spot_img
spot_img

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

Date:

spot_img

 👉ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ
 👉ਡੀ.ਬੀ.ਟੀ. (DBT) ਪ੍ਰਣਾਲੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਸਿੱਧੀ ਟ੍ਰਾਂਸਫਰ ਹੋਵੇਗੀ ₹51,000 ਦੀ ਅਸ਼ੀਰਵਾਦ ਰਾਸ਼ੀ
Punjab News:ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ‘ਅਸ਼ੀਰਵਾਦ ਸਕੀਮ’ ਅਧੀਨ ਅਨੁਸੂਚਿਤ ਜਾਤੀਆਂ ਦੇ 5,492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ।

ਇਹ ਵੀ ਪੜ੍ਹੋ  MLA Kulwant Singh ਦੀ ਅਗਵਾਈ ਹੇਠ ਮੋਹਾਲੀ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ ‘ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਤਾਜ਼ਾ ਜਾਰੀ ਹੋਈ ਗ੍ਰਾਂਟ/ਸਹਾਇਤਾ ਹੇਠ ਕਵਰ ਕੀਤਾ ਗਿਆ ਹੈ।ਸਮਾਜਿਕ ਨਿਆਂ ਮੰਤਰੀ ਨੇ ਜ਼ਿਲ੍ਹਾ-ਵਾਰ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਜਾਰੀ ਕੀਤੀ ਗਈ ਰਾਸ਼ੀ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604, ਲੁਧਿਆਣਾ ਦੇ 403, ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333, ਗੁਰਦਾਸਪੁਰ ਦੇ 297, ਬਰਨਾਲਾ ਦੇ 288 ਅਤੇ ਐਸ.ਬੀ.ਐਸ. ਨਗਰ ਦੇ 219 ਲਾਭਪਾਤਰੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ ਗਈ ਹੈ।ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ 163, ਫਤਹਿਗੜ੍ਹ ਸਾਹਿਬ ਦੇ 160, ਸੰਗਰੂਰ ਦੇ 160, ਐਸ.ਏ.ਐਸ. ਨਗਰ ਦੇ 114, ਜਲੰਧਰ ਦੇ 114, ਰੂਪਨਗਰ ਦੇ 104, ਫਰੀਦਕੋਟ ਦੇ 103, ਮਾਲੇਰਕੋਟਲਾ ਦੇ 95 ਅਤੇ ਪਠਾਨਕੋਟ ਜ਼ਿਲ੍ਹੇ ਦੇ 58 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51,000 ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ (BPL) ਰਹਿ ਰਿਹਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਕੁੱਲ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਇਹ ਸਹਾਇਤਾ ਰਾਸ਼ੀ ਡੀ.ਬੀ.ਟੀ. (Direct Benefit Transfer) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਦੋਹਰਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

पंजाब सरकार युवाओं के साथ कर रही है धोखा : मुख्यमंत्री नायब सिंह सैनी

👉एक्साइज इंस्पेक्टर के परीक्षा परिणाम और फार्मेसी के पेपर...

Sri Muktsar Sahib Police ਦੀ ਸੀਆਈਏ ਸਟਾਫ ਵੱਲੋਂ 5 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਦੋਸ਼ੀ ਕਾਬੂ

👉ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਲਗਾਤਾਰ ਕਾਰਵਾਈ ਜਾਰੀ Sri Muktsar...