spot_img
spot_img

ਪੰਜਾਬ ਦੇ ਇਕਲੌਤੇ ਮੰਤਰੀ ਰਵਨੀਤ ਬਿੱਟੂ ਵੱਲੋਂ ਮੋਦੀ ਮੰਤਰੀ ਮੰਡਲ ‘ਚੋਂ ਅਸਤੀਫ਼ਾ

Date:

spot_img

Punjab News: ਪੰਜਾਬ ਤੋਂ ਕੇਂਦਰੀ ਮੰਤਰੀ ਮੰਡਲ ਵਿਚ ਇਕਲੌਤੇ ਮੰਤਰੀ, ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਸ਼੍ਰੀ ਬਿੱਟੂ ਪ੍ਰਧਾਨ ਮੰਤਰੀ ਦੀ ਮੋਦੀ ਦੀ ਸਰਕਾਰ ਵਿਚ ਰੇਲ ਰਾਜ਼ ਮੰਤਰੀ ਵਜੋਂ ਕੰਮ ਕਰ ਰਹੇ ਸਨ, ਜਿੰਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਸੀ ਪ੍ਰੰਤੂ ਕੁੱਝ ਦਿਨ ਪਹਿਲਾਂ ਇਸ ਮੈਂਬਰਸ਼ਿਪ ਦਾ ਕਾਰਜ਼ਕਾਲ ਖ਼ਤਮ ਹੋ ਗਿਆ ਸੀ।

ਇਹ ਵੀ ਪੜ੍ਹੋ 👉CM Bhagwant Mann ਦਾ ਵੱਡਾ action; ਸਫ਼ਾਈ ਸੇਵਕਾਂ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ DSP ਮੁਅੱਤਲ

ਪ੍ਰੰਤੂ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਮੌਕਾ ਨਹੀਂ ਦਿੱਤਾ ਗਿਆ, ਜਿਸ ਕਾਰਨ ਇਹ ਕਿਆਸਅਰਾਈਆਂ ਪਹਿਲਾਂ ਹੀ ਚੱਲ ਰਹੀਆਂ ਸਨ ਕਿ ਰਵਨੀਤ ਸਿੰਘ ਬਿੱਟੂ ਕੇਂਦਰੀ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੀ ਸਿਆਸਤ ਵਿਚ ਕੰਮ ਕਰਨਗੇ। ਦਸਣਾ ਬਣਦਾ ਹੈ ਕਿ ਲੰਮਾਂ ਸਮਾਂ ਕਾਂਗਰਸ ਵਿਚ ਰਹਿਣ ਵਾਲੇ ਰਵਨੀਤ ਸਿੰਘ ਬਿੱਟੂ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਚਾਨਕ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ 👉ਬਾਦਲਾਂ ਦੇ ਗੜ੍ਹ ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ; ਜ਼ਿਲ੍ਹਾ ਪ੍ਰਧਾਨ ਨੇ ਚੁੱਕਿਆ ‘ਝਾੜੂ’

ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਸੀ ਪ੍ਰੰਤੂ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਚੋਣ ਹਾਰ ਗਏ ਸਨ। ਇਸਦੇ ਬਾਵਜੂਦ ਭਾਜਪਾ ਵੱਲੋਂ ਉਨ੍ਹਾਂ ਨੂੰ ਕੇਂਦਰ ਵਿਚ ਰਾਜ ਮੰਤਰੀ ਬਣਾਇਆ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot ‘ਚ ਪ੍ਰੇਮੀ ਨੂੰ ਹੋਟਲ ‘ਚ ਮਿਲਣ ਗਈ ਸ਼ਾਦੀਸ਼ੁਦਾ ਔਰਤ ਦੀ ਦੌਰਾ ਪੈਣ ਕਾਰਨ ਮੌ*ਤ

Faridkot News: Faridkot ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਸਥਿਤ...