spot_img
spot_img

ਬਿਜਲੀ ਮੁਲਾਜ਼ਮਾਂ ਦਾ ਬਠਿੰਡਾ ‘ਚ ਰੋਸ ਮਾਰਚ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ

Date:

spot_img

Bathinda News: ਪੀਐਸਈਬੀ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸਾਂਝੇ ਸੱਦੇ ‘ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ਕਰਕੇ ਬਠਿੰਡਾ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ। ਸਾਂਝੇ ਧੜੇ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਕੱਢੇ ਗਏ ਇਸ ਮਾਰਚ ਦੀ ਅਗਵਾਈ ਹਰਵਿੰਦਰ ਸਿੰਘ ਸੇਖੋਂ, ਭੀਮ ਸੈਨ, ਅਰੁਣ ਕੁਮਾਰ ਅਤੇ ਚੰਦਰ ਸ਼ਰਮਾ ਨੇ ਸਾਂਝੇ ਤੌਰ ‘ਤੇ ਕੀਤੀ।ਰੋਸ ਮਾਰਚ ਪਾਵਰ ਹਾਊਸ ਤੋਂ ਸ਼ੁਰੂ ਹੋ ਕੇ ਗੋਲ ਡਿੱਗੀ, ਧੋਬੀ ਬਾਜ਼ਾਰ, ਮਾਲ ਰੋਡ, ਹਨੂੰਮਾਨ ਚੌਂਕ, ਅਜੀਤ ਰੋਡ ਅਤੇ ਪਾਵਰ ਹਾਊਸ ਰੋਡ ਰਾਹੀਂ ਮੁੜ ਦਫ਼ਤਰ ਵਿਖੇ ਸਮਾਪਤ ਹੋਇਆ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਪ੍ਰਗਟਾਇਆ।

ਇਹ ਵੀ ਪੜ੍ਹੋ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ, ਬਠਿੰਡਾ ‘ਚ ਕਾਂਗਰਸ ਨੇ ਕੱਢਿਆ “ਢੋਲ ਦੀ ਥਾਪ ‘ਤੇ ਜੇਤੂ ਮਾਰਚ”

ਐਮਐਸਯੂ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫੈਡਰੇਸ਼ਨ ਏਟਕ ਦੇ ਸੂਬਾ ਮੀਤ ਪ੍ਰਧਾਨ ਅਰੁਣ ਕੁਮਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਸਬੰਧੀ ਜਲਦੀ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ।ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਭੀਮ ਸੈਨ ਨੇ ਕਿਹਾ ਕਿ ਮੁਲਾਜ਼ਮ ਪਿਛਲੇ ਪੰਜ ਦਿਨਾਂ ਤੋਂ ਅੱਤ ਦੀ ਗਰਮੀ ਵਿੱਚ ਸਮੂਹਿਕ ਛੁੱਟੀ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਨੇ ਅਜੇ ਤੱਕ ਕੋਈ ਗੰਭੀਰਤਾ ਨਹੀਂ ਦਿਖਾਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਅਤੇ ਬਾਕੀ ਮੰਗਾਂ ਦੇ ਹੱਲ ਲਈ ਮੀਟਿੰਗ ਨਾ ਬੁਲਾਈ ਗਈ ਤਾਂ ਸਮੂਹਿਕ ਛੁੱਟੀ ਅਤੇ ਸੰਘਰਸ਼ ਨੂੰ ਹੋਰ ਵਧਾਇਆ ਜਾਵੇਗਾ। ਇਸ ਮੌਕੇ ਦੀਪ ਚੰਦ, ਰਘਵੀਰ ਸਿੰਘ ਸੈਣੀ, ਮਹਿੰਦਰ ਪਾਲ ਸਿੰਘ, ਅਵਤਾਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

👉ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ...