ਇੰਨੀ ਬਰਬਰਤਾ ਨਾਲ ਹਮਲਾ ਕਰਵਾਇਆ ਸੀ?ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚੇ ਕਹਿ ਰਹੇ ਹਨ ਕਿ ਹਰ ਸਾਲ ਪੇਪਰ ਲੀਕ ਹੁੰਦੇ ਹਨ। ਮੋਦੀ ਜੀ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਕਿ ਵਿਵਸਥਾ ਵਿੱਚ ਕੀ ਬਦਲਾਅ ਕੀਤੇ ਜਾਣਗੇ ਜਿਸ ਨਾਲ ਬੱਚਿਆਂ ਨੂੰ ਇਹ ਭਰੋਸਾ ਹੋ ਸਕੇ ਕਿ ਅਗਲੇ ਸਾਲ ਨੀਟ ਦਾ ਪੇਪਰ ਜਾਂ ਕੋਈ ਹੋਰ ਪੇਪਰ ਲੀਕ ਨਹੀਂ ਹੋਵੇਗਾ। ਇਸ ਦਾ ਮਤਲਬ ਹੈ ਕਿ ਸਰਕਾਰ ਦਾ ਕੋਈ ਵਿਜ਼ਨ ਹੀ ਨਹੀਂ ਹੈ, ਤੁਹਾਡਾ ਕੋਈ ਵਿਜ਼ਨ ਹੀ ਨਹੀਂ ਹੈ। ਅਗਲੇ ਸਾਲ ਵੀ ਇਸੇ ਤਰ੍ਹਾਂ ਪੇਪਰ ਲੀਕ ਹੋਣਗੇ, ਕਿਉਂਕਿ ਤੁਸੀਂ ਕੋਈ ਬਦਲਾਅ ਤਾਂ ਕਰ ਹੀ ਨਹੀਂ ਰਹੇ ਹੋ। ਅਗਲੇ ਸਾਲ ਵੀ ਨੀਟ ਦਾ ਪੇਪਰ ਲੀਕ ਹੋਵੇਗਾ ਅਤੇ ਅਗਲੇ ਸਾਲ ਫਿਰ ਬੱਚੇ ਆਤਮਹੱਤਿਆ ਕਰਨਗੇ। ਅੱਜ ਮੋਦੀ ਜੀ ਦਾ ਇਹ ਟਵੀਟ ਇੱਕ ਹਾਰੇ ਹੋਏ, ਦਿਸ਼ਾਹੀਣ ਅਤੇ ਹੰਕਾਰੀ ਇਨਸਾਨ ਦਾ ਟਵੀਟ ਦਿਖਾਈ ਦੇ ਰਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





