👉ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਜੋਬਨ ਬਿੱਲਾ ਗ੍ਰਿਫਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਚਲਾ ਰਿਹਾ ਸੀ ਅਪਰਾਧਿਕ ਗਤੀਵਿਧੀਆਂ: ਡੀਜੀਪੀ ਗੌਰਵ ਯਾਦਵ
Punjab News: Punjab Police; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਦੋਸ਼ੀ ਜੋਬਨ ਬਿੱਲਾ ਨੂੰ 20 ਜੁਲਾਈ, 2026 ਨੂੰ ਇੰਡੋਨੇਸ਼ੀਆ ਵਿਖੇ ਹਿਰਾਸਤ ਵਿੱਚ ਲੈਣ ਉਪਰੰਤ ਭਾਰਤ ਰਵਾਨਾ ਕਰ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਨੇ ਜੋਬਨ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਤੇ ਹੁਣ ਉਸਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ 👉Bathinda Police ਨੇ ਭੁੱਕੀ ਤਸਕਰੀ ਕਰਦੀਆਂ ਦੋ ਨੌਜਵਾਨ ਲੜਕੀਆਂ ਨੂੰ ਕੀਤਾ ਗ੍ਰਿਫਤਾਰ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਨੋਮੈਡ ਹੰਟ’ – ਜੋ ਕਿ ਛੇ ਮਹੀਨੇ ਲੰਬਾ ਖੁਫੀਆ ਅੰਤਰਰਾਸ਼ਟਰੀ ਖੋਜਬੀਨ ਮਿਸ਼ਨ ਸੀ, ਜਿਸ ਤਹਿਤ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਨਿਰੰਤਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਜੁਟਾਉਣਾ ਅਤੇ ਰਾਸ਼ਟਰੀ ਅਤੇ ਕੌਮਾਂਤਰੀ ਏਜੰਸੀਆਂ ਦੇ ਨੇੜਲੇ ਤਾਲਮੇਲ ਨਾਲ ਕੰਮ ਕਰਨਾ ਸ਼ਾਮਲ ਹੈ, ਦੀ ਸਫਲਤਾ ਨੂੰ ਦਰਸਾਉਂਦੀ ਹੈ।ਡੀਜੀਪੀ ਨੇ ਦੱਸਿਆ ਕਿ ਦੋਸ਼ੀ ਜੋਬਨ ਬਿੱਲਾ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੇ ਅਪਰਾਧਾਂ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ।ਜਾਣਕਾਰੀ ਅਨੁਸਾਰ, ਦੋਸ਼ੀ ਜੋਬਨ ਬਿੱਲਾ 9 ਜਨਵਰੀ, 2025 ਨੂੰ ਗੋਰਖਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਜਾਅਲੀ ਵੇਰਵਿਆਂ ਰਾਹੀਂ ਤਿਆਰ ਕੀਤੇ ਪਾਸਪੋਰਟ ਨੂੰ ਵਰਤ ਕੇ ਵਿਦੇਸ਼ ਭੱਜ ਗਿਆ ਸੀ। ਪਾਸਪੋਰਟ 8 ਮਾਰਚ, 2024 ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ 👉Punjab ਦੇ ਨਿਆਂ ਵਿਭਾਗ ‘ਚ ਵੱਡਾ ਫ਼ੇਰਬਦਲ; 69 DA ਤੇ ADA ਦੀਆਂ ਹੋਈਆਂ ਬਦਲੀਆਂ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਜੋਬਨ ਬਿੱਲਾ ਗ੍ਰਿਫ਼ਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਆਪਣੇ ਗ਼ੈਰ-ਕਾਨੂੰਨੀ ਕੰਮ ਚਲਾ ਰਿਹਾ ਸੀ । ਜੋਬਨ ਪਹਿਲਾਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਸੀ, ਜਿੱਥੋਂ ਉਹ ਜਾਰਜੀਆ ਚਲਾ ਗਿਆ ਅਤੇ ਫਿਰ ਅੱਗੇ ਜਾਰਜੀਆ ਤੋਂ ਇੰਡੋਨੇਸ਼ੀਆ ਪਹੁੰਚ ਗਿਆ ।ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਦੋਸ਼ੀ ਜੋਬਨ ਬਿੱਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ ਅਤੇ ਉਸਦੇ ਜਾਅਲੀ ਪਾਸਪੋਰਟ ਅਤੇ ਟਿਕਾਣਿਆਂ ਸਬੰਧੀ ਪੁਖ਼ਤਾ ਜਾਣਕਾਰੀ ਸਮੇਂ-ਸਮੇਂ ’ਤੇ ਕੇਂਦਰੀ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਪੰਜ ਇੰਟਰਪੋਲ ਰੈਫ਼ਰੈਂਸ ਵੀ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਦੇ ਨਿਰੰਤਰ ਅਤੇ ਮੁਸਤੈਦ ਯਤਨਾਂ ਸਦਕਾ ਹੀ ਇੰਡੋਨੇਸ਼ੀਆ ਵਿੱਚ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ।ਜ਼ਿਕਰਯੋਗ ਹੈ ਕਿ ‘ਆਪ੍ਰੇਸ਼ਨ ਨੋਮੈਡ ਹੰਟ’ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਪੁਲਿਸ ਸੁਪਰਡੈਂਟ (ਐਸ.ਪੀ.) ਏ.ਜੀ.ਟੀ.ਐਫ./ਓ.ਐਫ.ਟੀ.ਈ.ਸੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਚਲਾਇਆ ਗਿਆ ।
ਇਹ ਵੀ ਪੜ੍ਹੋ 👉ਪੰਜਾਬੀ ਦੇ ਨਾਮਵਰ ਸਿੰਗਰ ਵਿਰੁਧ ਪਰਚਾ ਦਰਜ਼; ਮਿਊਜ਼ਕ ਕੰਪਨੀ ਦੇ ਪ੍ਰਬੰਧਕ ਦੀ ਸਿਕਾਇਤ ‘ਤੇ ਹੋਈ ਕਾਰਵਾਈ
ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਮੁਲਜ਼ਮ ਜੋਬਨ ਬਿੱਲਾ, ਪੰਜਾਬ ਵਿੱਚ ਦਰਜ ਚਾਰ ਕਤਲ ਮਾਮਲਿਆਂ ਵਿੱਚ ਲੋੜੀਂਦਾ ਹੈ, ਜਿਸ ਵਿੱਚ ਮਈ 2023 ਵਿੱਚ ਪਿੰਡ ਸਠਿਆਲਾ ਅੰਮ੍ਰਿਤਸਰ ਵਿੱਚ ਜਰਨੈਲ ਸਿੰਘ ਦਾ ਕਤਲ, ਜਨਵਰੀ 2024 ਵਿੱਚ ਦੀਪੂ ਅਜਨਾਲਾ ਦਾ ਕਤਲ, ਮਾਰਚ 2025 ਵਿੱਚ 12 ਸਾਲਾ ਲੜਕੇ ਗੁਰਸੇਵਕ ਸਿੰਘ ਦਾ ਕਤਲ ਅਤੇ ਮਾਰਚ 2025 ਵਿੱਚ ਹੀ ਵਿੱਕੀ ਚੁੱਘ ਦੀ ਹੱਤਿਆ ਸ਼ਾਮਲ ਹੈ।ਦੱਸਣਯੋਗ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓ.ਐਫ.ਟੀ.ਈ.ਸੀ. ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਲੁਕੇ ਬੈਠੇ ਅਪਰਾਧੀਆਂ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






