spot_img
spot_img

ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀ ਜਲੰਧਰ ਰੈਲੀ ਦੀ ਸਫਲਤਾ ਲਈ ਮੁਹਿੰਮ ਵਿੱਢਣ ਦਾ ਐਲਾਨ

Date:

spot_img

Bathinda News: ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਸੂਬਾ ਕਮੇਟੀ ਮੀਟਿੰਗ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ ਜਲੰਧਰ ਵਿਖੇ 5ਅਗਸਤ ਨੂੰ ਕੀਤੀ ਜਾ ਰਹੀ ਰੈਲੀ ਅਤੇ ਮੁੱਖ ਮੰਤਰੀ ਦੀ ਜਲੰਧਰ ਸਥਿਤ ਵੱਲ ਮਾਰਚ ਕਰਨ ਦੇ ਪ੍ਰੋਗਰਾਮ ‘ਚ ਪੰਜਾਬ ਭਰ ਚੋਂ ਵਿਸ਼ਾਲ ਗਿਣਤੀ ਚ ਮਜ਼ਦੂਰ ਮਰਦ ਔਰਤਾਂ ਨੂੰ ਸ਼ਾਮਲ ਕਰਾਉਣ ਦਾ ਫੈਸਲਾ ਲਿਆ ਗਿਆ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਜ਼ਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ। ਮੀਟਿੰਗ ਦੌਰਾਨ ਇਸ ਸੂਬਾਈ ਰੈਲੀ ਤੇ ਮਾਰਚ ਨੂੰ ਸਫ਼ਲ ਬਣਾਉਣ ਅਤੇ ਭਗਵੰਤ ਮਾਨ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਤੇ ਅਮਲਾਂ ਦਾ ਪਰਦਾਫਾਸ਼ ਕਰਨ ਲਈ ਪਿੰਡਾਂ ਦੇ ਅੰਦਰ ਲਾਮਬੰਦੀ ਮੁਹਿੰਮ ਵਿੱਢਣ ਦੀ ਵਿਉਂਤਬੰਦੀ ਕੀਤੀ ਗਈ।

ਇਹ ਵੀ ਪੜ੍ਹੋ 👉Bathinda ਦੇ Mansa Road ‘ਤੇ ਸਥਿਤ Under Bridge ‘ਚ ਟਰਾਲਾ ਪਲਟਿਆ

ਇਹ ਮੁਹਿੰਮ ਬਠਿੰਡਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਸੰਗਰੂਰ, ਜਲੰਧਰ ਤੇ ਮਲੇਰਕੋਟਲਾ ਜ਼ਿਲਿਆਂ ਚ ਜ਼ੋਰਦਾਰ ਚਲਾਉਣ ਦਾ ਫੈਸਲਾ ਲਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਖੇਤ ਮਜ਼ਦੂਰਾਂ ਸਮੇਤ ਕਿਰਤੀ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਸੰਘਰਸ਼ੀ ਲੋਕਾਂ ਦੀ ਹੱਕੀ ਆਵਾਜ਼ ਨੂੰ ਦਬਾਉਣ ਲਈ ਪੁਲਿਸੀ ਕਹਿਰ ਢਾਹ ਰਹੀ ਹੈ। ਉਹਨਾਂ ਆਖਿਆ ਕਿ ਬਰਨਾਲਾ ਵਿਖੇ ਸਫਾਈ ਕਰਮਚਾਰੀ ਔਰਤਾਂ ਸਮੇਤ ਮਰਦ ਮੈਂਬਰਾਂ ‘ਤੇ ਢਾਹੇ ਕਹਿਰ ਨੇ ਇਸ ਸਰਕਾਰ ਦਾ ਔਰਤ ਤੇ ਦਲਿਤ ਵਿਰੋਧੀ ਚਿਹਰਾ ਇੱਕ ਵਾਰ ਫਿਰ ਲੰਗਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ 👉MP Amritpal Singh Khalasa ਦਾ ਨਜ਼ਦੀਕੀ ਸਾਥੀ ਬਾਰਡਰ ਤੋਂ ਗ੍ਰਿਫਤਾਰ; ਪੁਲਿਸ ਵੱਲੋਂ ਐਲਾਨਿਆ ਸੀ ਭਗੋੜਾ

ਖੇਤ ਮਜ਼ਦੂਰ ਆਗੂ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਸੀ ਨੂੰ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂਰਾਂ ਦੀ ਵੀ ਤਬਾਹੀ ਦਾ ਸਾਧਨ ਬਣੇਗੀ। ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਮੇਜਰ ਸਿੰਘ ਕਾਲੇਕੇ, ਗੁਰਪਾਲ ਸਿੰਘ ਨੰਗਲ ਤੇ ਹਰਭਗਵਾਨ ਸਿੰਘ ਮੂਣਕ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਵਹਿਸ਼ੀ ਲਾਠੀਚਾਰਜ ਦੇ ਦੋਸ਼ੀ ਡੀ ਐਸ ਪੀ ਬੈਂਸ ਤੇ ਹੋਰਨਾਂ ਅਧਿਕਾਰੀਆਂ ‘ਤੇ ਐਸ ਸੀ ਐਸ ਟੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਸਫਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

टीबी मुक्त भारत ऐप पंजीकरण में हरियाणा देश में दूसरे स्थान पर

👉टीबी प्रिवेंटिव ट्रीटमेंट का कवरेज बढ़कर 49 प्रतिशत, मॉलिक्युलर...

Punjab Govt ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

👉ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ...