spot_img
spot_img

ਗਿੱਲਪੱਤੀ-ਸਿਵੀਆਂ ਰੋਡ ਇੰਡਸਟਰੀਅਲ ਏਰੀਆ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ, ਮੇਅਰ ਨੇ ਕੀਤਾ ਉਦਘਾਟਨ

Date:

spot_img

Bathinda News: ਸ਼ਹਿਰ ਦੇ ਗਿੱਲਪੱਤੀ-ਸਿਵੀਆਂ ਰੋਡ ‘ਤੇ ਸਥਿਤ ਉਦਯੋਗਿਕ ਖੇਤਰ ਦੇ ਉਦਯੋਗਪਤੀਆਂ ਅਤੇ ਕਰਮਚਾਰੀਆਂ ਦਾ ਲਗਭਗ 20 ਸਾਲਾਂ ਦਾ ਲੰਮਾ ਇੰਤਜ਼ਾਰ ਆਖ਼ਿਰਕਾਰ ਖ਼ਤਮ ਹੋ ਗਿਆ। ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਵਿਸ਼ੇਸ਼ ਯਤਨਾਂ ਸਦਕਾ ਇਸ ਉਦਯੋਗਿਕ ਖੇਤਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦਾ ਵਿਧੀਵਤ ਉਦਘਾਟਨ ਕੀਤਾ ਗਿਆ। ਇਹ ਕੰਮ ਅੰਮ੍ਰਿਤ ਯੋਜਨਾ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮੌਕੇ ’ਤੇ ਪਹੁੰਚ ਕੇ ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਵਾਈ।

ਇਹ ਵੀ ਪੜ੍ਹੋ 👉Punjab ਦੇ ਨਿਆਂ ਵਿਭਾਗ ‘ਚ ਵੱਡਾ ਫ਼ੇਰਬਦਲ; 69 DA ਤੇ ADA ਦੀਆਂ ਹੋਈਆਂ ਬਦਲੀਆਂ

ਇਸ ਮੌਕੇ ਵਾਰਡ ਨੰਬਰ 1 ਤੋਂ ਸ੍ਰੀ ਰਾਣਾ, ਆਪ ਦੇ ਬਲਾਕ ਪ੍ਰਧਾਨ ਸ੍ਰੀ ਅੰਕਿਤ ਸਹਿਗਲ, ਸ੍ਰੀ ਮੋਹਿਤ ਗੋਇਲ, ਇੰਡਸਟਰੀਅਲ ਏਰੀਆ ਦੇ ਅਹੁਦੇਦਾਰ ਸ੍ਰੀ ਬਿਮਲ ਬਾਂਸਲ ਲੱਕੀ, ਸ੍ਰੀ ਵਿਕਰਮ ਗਰਗ ਲੱਕੀ, ਸ੍ਰੀ ਪ੍ਰਮੋਦ ਸੈਣੀ, ਸ੍ਰੀ ਪਵਨ, ਸ੍ਰੀ ਜਗਦੀਪ, ਸ੍ਰੀ ਨਿਖਿਲ ਸੈਣੀ, ਸ੍ਰੀ ਸਤੀਸ਼ ਕੁਮਾਰ ਸਮੇਤ ਸਮੂਹ ਉਦਯੋਗਪਤੀ ਹਾਜ਼ਰ ਸਨ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ, “ਗਿੱਲਪੱਤੀ-ਸਿਵੀਆਂ ਰੋਡ ਦਾ ਉਦਯੋਗਿਕ ਖੇਤਰ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਪੀਣ ਵਾਲੇ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਸੀ। ਇਹ ਉਦਯੋਗਾਂ ਦੇ ਵਿਕਾਸ ਵਿੱਚ ਸਭ ਤੋਂ ਵੱਡੀਆਂ ਰੁਕਾਵਟਾਂ ਵਿੱਚੋਂ ਇੱਕ ਸੀ। ਸਾਡੀ ਪਹਿਲ ਸ਼ਹਿਰ ਦੇ ਹਰ ਖੇਤਰ ਤੱਕ ਬਰਾਬਰੀ ਨਾਲ ਵਿਕਾਸ ਪਹੁੰਚਾਉਣ ਦੀ ਹੈ।

ਇਹ ਵੀ ਪੜ੍ਹੋ 👉Bathinda Police ਨੇ ਭੁੱਕੀ ਤਸਕਰੀ ਕਰਦੀਆਂ ਦੋ ਨੌਜਵਾਨ ਲੜਕੀਆਂ ਨੂੰ ਕੀਤਾ ਗ੍ਰਿਫਤਾਰ

ਇਸੇ ਸੋਚ ਤਹਿਤ ਅੱਜ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।”ਉਨ੍ਹਾਂ ਕਿਹਾ ਕਿ “ਅੰਮ੍ਰਿਤ ਯੋਜਨਾ ਤਹਿਤ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਉਦਯੋਗਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਨਿਯਮਿਤ ਸਪਲਾਈ ਮਿਲੇਗੀ ਅਤੇ ਆਧੁਨਿਕ ਸੀਵਰੇਜ ਪ੍ਰਬੰਧ ਸਥਾਪਿਤ ਹੋਣ ਨਾਲ ਜਲ ਭਰਾਅ ਅਤੇ ਗੰਦਗੀ ਵਰਗੀਆਂ ਸਮੱਸਿਆਵਾਂ ਤੋਂ ਸਥਾਈ ਰਾਹਤ ਮਿਲੇਗੀ।”ਮੇਅਰ ਨੇ ਅੱਗੇ ਕਿਹਾ ਕਿ “ਬਠਿੰਡਾ ਨਗਰ ਨਿਗਮ ਸ਼ਹਿਰ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹੀ ਰਫ਼ਤਾਰ ਜਾਰੀ ਰਹੇਗੀ ਅਤੇ ਲੋਕਾਂ ਦੀਆਂ ਸਾਲਾਂ ਪੁਰਾਣੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।”

ਇਹ ਵੀ ਪੜ੍ਹੋ 👉ਆਪਣੀ ਸੀਨੀਅਰ ਅਧਿਕਾਰੀ ਨਾਲ ਬਲਾ*ਤਕਾ*ਰ ਦੇ ਦੋਸ਼ਾਂ ਹੇਠ Punjab Police ਦੇ ਇੱਕ SHO ਵਿਰੁਧ ਪਰਚਾ ਦਰਜ਼ !

ਪ੍ਰੋਜੈਕਟ ਦੇ ਉਦਘਾਟਨ ਮੌਕੇ ਹਾਜ਼ਰ ਉਦਯੋਗਪਤੀਆਂ ਅਤੇ ਸਥਾਨਕ ਲੋਕਾਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਅਤੇ ਸੀਵਰੇਜ ਦੀ ਸਹੂਲਤ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇੰਡਸਟਰੀਅਲ ਏਰੀਆ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਉਦਯੋਗਾਂ ਨੂੰ ਹੋਰ ਬਿਹਤਰ ਬੁਨਿਆਦੀ ਸਹੂਲਤਾਂ ਉਪਲਬਧ ਹੋਣਗੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

2 ਕਰੋੜ ਰੁਪਏ ਦੀ ਲਾਗਤ ਨਾਲ ਬਣੇ 5 ਆਮ ਆਦਮੀ ਕਲੀਨਿਕ ਕੀਤੇ ਗਏ ਲੋਕ ਅਰਪਣ

👉ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਲਈ...

Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

👉ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਜੋਬਨ ਬਿੱਲਾ...