spot_img
spot_img

MLA Kulwant Singh ਦੀ ਅਗਵਾਈ ਹੇਠ ਮੋਹਾਲੀ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ

Date:

spot_img

SAS Nagar News:ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਮੇਂ ਸਿਰ ਹੱਲ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ।ਅੱਜ ਵਾਰਡ ਨੰਬਰ 43, ਸੈਕਟਰ-116 (ਆਂਸਲ) ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਸਮੇਤ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਭਰਤੀਆਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ।ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ, ਸਾਜ਼ੋ-ਸਾਮਾਨ ਅਤੇ ਸਟਾਫ਼ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਿਹਤਰ ਵਿਦਿਅਕ ਮਾਹੌਲ ਤਿਆਰ ਹੋਇਆ ਹੈ।ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਵਿਆਪਕ ਉਪਰਾਲੇ ਕੀਤੇ ਗਏ ਹਨ। ਪੰਜਾਬ ਭਰ ਵਿੱਚ ਸਥਾਪਿਤ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ।ਮਹਿਲਾਵਾਂ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਯੋਜਨਾ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਨਿਯਮਾਂ ਅਨੁਸਾਰ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੀਨੀਅਰ ਸਿਟੀਜ਼ਨਜ਼ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਡਾਕਟਰੀ ਸਹਾਇਤਾ ਅਤੇ ਗਾਈਡ ਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਂਦੀਆਂ ਹਨ।ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਦੇ ਖੇਤਰ ਵਿੱਚ ਲੋਕ-ਕੇਂਦਰਿਤ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਲੰਟੀਅਰ, ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਲੋਕਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸਾਬਕਾ ਸਰਪੰਚ, ਮਨਜੀਤ ਕੌਰ ਸਾਬਕਾ ਸਰਪੰਚ ਚੱਪੜਚਿੜੀ ਖੁਰਦ, ਜਸਪ੍ਰੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਕਲਾਂ, ਗੁਰਪ੍ਰੀਤ ਸਿੰਘ ਬਰਿਆਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਦਰਸ਼ਨ ਸਿੰਘ ਮਟੌਰ, ਅਮਰਜੀਤ ਸਿੰਘ, ਜਸਪਾਲ ਸਿੰਘ ਮਟੌਰ, ਮਨਪ੍ਰੀਤ ਸਿੰਘ ਨੰਬਰਦਾਰ, ਨਵਦੀਪ ਕੌਰ ਟੀ.ਡੀ.ਆਈ., ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਅਤੇ ਨਿਰਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Sri Muktsar Sahib Police ਦੀ ਸੀਆਈਏ ਸਟਾਫ ਵੱਲੋਂ 5 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਦੋਸ਼ੀ ਕਾਬੂ

👉ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਲਗਾਤਾਰ ਕਾਰਵਾਈ ਜਾਰੀ Sri Muktsar...

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

 👉ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ...