spot_img
spot_img

Sri Muktsar Sahib Police ਵੱਲੋਂ ਤੁਰੰਤ ਕਾਰਵਾਈ ਕਰਦਿਆਂ 4 ਘੰਟਿਆਂ ਵਿੱਚ 2 ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਕੀਤਾ ਬਰਾਮਦ

Date:

spot_img

Sri Muktsar Sahib News:ਸ੍ਰੀ ਅਭਿਮੰਨਿਊ ਰਾਣਾ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।ਮਿਤੀ 28-07-2026 ਨੂੰ ਡਾਇਲ 112 ‘ਤੇ ਇੱਕ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕਾਨਿਆਂਵਾਲੀ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਕਾਰ ਵਿੱਚ ਲਿਜਾਣ ਸਬੰਧੀ ਘਟਨਾ ਵਾਪਰੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 211 ਮਿਤੀ 28-07-2026 ਅਧੀਨ ਧਾਰਾ 137(2) ਅਤੇ 3(5) ਬੀ.ਐਨ.ਐਸ. ਤਹਿਤ ਥਾਣਾ ਸਦਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਕਦਮਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ  Punjab Congress ਦਾ ਕਾਟੋ-ਕਲੈਸ਼; ਭੁਪੇਸ਼ ਬਘੇਲ ਭਲਕ ਤੋਂ ਮੁੜ ਪੰਜਾਬ ਦੌਰੇ ‘ਤੇ

ਸ੍ਰੀ ਅਭਿਮੰਨਿਊ ਰਾਣਾ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮਨਮੀਤ ਸਿੰਘ ਢਿੱਲੋ ਕਪਤਾਨ ਪੁਲਿਸ (ਡੀ) ਅਤੇ ਸ੍ਰੀ ਬਚਨ ਸਿੰਘ ਉਪ ਕਪਤਾਨ ਪੁਲਿਸ (ਸਬ-ਡਵੀਜ਼ਨ) ਸ਼੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ, ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਦੀਆਂ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਤੁਰੰਤ ਤਫਤੀਸ਼ ਸ਼ੁਰੂ ਕੀਤੀ ਗਈਤਫਤੀਸ਼ ਦੌਰਾਨ ਪੁਲਿਸ ਟੀਮਾਂ ਨੇ ਤੇਜ਼ੀ ਅਤੇ ਸੁਚੱਜੀ ਕਾਰਵਾਈ ਕਰਦਿਆਂ ਸਿਰਫ਼ 4 ਘੰਟਿਆਂ ਦੇ ਅੰਦਰ ਦੋਵੇਂ ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਉਪਰੰਤ ਉਨ੍ਹਾਂ ਨੂੰ ਲੋੜੀਂਦੀ ਕਾਨੂੰਨੀ ਕਾਰਵਾਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਖੀ ਸੈਂਟਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰੱਖਿਆ ਗਿਆ।

ਇਹ ਵੀ ਪੜ੍ਹੋ  Bathinda ਜ਼ਿਲ੍ਹਾ ਪ੍ਰੀਸ਼ਦ ਦੀ ਚੋਣ; ਅਕਾਲੀ ਦਲ ਦੇ ਸਵਰਨ ਸਿੰਘ ਪੂਹਲੀ ਬਣੇ ਚੇਅਰਮੈਨ

ਇਸ ਸਬੰਧੀ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 211 ਮਿਤੀ 28-07-2026 ਅਧੀਨ ਧਾਰਾ 137(2) ਅਤੇ 3(5) ਬੀ.ਐਨ.ਐਸ. ਤਹਿਤ ਥਾਣਾ ਸਦਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਗਿਆ।ਇਸ ਮਾਮਲੇ ਵਿੱਚ ਪੁਲਿਸ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਬਾਲਗ ਅਤੇ ਦੋ ਨਾਬਾਲਗ ਸ਼ਾਮਲ ਹਨ। ਕਾਨੂੰਨੀ ਪ੍ਰਕਿਰਿਆ ਅਨੁਸਾਰ ਬਾਲਗ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦਕਿ ਨਾਬਾਲਗ ਦੋਸ਼ੀਆਂ ਸਬੰਧੀ ਕਾਰਵਾਈ ਕਿਸ਼ੋਰ ਨਿਆਂ (Juvenile Justice) ਐਕਟ ਦੇ ਪ੍ਰਾਵਧਾਨਾਂ ਅਨੁਸਾਰ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Fazilka Police ਵੱਲੋਂ 5 ਨਜਾਇਜ ਹਥਿਆਰਾਂ ਸਮੇਤ 1 ਕਾਬੂ

Fazilka News: Fazilka Police ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ...

Teacher ਦੀ ਸ਼ਿਕਾਇਤ ‘ਤੇ BPEO ਦਫ਼ਤਰ ਦੇ ਕਲਰਕ ਨੂੰ ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hoshiarpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...