Moga News:ਸ੍ਰੀਮਤੀ ਨੀਲਾਂਬਰੀ ਜਗਦਲੇ, ਆਈ.ਜੀ. ਫਰੀਦਕੋਟ ਰੇਂਜ, ਸਰਤਾਜ ਸਿੰਘ ਚਾਹਲ, ਸੀਨੀਅਰ ਕਪਤਾਨ ਪੁਲਿਸ, ਮੋਗਾ, ਬਾਲ ਕ੍ਰਿਸ਼ਨ ਸਿੰਗਲਾ,ਐੱਸ.ਪੀ. (ਡੀ),ਅਤੇ ਅਨਵਰ ਅਲੀ, ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਅਜੀਤਵਾਲ ਪੁਲਿਸ ਨੂੰ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਪਾਰਟੀ ਨੇ ਕੁਝ ਦਿਨ ਪਹਿਲਾਂ ਵਾਪਰੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਤਿੰਨ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੇ ਕਬਜ਼ੇ ਵਿਚੋਂ ਲੁੱਟੀ ਹੋਈ ਚਾਂਦੀ, ਵਾਰਦਾਤ ਸਮੇਂ ਵਰਤੀ ਗਈ ਕਾਰ, ਇੱਕ ਨਾਜਾਇਜ਼ ਦੇਸੀ ਪਿਸਤੌਲ, ਇੱਕ ਕਾਪਾ ਅਤੇ ਇੱਕ ਕਿਰਪਾਨ ਬਰਾਮਦ ਕੀਤੀ ਗਈ ਹੈ।ਵਰਣਨਯੋਗ ਹੈ ਕਿ ਮਿਤੀ 21.07.2026 ਨੂੰ ਅਜੀਤਵਾਲ ਮਾਰਕੀਟ ਵਿਖੇ ਤਿੰਨ ਕਾਰ ਸਵਾਰ ਨੌਜਵਾਨਾਂ ਵੱਲੋਂ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਚਾਂਦੀ ਦੇ ਗਹਿਣੇ ਲੁੱਟ ਲਏ ਗਏ ਸਨ।
ਇਹ ਵੀ ਪੜ੍ਹੋ ਤੇਜ਼ ਰਫ਼ਤਾਰ ਟੈਂਕਰ ਦੀ ਟੱਕਰ ‘ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌ+ਤ
ਇਸ ਸਬੰਧੀ ਮੁਕੱਦਮਾ ਨੰਬਰ 127 ਮਿਤੀ 21.07.2026 ਅ/ਧ 309 (4), 3(5), 351(1) ਬੀ.ਐਨ.ਐੱਸ. ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਅਜੀਤਵਾਲ ਵਿਖੇ ਦਰਜ ਕੀਤਾ ਗਿਆ ਸੀ। ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਇੰਸਪੈਕਟਰ ਰਾਜ ਸਿੰਘ, ਮੁੱਖ ਅਫ਼ਸਰ ਥਾਣਾ ਅਜੀਤਵਾਲ ਅਤੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ 160/ਮੋਗਾ ਸਮੇਤ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸੀ.ਸੀ.ਟੀ.ਵੀ. ਫੁਟੇਜ, ਤਕਨੀਕੀ ਸਬੂਤਾਂ ਅਤੇ ਹੋਰ ਸੂਚਨਾਵਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ।ਗ੍ਰਿਫ਼ਤਾਰ ਦੋਸ਼ੀ; ਸੁਖਦੀਪ ਸਿੰਘ ਉਰਫ਼ ਸੁੱਖਾ ਪੁੱਤਰ ਅੰਗਰੇਜ਼ ਸਿੰਘ ਵਾਸੀ ਰਾਮੂਵਾਲਾ ਨਵਾਂ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ।ਹਰਦੀਪ ਸਿੰਘ ਉਰਫ਼ ਹੈਪੀ ਪੁੱਤਰ ਅੰਗਰੇਜ਼ ਸਿੰਘ ਵਾਸੀ ਰਾਮੂਵਾਲਾ ਨਵਾਂ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ।ਪਵਿੱਤਰ ਸਿੰਘ ਉਰਫ਼ ਲੱਲੂ ਪੁੱਤਰ ਗੁਰਦੀਪ ਸਿੰਘ ਵਾਸੀ ਰਾਮੂਵਾਲਾ ਨਵਾਂ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।v






