👉ਲੋਕ ਸੱਭਿਆਚਾਰ ਅਤੇ ਲੋਕ ਕਹਾਣੀਆਂ ਨੂੰ ਸਮਰਪਿਤ ਕਿਤਾਬ ਦੀ ਬਠਿੰਡਾ ਵਿਖੇ ਰਸਮੀ ਰਿਲੀਜ਼
Bathinda News:ਸਪੀਕਰ ਪੰਜਾਬ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਕਿਤਾਬ “ਭੰਡਾ ਭੰਡਾਰੀਆ” ਅੱਜ ਬਠਿੰਡਾ ਵਿਖੇ ਲੋਕ ਅਰਪਣ ਕੀਤੀ ਗਈ। ਇਸ ਮੌਕੇ ਉਨ੍ਹਾਂ ਲੇਖਕ ਸਾਧੂ ਰਾਮ ਕੁਸਲਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੀ ਲੋਕ-ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਅਤੇ ਇਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਭਾਸ਼ਾ, ਲੋਕ-ਕਲਾ, ਲੋਕ-ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਤਾਂ ਜੋ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਜੜ੍ਹਾਂ ਨਾਲ ਜੁੜੀਆਂ ਰਹਿਣ।
ਇਹ ਵੀ ਪੜ੍ਹੋ Sri Akal Takht Sahib ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ – ਗਿਆਨੀ ਕੁਲਦੀਪ ਸਿੰਘ ਗੜਗੱਜ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ‘ਭੰਡਾ ਭੰਡਾਰੀਆ’ ਪੁਸਤਕ ਨੂੰ ਪੰਜਾਬ ਦੀ ਲੋਕ-ਵਿਰਾਸਤ ਨੂੰ ਸਾਂਭਣ ਵਾਲਾ ਮਹੱਤਵਪੂਰਨ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਪੁਸਤਕਾਂ ਸਾਡੀ ਲੋਕ-ਸੱਭਿਆਚਾਰਕ ਧਰੋਹਰ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਦੌਰਾਨ ਹਾਜ਼ਰ ਸਾਹਿਤਕਾਰਾਂ ਨੇ ਕਿਤਾਬ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਪੰਜਾਬੀ ਸਾਹਿਤ ਦੇ ਭੰਡਾਰ ਨੂੰ ਹੋਰ ਅਮੀਰ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਭਰੋਸਾ ਦਿੱਤਾ ਗਿਆ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਲਾਇਬ੍ਰੇਰੀਆਂ ਵਿੱਚ ਇਸ ਕਿਤਾਬ ਨੂੰ ਪੜ੍ਹਨ ਲਈ ਉਪਲਬਧ ਕਰਵਾਇਆ ਜਾਵੇਗਾ। ਸਮਾਗਮ ਦੇ ਅੰਤ ਵਿੱਚ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ,ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ, ਸਾਬਕਾ ਵਿਧਾਇਕ ਸ੍ਰੀ ਹਰਦੇਵ ਅਰਸ਼ੀ ਤੋਂ ਇਲਾਵਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸੱਭਿਆਚਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






