Canada News: Canada ‘ਚ ਸੈਂਕੜੇ ਪੰਜਾਬੀ ਵਿਦਿਆਰਥੀਆਂ ਉੱਪਰ ਦੇਸ਼-ਨਿਕਾਲੇ ਦੀ ਤਲਵਾਰ ਲਟਕ ਗਈ ਹੈ। ਕੈਨੇਡਾ ਦੇ ਅਲਬਰਟਾ ਅਤੇ ਵੈਨਕੁਵਰ ਵਰਗੇ ਸੂਬਿਆਂ ਵਿਚ ਪੋਸਟ ਗ੍ਰੈਜੂਏਸ਼ਨ ਕਰ ਚੁੱਕੇ ਇੰਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਵਰਕ ਪਰਮਿਟ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ, ਜਿਸਦੇ ਕਾਰਨ ਅਜਿਹੇ 500 ਵਿਦਿਆਰਥੀਆਂ ਨੂੰ ਕਿਸੇ ਵੀ ਸਮੇਂ ਦੇਸ਼ ਤੋਂ ਬਾਹਰ ਭੇਜਿਆ ਜਾ ਸਕਦਾ। ਇਸ ਮਾਮਲੇ ਨੂੰ ਲੈ ਕੇ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਸਰਕਾਰ ਦੀ ਇਸ ਨਵੀਂ ਨੀਤੀ ਤੋਂ ਪ੍ਰਭਾਵਿਤ ਇੰਨ੍ਹਾਂ ਵਿਦਿਆਰਥੀਆਂ ਵੱਲੋਂ ਸੰਘਰਸ਼ ਵਿੱਢ ਦਿੱਤਾ ਗਿਆ। ਅਲਬਰਟਾ ਦੇ ਐਡਮਿੰਟਨ ਤੇ ਕੈਲਗਰੀ ਤੋਂ ਇਲਾਵਾ ਸਰੀ ਦੇ ਵਿਚ ਵੀ ਵਿਦਿਆਰਥੀ ਆਪਣੇ ਹੱਕਾਂ ਲਈ ਅਵਾਜ ਚੁੱਕ ਰਹੇ ਹਨ।
ਸੰਘਰਸ਼ ਕਰ ਰਹੇ ਇੰਨ੍ਹਾਂ ਵਿਦਿਆਰਥੀਆਂ ਦਾ ਦਾਅਵਾ ਹੈ ਕਿ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ (PGWP) ਅਚਾਨਕ ਰੱਦ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸਦੇ ਨਾਲ ਕੈਨੇਡਾ ਦੇ ਵਿਚ ਉਚੇਰੀ ਪੜਾਈ ਕਰਕੇ ਇੱਥੇ ਕੰਮ ਕਰਨ ਦੇ ਚਾਹਵਾਨਾਂ ਨੂੰ ਵੱਡਾ ਝਟਕਾ ਲੱਗਿਆ ਹੈ। ਵਿਦਿਆਰਥੀਆਂ ਮੁਤਾਬਕ 7 ਜੁਲਾਈ ਤੋਂ ਅਲਬਰਟਾ ਸਰਕਾਰ ਵੱਲੋਂ ਇਹ (PGWP) ਰੱਦ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਹਨ। ਅਰਜ਼ੀਆਂ ਰੱਦ ਹੋਣ ਤੋਂ ਬਾਅਦ ਦੇਸ਼ ਨਿਕਾਲਾ ਮਿਲਣ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ ਕਾਰਨ ਕੁਝ ਵਿਦਿਆਰਥੀਆਂ ਨੇ ਕੈਨੇਡੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਤੋਂ ਜਵਾਬ ਮੰਗਣ ਲਈ 29 ਜੁਲਾਈ ਨੂੰ ਭੁੱਖ ਹੜਤਾਲ ਵੀ ਕੀਤੀ।
ਇਹ ਵੀ ਪੜ੍ਹੋ 👉ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ
ਵਿਦਿਆਰਥੀਆਂ ਦਾ ਤਰਕ ਹੈ ਕਿ ਉਨ੍ਹਾਂ ਨੇ ਕੈਨੇਡਾ ਸਰਕਾਰ ਦੇ ਨਿਯਮਾਂ ਮੁਤਾਬਕ ਕਾਲਜਾਂ ਵਿੱਚ ਦਾਖਲਾ ਲਿਆ ਅਤੇ ਲੱਖਾਂ ਰੁਪਏ ਖਰਚ ਕਰਕੇ ਪੜ੍ਹਾਈ ਪੂਰੀ ਕੀਤੀ ਪ੍ਰੰਤੂ ਹੁਣ ਵਰਕ ਪਰਮਿਟ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਮਾਮਲੇ ਵਿਚ ਮੀਡੀਆ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਕੋਲੋਂ ਵੀ ਜਵਾਬ ਮੰਗਿਆ ਗਿਆ, ਜਿੰਨ੍ਹਾਂ ਇਸ ਮਾਮਲੇ ਤੋਂ ਅਣਭਿੱਜ਼ਤਾ ਜਾਹਰ ਕੀਤੀ। ਜਦੋਂ ਕਿ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਵੀਜ਼ਾ ਖਤਮ ਹੋ ਗਿਆ ਹੈ, ਉਨ੍ਹਾਂ ਨੂੰ ਆਪਣੇ ਘਰਾਂ ਨੂੰ ਵਾਪਸ ਜਾਣਾ ਪਵੇਗਾ। ਅਜਿਹੇ ਹਾਲਾਤਾਂ ਵਿਚ ਕੈਨੇਡਾ ‘ਚ ਪੜਾਈ ਦੇ ਨਾਲ-ਨਾਲ ਸੁਨਿਹਰੇ ਸੁਪਨੇ ਲੈ ਕੇ ਗਏ ਇੰਨ੍ਹਾਂ ਨੌਜਵਾਨਾਂ ਨੂੰ ਵੱਡਾ ਝਟਕਾ ਲੱਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






