spot_img
spot_img

Guru Kashi University ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸ਼ਾਨਦਾਰ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ

Date:

spot_img

Bathinda News: Guru Kashi University ਵੱਲੋਂ ਅਕਾਦਮਿਕ ਪ੍ਰੋਗਰਾਮ ਸਫ਼ਲਤਾ ਪੂਰਵਕ ਪੂਰੇ ਕਰਨ ਵਾਲੇ ਅੰਤਰਰਾਸ਼ਟਰੀਵਿਦਿਆਰਥੀਆਂ ਦੇਸਨਮਾਨ ਲਈ ਸ਼ਾਨਦਾਰ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਆਏ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ ਤੇ ਉਹਨਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾ. ਪੀਯੂਸ਼ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਹਰਮਨਜੋਤ ਸਿੰਘ ਸਿੱਧੂ ਨੇ ਪ੍ਰਬੰਧਕੀ ਕਮੇਟੀ ਦੀ ਪ੍ਰਤੀਨਿਧਤਾ ਕੀਤੀ।ਇਸ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਵਿੱਦਿਅਕ ਪ੍ਰੋਗਰਾਮ ਦੀ ਸਫ਼ਲਤਾ ਪੂਰਵਕ ਸਮਾਪਤੀ ਹਰ ਵਿਦਿਆਰਥੀ ਦੇ ਜੀਵਨ ਦਾ ਮਹੱਤਵਪੂਰਨ ਪਲ ਹੁੰਦਾ ਹੈ।

ਇਹ ਵੀ ਪੜ੍ਹੋ 👉Bathinda ਦੇ Mansa Road ‘ਤੇ ਸਥਿਤ Under Bridge ‘ਚ ਟਰਾਲਾ ਪਲਟਿਆ

ਉਹਨਾਂ ਕਿਹਾ ਕਿ ਜੇ.ਕੇ.ਯੂ. ਦੇ ਵਿਦਿਆਰਥੀ, ਯੂਨੀਵਰਸਿਟੀ ਦੇ ਰਾਜਦੂਤ ਹਨ, ਜੋ ਇਸ ਦੀਆਂ ਕਦਰਾਂ-ਕੀਮਤਾਂ ਅਤੇ ਸਦਭਾਵਨਾ ਨੂੰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਾਉਂਦੇ ਹਨ। ਉਹ ਆਪਣੇ ਤਜ਼ਰਬਿਆਂ ਅਤੇ ਖੂਬਸੂਰਤ ਲਫ਼ਜ਼ਾਂ ਰਾਹੀਂ ਯੂਨੀਵਰਸਿਟੀ ਦੀ ਸਾਖ ਨੂੰ ਹੋਰ ਮਜ਼ਬੂਤ ਕਰਦੇ ਹਨ। ਉਹਨਾਂ ਕਿਹਾ ਕਿ ਅਫ਼ਰੀਕਾ ਹੁਣ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ, ਇਸ ਲਈ ਵਿਦਿਆਰਥੀਆਂ ਨੂੰ ਅਫ਼ਰੀਕੀ ਦੇਸ਼ਾਂ ਦੇ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਆਪਣੇ ਵਿਦਾਇਗੀ ਸੰਬੋਧਨ ਵਿੱਚ ਵਿਸ਼ੇਸ਼ ਮਹਿਮਾਨ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਜੀ.ਕੇ.ਯੂ. ਦੀ ਵੱਧ ਰਹੀ ਅੰਤਰਰਾਸ਼ਟਰੀ ਸਾਖ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੀ.ਕੇ.ਯੂ. ਦੇ ਵਿਦਿਆਰਥੀਆਂ ਨੇ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਕਰਕੇ ਵਰਸਿਟੀ ਦਾ ਨਾਮ ਉੱਚਾ ਕੀਤਾ ਹੈ। ਹੁਣ ਇੰਟਰਨੈਟ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਵਰਗੀਆਂ ਤਕਨੀਕਾਂ ਵਿੱਚ ਹੋਈ ਤਰਕੀ ਨੇ ਦੁਨੀਆਂ ਨੂੰ ਗਲੋਬਲ ਪਿੰਡ ਵਿੱਚ ਬਦਲ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਇੱਕ-ਦੂਜੇ ਨਾਲ ਜੁੜਨ ਅਤੇ ਸਿੱਖਣ ਦੇ ਵਧੇਰੇ ਮੌਕੇ ਮਿਲ ਰਹੇ ਹਨ।

ਇਹ ਵੀ ਪੜ੍ਹੋ 👉ਬਾਦਲਾਂ ਦੇ ਗੜ੍ਹ ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ; ਜ਼ਿਲ੍ਹਾ ਪ੍ਰਧਾਨ ਨੇ ਚੁੱਕਿਆ ‘ਝਾੜੂ’

ਉਹਨਾਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਮਾਜ ਦੀ ਭਲਾਈ ਲਈ ਅਰਥਪੂਰਨ ਯੋਗਦਾਨ ਪਾਉਣ, ਆਪਣੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਹਮੇਸ਼ਾ ਮਨੁੱਖੀ ਸੰਵੇਦਨਾ ਨੂੰ ਕਾਈਮ ਰੱਖਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਭਾਵੇਂ ਭਾਰਤ ਹੋਵੇ ਜਾਂ ਦੁਨੀਆਂ ਦਾ ਕੋਈ ਹੋਰ ਹਿੱਸਾ, ਸਮਾਜ ਨੇ ਸਾਨੂੰ ਬਹੁਤ ਕੁਝ ਦਿੱਤਾ ਹੈ, ਇਸ ਲਈ ਸਾਨੂੰ ਸੇਵਾ ਅਤੇ ਜ਼ਿੰਮੇਵਾਰਾਨਾ ਕਾਰਜਾਂ ਰਾਹੀਂ ਨਿਗਰ ਸਮਾਜ ਦਾ ਨਿਰਮਾਣ ਕਰਨਾਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਹਨਾਂ ਗ੍ਰੈਜਏਟ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਭਰੋਸਾ ਦਿਵਾਇਆ ਕਿ ਜੀ.ਕੇ.ਯੂ. ਹਮੇਸ਼ਾ ਉਹਨਾਂ ਨਾਲ ਜੁੜੀ ਰਹੇਗੀ ਅਤੇ ਲੋੜ ਪੈਣ ਤੇ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ। ਆਪਣੇ ਧੰਨਵਾਦੀ ਭਾਸ਼ਣ ਵਿੱਚ ਪਰੋ. ਵਾਈਸ ਚਾਂਸਲਰ ਡਾ. ਵਰਮਾ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਅਕਾਦਮਿਕ ਪ੍ਰੋਗਰਾਮਾਂ ਅਤੇ ਪਾਠਕ੍ਰਮ ਦੀ ਨਿਰੰਤਰ ਸਮੀਖਿਆ ਅਤੇ ਪੁਨਰ-ਤਰਜੀਹ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਾਸ਼ਾ ਨਾਲ ਸੰਬੰਧਤ ਚੁਣੌਤੀਆਂ ਨੂੰ ਦੂਰ ਕਰਨ ਅਤੇ ਅਕਾਦਮਿਕ ਮਾਹੌਲ ਵਿੱਚ ਸੁਚੱਜੇ ਢੰਗ ਨਾਲ ਰਲਣ-ਮਿਲਣ ਲਈ ਵੀ ਯੂਨੀਵਰਸਿਟੀ ਵੱਲੋਂ ਢੁਕਵੇਂ ਉਪਰਾਲੇ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ 👉Canada ‘ਚ ਪੰਜਾਬਣ ਵਿਦਿਆਰਥਣ ਦਾ ਕ*ਤ*ਲ; ਸਾਥੀ ਵਿਦਿਆਰਥੀ ‘ਤੇ ਲੱਗੇ ਦੋਸ਼

ਡਾਇਰੈਕਟਰ, ਇੰਟਰਨੈਸ਼ਨਲ ਡਿਵੀਜ਼ਨ, ਡਾ. ਵਿਕਾਸ ਗੁਪਤਾ ਨੇ ਦੱਸਿਆ ਕਿ ਸਮਾਰੋਹ ਦੌਰਾਨ ਤਨਜ਼ਾਨੀਆਂ, ਮਲਾਵੀ, ਜ਼ਿੰਬਾਬਵੇ ਅਤੇਨੰਮਬੀਬੀਆਂ ਨਾਲ ਸੰਬੰਧਤ 45 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 20 ਵਿਦਿਆਰਥੀਆਂ ਨੇ ਸਮਾਰੋਹ ਵਿੱਚ ਨਿੱਜੀ ਤੌਰ ਤੇ ਆਪਣੀਆਂ ਡਿਗਰੀਆਂ ਪ੍ਰਾਪਤ ਕੀਤੀਆਂ। ਸਮਾਰੋਹ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਇੱਕ ਰੰਗਾਰੰਗ ਸੱਭਿਆਰਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਦੀ ਸਮੁੱਚੀ ਅਗਵਾਈ ਯੂਨੀਵਰਸਿਟੀ ਦੀ ਡਾਇਰੈਕਟਰ, ਯੂਥ ਅਫੇਅਰਜ਼ ਐਂਡ ਕਲਚਰ, ਡਾ. ਕੰਵਲਜੀਤ ਕੌਰ ਨੇ ਕੀਤੀ। ਪ੍ਰੋਗਰਾਮ ਵਿੱਚ ਇੰਡੋ-ਅਫਰੀਕਨ ਡਾਂਸ ਫਿਊਜ਼ਨ, ਭੰਗੜਾ, ਹਰਿਆਣਵੀ ਨਾਚਝੂਮਰ ਅਤੇ ਰਾਜਸਥਾਨੀ ਡਾਂਸ ਦੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਦੀ ਝਲਕ ਪੇਸ਼ ਕੀਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਡਾ. ਜੀਨੀਅਸ ਵਾਲੀਆ ਨੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Govt ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

👉ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ...

Barnala ਦੇ ਪੀੜਤ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਆਏ ਕਾਂਗਰਸ ਦੇ ਆਗੂ, ਕੀਤੀ ਪਰਚਾ ਦਰਜ ਕਰਨ ਦੀ ਮੰਗ

Bathinda News: ਬਰਨਾਲਾ ਵਿਖੇ ਹੱਕ ਮੰਗਦੇ ਸਫਾਈ ਕਰਮਚਾਰੀਆਂ 'ਤੇ...