Fazilka News: Fazilka Police ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸੀ.ਆਈ.ਏ ਫਾਜਿਲਕਾ ਦੀ ਟੀਮ ਨੇ ਗਸ਼ਤ ਦੌਰਾਨ 05 ਨਜਾਇਜ ਪਿਸਟਲਾਂ ਅਤੇ 06 ਮੈਗਜੀਨ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਐਸਐਸਪੀ ਗਗਨਅਜੀਤ ਸਿੰਘ ਨੇ ਦਸਿਆ ਕਿ ਮਿਤੀ 28 ਜੁਲਾਈ 2026 ਨੂੰ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਰਾਧੇ ਸ਼ਾਮ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਫਾਜਿਲਕਾ ਤੋਂ ਅਬੋਹਰ ਰੋਡ ਤੇ ਫਾਜਿਲਕਾ ਚੰਗੀ ਅਬੋਹਰ ਪਾਸ ਮੋਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ @ਪਿਯੂਸ਼ ਬਰੇਲਾ ਪੁੱਤਰ ਹਰੀਸ਼ ਬਰੇਲਾ, ਵਾਸੀ ਮੰਗਲਾਪੁਰੀ, ਪਾਲਮ ਕਾਲੋਨੀ, ਦਿੱਲੀ, ਨਾਜਇਜ ਹਥਿਆਰਾਂ ਦੀ ਤਸਕਰੀ ਕਰਦਾ ਹੈ, ਜੋ ਅੱਜ ਵੀ ਨਜਾਇਜ ਹਥਿਆਰ ਲੈ ਕੇ ਅਬੋਹਰ ਦੀ ਦਾਣਾ ਮੰਡੀ ਵਿਚੋਂ ਅਜੀਤ ਨਗਰ ਲਿੰਕ ਰੋਡ ਪਰ ਹਥਿਆਰ ਵੇਚਣ ਲਈ ਆਇਆ ਹੋਇਆ ਹੈ।
ਇਹ ਵੀ ਪੜ੍ਹੋ Teacher ਦੀ ਸ਼ਿਕਾਇਤ ‘ਤੇ BPEO ਦਫ਼ਤਰ ਦੇ ਕਲਰਕ ਨੂੰ ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
@ ਇਤਲਾਹ ਠੋਸ ਹੋਣ ਕਰਕੇ ਪੁਲਿਸ ਪਾਰਟੀ ਨੇ ਮੁਖਬਰ ਦੇ ਦੱਸੀ ਜਗ੍ਹਾ ਤੇ ਰੇਡ ਕਰਕੇ ਉਕਤ ਦੋਸ਼ੀ ਨੂੰ ਕਾਬੂ ਕੀਤਾ। ਜਿਸਦੇ ਕਬਜੇ ਵਿੱਚੋਂ ਵੱਖ ਵੱਖ ਮਾਰਕਿਆਂ ਦੇ 05 ਪਿਸਤੌਲ ਅਤੇ 06 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 232 ਮਿਤੀ 28—7—2026 ਜੁਰਮ 25/54/59 ਅਸਲਾ ਐਕਟ ਥਾਣਾ ਸਿਟੀ—1 ਅਬੋਹਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਪਿਯੂਸ਼ ਬਰੇਲਾ ਦੇ ਖਿਲਾਫ ਪਹਿਲਾਂ ਵੀ ਨਜਾਇਜ ਹਥਿਆਰਾਂ ਦੀ ਰਿਕਰਵਰੀ ਸਬੰਧੀ ਮੁਕੱਦਮਾ ਨੰਬਰ 152 ਮਿਤੀ 16—4—2024 ਜੁਰਮ 25/54/59 ਅਸਲਾ ਐਕਟ, ਸਪੈਸ਼ਲ ਸੈਲ ਦਿੱਲੀ ਵਿਖੇ ਦਰਜ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






