Chandigarh News: ਖਰੜ ਕੁਰਾਲੀ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਕੁਮਾਰ ਆਪਣੇ ਦੋਸਤ ਉਮੇਸ਼ ਕੁਮਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਖਰੜ ਤੋਂ ਆਪਣੇ ਘਰ ਵਾਪਸ ਆ ਰਹੇ ਸਨ ਜਿਵੇਂ ਹੀ ਉਹ ਪਿੰਡ ਸਹੋਧਾ ਦੇ ਹਰਜਿੰਦਰ ਢਾਬੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ ਰਫਤਾਰ ਟੈਂਕਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤੀ ਸੀ ਕਿ ਦੋਵੇਂ ਸੜਕ ਤੇ ਡਿੱਗ ਪਏ ਤੇ ਟੈਂਕਰ ਉਹਨਾਂ ਨੂੰ ਕਾਫੀ ਦੂਰ ਤੱਕ ਘੜੀਸਦੇ ਹੋਏ ਲੈ ਗਿਆ। ਲੋਕਾਂ ਵੱਲੋਂ ਰੌਲਾ ਪਾਉਣ ਤੇ ਡਰਾਈਵਰ ਨੇ ਟੈਂਕਰ ਨੂੰ ਰੋਕ ਲਿਆ ਪ੍ਰੰਤੂ ਜਿਵੇਂ ਹੀ ਉਸ ਨੇ ਵੇਖਿਆ ਕਿ ਦੋਵੇਂ ਨੌਜਵਾਨਾਂ ਦੀ ਹਾਲਤ ਗੰਭੀਰ ਹੈ ਤਾਂ ਉਹ ਟੈਂਕਰ ਲੈ ਕੇ ਮੌਕੇ ਤੋਂ ਭੱਜ ਗਿਆ।
ਇਹ ਵੀ ਪੜ੍ਹੋ Neet Paper Leak Case; ਸੰਸਦ ‘ਚ ਅੱਜ ਪੇਸ਼ ਹੋਵੇਗਾ ਸੋਧ ਬਿੱਲ, 6 ਘੰਟੇ ਹੋਵੇਗੀ ਚਰਚਾ
ਦੋਵੇਂ ਜਖਮੀ ਨੌਜਵਾਨਾਂ ਨੂੰ ਕੁਰਾਲੀ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਫੇਜ਼ 6, ਮੁਹਾਲੀ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਵੱਲੋਂ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਨੇ ਟੈਂਕਰ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸੇ ਪਾਸੇ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਦੇਖ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






