spot_img
spot_img

ਮੰਦਭਾਗੀ ਘਟਨਾ; 21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ*ਤ; ਦੋ ਮਹੀਨਿਆਂ ਬਾਅਦ ਹੋਣਾ ਸੀ ਵਿਆਹ

Date:

spot_img

Jalandhar News: ਜਲੰਧਰ ਜ਼ਿਲ੍ਹੇ ਵਿੱਚ ਵੀਰਵਾਰ ਤੜਕਸਾਰ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿੱਚ 21 ਸਾਲਾਂ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਦੇ ਵਿੱਚ ਨੌਜਵਾਨ ਦੀ ਭੈਣ ਵੀ ਗੰਭੀਰ ਰੂਪ ਚ ਜਖਮੀ ਹੋ ਗਈ। ਇਹ ਹਾਦਸਾ ਮੋਟਰਸਾਈਕਲ ਅਤੇ ਟਰੱਕ ਵਿੱਚ ਟੱਕਰ ਹੋਣ ਕਾਰਨ ਵਾਪਰਿਆ। ਨੌਜਵਾਨ ਦੀ ਪਹਿਚਾਣ ਅਰਜਨ (21 ਸਾਲ) ਵਜੋਂ ਹੋਈ। ਜਦ ਕਿ ਉਸਦੀ ਭੈਣ ਦਾ ਨਾਮ ਪ੍ਰਿਆ (23 ਸਾਲ) ਦੱਸਿਆ ਜਾ ਰਿਹਾ। ਮਿਲੀ ਜਾਣਕਾਰੀ ਮੁਤਾਬਿਕ ਅਰਜਨ ਰੋਜ਼ ਦੀ ਤਰ੍ਹਾਂ ਆਪਣੀ ਭੈਣ ਨੂੰ ਉਸ ਦੇ ਕੰਮ ਉੱਪਰ ਛੱਡਣ ਲਈ ਜਾ ਰਿਹਾ ਸੀ। ਇਸ ਦੌਰਾਨ ਫਿਲੋਰ ਨਜ਼ਦੀਕ ਇੱਕ ਟੀ ਪੁਆਇੰਟ ਦੇ ਨਜ਼ਦੀਕ ਇੱਕ ਤੇਜ਼ ਰਫਤਾਰ ਟਰੱਕ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਅਰਜਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦੀ ਭੈਣ ਪ੍ਰੀਆ ਗੰਭੀਰ ਰੂਪ ਵਿੱਚ ਜਖਮੀ ਹੋ ਗਈ। ਜਿਸ ਨੂੰ ਫਿਲੋਰ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਹਾਲਤ ਨੂੰ ਦੇਖਦਿਆਂ ਜਲੰਧਰ ਰੈਫਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਿਕ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਘਟਨਾ ਤੋਂ ਬਾਅਦ ਫਰਾਰ ਹੋਏ ਟਰੱਕ ਚਾਲਕ ਨੂੰ ਜਲਦੀ ਹੀ ਗਿਰਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...