spot_img
spot_img

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

Date:

spot_img

👉ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ
👉19 ਜ਼ਿਲ੍ਹਿਆਂ ਦੇ 2,769 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਰਾਹੀਂ ਮਿਲੇਗੀ ਰਾਸ਼ੀ
Punjab News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਵਿੱਤੀ ਸਹਾਇਤਾ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਦੇ ਖਰਚੇ ਇੱਜ਼ਤ-ਮਾਣ ਨਾਲ ਪੂਰੇ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਏਗੀ। ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 19 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਦੀਆਂ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਸਨ।

ਇਹ ਵੀ ਪੜ੍ਹੋ  ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਇਹ ਸੁਨਿਸ਼ਚਿਤ ਕਰਨ ਲਈ ਕਿ ਹਰ ਯੋਗ ਪਰਿਵਾਰ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ, ਪੰਜਾਬ ਸਰਕਾਰ ਨੇ ₹14.12 ਕਰੋੜ ਜਾਰੀ ਕੀਤੇ ਹਨ, ਜੋ ਕਿ ਪਾਰਦਰਸ਼ੀ, ਕੁਸ਼ਲ ਅਤੇ ਸਮੇਂ ਸਿਰ ਕਲਿਆਣਕਾਰੀ ਲਾਭ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਵਿੱਚ ਬਰਨਾਲਾ ਤੋਂ 85, ਬਠਿੰਡਾ ਤੋਂ 61, ਫਰੀਦਕੋਟ ਤੋਂ 31, ਫਿਰੋਜ਼ਪੁਰ ਤੋਂ 91, ਸ੍ਰੀ ਫਤਿਹਗੜ੍ਹ ਸਾਹਿਬ ਤੋਂ 83, ਫਾਜ਼ਿਲਕਾ ਤੋਂ 347, ਗੁਰਦਾਸਪੁਰ ਤੋਂ 401, ਹੁਸ਼ਿਆਰਪੁਰ ਤੋਂ 162, ਜਲੰਧਰ ਤੋਂ 17, ਲੁਧਿਆਣਾ ਤੋਂ 151, ਮੋਗਾ ਤੋਂ 73, ਸ੍ਰੀ ਮੁਕਤਸਰ ਸਾਹਿਬ ਤੋਂ 105, ਪਟਿਆਲਾ ਤੋਂ 556, ਪਠਾਨਕੋਟ ਤੋਂ 61, ਰੂਪਨਗਰ ਤੋਂ 161, ਐਸ.ਏ.ਐਸ. ਨਗਰ (ਮੁਹਾਲੀ) ਤੋਂ 108, ਐਸ.ਬੀ.ਐਸ. ਨਗਰ ਤੋਂ 65, ਸੰਗਰੂਰ ਤੋਂ 94 ਅਤੇ ਮਾਲੇਰਕੋਟਲਾ ਤੋਂ 117 ਲਾਭਪਾਤਰੀ ਸ਼ਾਮਲ ਹਨ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ, ਤਾਂ ਜੋ ਆਰਥਿਕ ਤੰਗੀ ਉਨ੍ਹਾਂ ਦੇ ਜੀਵਨ ਦੇ ਇਸ ਅਹਿਮ ਮੋੜ ‘ਚ ਰੁਕਾਵਟ ਨਾ ਬਣੇ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ, ਗਰੀਬੀ ਰੇਖਾ ਤੋਂ ਹੇਠਾਂ (BPL) ਪਰਿਵਾਰ ਨਾਲ ਸਬੰਧਤ ਹੋਣਾ ਚਾਹੀਦਾ ਹੈ, ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਪਰਿਵਾਰ ਦੀ ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਆਮਦਨ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਇੱਕ ਯੋਗ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਇਹ ਵਿੱਤੀ ਸਹਾਇਤਾ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਲਾਭ ਮਿਲਣਾ ਸੁਨਿਸ਼ਚਿਤ ਹੁੰਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਸੁਨਿਸ਼ਚਿਤ ਕਰ ਰਹੀ ਹੈ ਕਿ ਭਲਾਈ ਸਕੀਮਾਂ ਹਰ ਲੋੜਵੰਦ ਪਰਿਵਾਰ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਦੋਹਰਾਇਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ, ਪਰਿਵਾਰਾਂ ਨੂੰ ਮਾਣ-ਸਤਿਕਾਰ, ਵਿੱਤੀ ਸੁਰੱਖਿਆ ਅਤੇ ਬਰਾਬਰ ਦੇ ਮੌਕੇ ਦੇ ਕੇ ਮਜ਼ਬੂਤ ਕਰਨ ਲਈ ਵਚਨਬੱਧ ਹੈ, ਤਾਂ ਜੋ “ਰੰਗਲਾ ਪੰਜਾਬ” ਦੇ ਨਿਰਮਾਣ ਵਿੱਚ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Guru Kashi University ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸ਼ਾਨਦਾਰ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ

Bathinda News: Guru Kashi University ਵੱਲੋਂ ਅਕਾਦਮਿਕ ਪ੍ਰੋਗਰਾਮ ਸਫ਼ਲਤਾ...