spot_img
spot_img

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬਲਾਕ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ।ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।

ਇਹ ਵੀ ਪੜ੍ਹੋ 👉ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖ਼ਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।”ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ `ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।”

ਇਹ ਵੀ ਪੜ੍ਹੋ 👉ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਭੰਡਾ ਭੰਡਾਰੀਆ’ ਲੋਕ ਅਰਪਣ, ਪੰਜਾਬ ਦੀ ਲੋਕ-ਵਿਰਾਸਤ ਨੂੰ ਸੰਭਾਲਣ ਦਾ ਸੱਦਾ

ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲੀ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਇਹ ਵੀ ਪੜ੍ਹੋ 👉ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਐੱਸ.ਸੀ. ਕਮਿਸ਼ਨ ਵਚਨਬੱਧ : ਜਸਵੀਰ ਸਿੰਘ ਗੜ੍ਹੀ

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ `ਤੇ ਖੜ੍ਹਾ ਹੈ। ਪਹਿਲਾਂ ਕੇਰਲ ਪਹਿਲੇ ਸਥਾਨ `ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਦਰਜਾ ਹਾਸਲ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰ ਕੇ ਦੁਨੀਆ ਨੂੰ ਰੌਸ਼ਨ ਕਰਦਾ ਹੈ, ਜਿਸ ਕਰ ਕੇ ਸੂਬਾ ਸਰਕਾਰ ਇਸ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”ਮੁੱਖ ਮੰਤਰੀ ਨੇ ਦੱਸਿਆ, “ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਪਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲਿਅੰਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। ਮਿਲਰਗੰਜ ਅਤੇ ਡਿਵੀਜ਼ਨ ਨੰਬਰ 3, ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

👉ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ...

Cabinet Minister Dr. Ravjot Singh ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

👉ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ...

ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...